ਨਾ ਕੋਈ ਆਂਗਣਵਾੜੀ ਕੇਂਦਰ ਬੰਦ ਹੋਵੇਗਾ, ਨਾ ਕੋਈ ਵਰਕਰ ਤੇ ਹੈਲਪਰ ਕੱਢਿਆ ਜਾਵੇਗਾ: ਕ੍ਰਿਸ਼ਨ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਵੱਲੋਂ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਉਹਨਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਗਈ। ਸਿੱਖਿਆ ਸਕੱਤਰ ਨੇ ਵਧੀਆ ਮਾਹੌਲ ਵਿੱਚ ਆਂਗਣਵਾੜੀ ਮੁਲਾਜ਼ਮਾਂ ਦੇ ਵਫ਼ਦ ਦੀ ਗੱਲਬਾਤ ਸੁਣਨ ਤੋਂ ਬਾਅਦ ਕਿਹਾ ਹੈ ਕਿ ਪੰਜਾਬ ਦਾ ਕੋਈ ਵੀ ਆਂਗਣਵਾੜੀ ਸੈਂਟਰ ਬੰਦ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਕੋਈ ਆਂਗਣਵਾੜੀ ਵਰਕਰ, ਹੈਲਪਰ ਨੂੰ ਨੌਕਰੀ ਤੋਂ ਕੱਢਿਆ ਜਾਵੇਗਾ ਸਗੋਂ ਸਿੱਖਿਆ ਵਿਭਾਗ ਦੇ ਪ੍ਰੀ-ਪਾਇਮਰੀ ਜਮਾਤਾਂ ਦੇ ਦਾਖ਼ਲੇ ਜੋ ਕੀਤੇ ਜਾਣੇ ਹਨ, ਉਹ ਆਂਗਣਵਾੜੀ ਵਰਕਰਾਂ ਦੀ ਸਹਾਇਤਾ ਨਾਲ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਪਹਿਲਾਂ ਸਕੂਲਾਂ ਵਿੱਚ ਪਹਿਲੀ ਜਮਾਤ ਵਿੱਚ 6 ਸਾਲ ਦੇ ਬੱਚੇ ਦਾਖ਼ਲ ਕੀਤੇ ਜਾਂਦੇ ਸਨ ਪਰ ਹੁਣ ਪੰਜਾਬ ਸਰਕਾਰ ਨੇ ਕੈਬਨਿਟ ਰਾਹੀਂ ਫੈਸਲਾ ਲਿਆ ਹੈ ਕਿ 3 ਸਾਲ ਦੇ ਬੱਚਿਆਂ ਨੂੰ ਵੀ ਸਕੂਲਾਂ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਛੋਟੀ ਉਮਰ ਦੇ ਬੱਚੇ ਦਾਖ਼ਲ ਨਹੀਂ ਹੋ ਸਕਦੇ ਸਨ, ਉਹ ਵੀ ਹੁਣ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲ ਹੋ ਸਕਣਗੇ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨਾਲ ਮੁੱਦਿਆਂ ਨੂੰ ਵਿਚਾਰਨ ਲਈ ਵੀ ਬਹੁਤ ਜਲਦ ਇੱਕ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ। ਸਿੱਖਿਆ ਸਕੱਤਰ ਨੇ ਇਹ ਵੀ ਦੱਸਿਆ ਕਿ ਜੋ ਆਂਗਣਵਾੜੀ ਸੈਂਟਰ ਸਕੂਲਾਂ ਵਿੱਚ ਚੱਲ ਰਹੇ ਹਨ ਉਨ੍ਹਾਂ ਨੂੰ ਕੋਈ ਵੀ ਦਿੱਕਤ ਨਹੀਂ ਆਵੇਗੀ ਸਗੋੱ ਵਿਭਾਗ ਦੇ ਅਧਿਆਪਕ ਇਨ੍ਹਾਂ ਬੱਚਿਆਂ ਨੂੰ ਪ੍ਰੀ-ਪ੍ਰਾਇਮਰੀ ਆਂਗਣਵਾੜੀ ਵਰਕਰਾਂ ਨਾਲ ਰਲ ਕੇ ਦੇਖਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…