nabaz-e-punjab.com

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਪ੍ਰਗਤੀ ਦੀ ਰਾਹ ’ਤੇ ਲਿਜਾਣ ਲਈ ਪੰਜਾਬੀਆਂ ਦਾ ਧੰਨਵਾਦ

ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਪਿੱਛੇ ਧੱਕਣ ਅਤੇ ਪੰਜਾਬ ਦੀ ਵੰਡ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1966 ਵਿੱਚ ਪੰਜਾਬ ਦੇ ਹੋਏ ਬਟਵਾਰੇ ਅਤੇ ਇਸ ਦੇ ਅਨੇਕਾਂ ਅਹਿਮ ਵਸੀਲਿਆਂ ਦੇ ਇਸ ਕੋਲੋਂ ਖੁਸ ਜਾਣ ਦੇ ਬਾਵਜੂਦ ਸੂਬੇ ਨੂੰ ਵਿਕਾਸ ਅਤੇ ਪ੍ਰਗਤੀ ਦੇ ਰਾਹ ’ਤੇ ਤੋਰਨ ਲਈ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀਆਂ ਦੇ ਕਾਰਨ ਸੂਬੇ ਦੀ ਹੋਈ ਵੰਡ ਅਤੇ ਇਸ ਦੇ ਵਿਕਾਸ ਨੂੰ ਪੂਠਾ ਗੇੜ੍ਹਾ ਦੇਣ ਦੇ ਬਾਵਜੂਦ ਪੰਜਾਬੀ ਨੂੰ ਵਿਰਸੇ ਵਿੱਚ ਮਿਲੇ ਹੌਂਸਲੇ ਅਤੇ ਮੁੜ ਉੱਭਰਣ ਦੀ ਤਾਕਤ ਤੇ ਸਖਤ ਮਿਹਨਤ ਨੇ ਪੰਜਾਬ ਦੇ ਵਿਕਾਸ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਨੇ ਉੱਤਪਾਦਕਤਾ ਅਤੇ ਵਿਕਾਸ ਨੂੰ ਬੜ੍ਹਾਵਾ ਦੇਣ ਲਈ ਹਰੇਕ ਪੰਜਾਬੀ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਅਤੇ ਸੂਬੇ ਨੂੰ ਦੇਸ਼ ਦੇ ਨਕਸ਼ੇ ’ਤੇ ਇਕ ਚਮਕਦੇ ਸਿਤਾਰੇ ਵਜੋਂ ਪੇਸ਼ ਕਰਨ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ।
ਪੰਜਾਬ ਦਿਵਸ ਦੇ ਮੌਕੇ ’ਤੇ ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਦੇ ਰਾਹੀਂ ਸੂਬੇ ਦੇ ਵਿਕਾਸ ਦੇ ਏਜੰਡੇ ਨੂੰ ਪਿੱਛੇ ਧੱਕਣ ਲਈ ਅਕਾਲੀਆਂ ਵੱਲੋਂ ਕੀਤੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਲਗਾਤਾਰ ਪ੍ਰਗਤੀ ਦੇ ਰਾਹ ’ਤੇ ਪੂਰੀ ਦ੍ਰਿੜ੍ਹਤਾ ਨਾਲ ਲਗਾਤਾਰ ਅੱਗੇ ਵਧਦਾ ਗਿਆ ਹੈ। ਉਨ੍ਹਾਂ ਨੇ ਇਸ ਦੇ ਵਾਸਤੇ ਸੂਬੇ ਦੇ ਮਿਹਨਤੀ ਅਤੇ ਸਮਰਪਿਤ ਕਿਰਤੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ 10 ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਦੇ ਸਮੇਂ ਦੌਰਾਨ ਸੂਬੇ ਨੂੰ ਭਾਰੀ ਢਾਹ ਲੱਗੀ ਹੈ ਅਤੇ ਇਸ ਨੇ ਵਿਕਾਸ ਨੂੰ ਪੱੁਠਾ ਗੇੜ੍ਹਾ ਦੇਣ ਲਈ ਹਰ ਕੋਸ਼ਿਸ਼ ਕੀਤੀ ਹੈ ਪਰ ਫਿਰ ਵੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹੇਠ ਸੂਬਾ ਵੱਡੇ ਵਿਕਾਸ ਵੱਲ ਮੁੜ ਪ੍ਰਗਤੀ ਕਰ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਨੇ ਮੁੜ ਦੁਹਰਾਇਆ ਹੈ ਕਿ ਪੰਜਾਬ ਦੇ ਲੋਕਾਂ ਦੇ ਨਾਲ ਉਨ੍ਹਾਂ ਵੱਲੋਂ ਕੀਤਾ ਗਿਆ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਦੇ ਚਿਹਰੇ ਤੋਂ ਗੁੰਮ ਹੋਈ ਖੁਸ਼ੀ ਮੁੜ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਕਾਂਗਰਸ ਨੇ ਜਿਨ੍ਹਾਂ ਵਾਅਦਿਆਂ ’ਤੇ ਵਿਧਾਨ ਸਭਾ ਚੋਣਾਂ ਲੜੀਆਂ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਭਾਵੇਂ ਪਿਛਲੀ ਭ੍ਰਿਸ਼ਟ ਅਕਾਲੀ ਅਤੇ ਭਾਜਪਾ ਸਰਕਾਰ ਦੀਆਂ ਨੀਤੀਆਂ ਦੇ ਕਾਰਨ ਉਨ੍ਹਾਂ ਦੀ ਸਰਕਾਰ ਭਾਰੀ ਵਿੱਤੀ ਬੋਝ ਹੇਠ ਹੈ। ਪੰਜਾਬ ਵਿੱਚ ਸਨਅਤੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਇਸ ਵੇਲੇ ਮੁੰਬਈ ਵਿਖੇ ਗਏ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਦਯੋਗਪਤੀਆਂ ਵੱਲੋਂ ਉਨ੍ਹਾਂ ਨੂੰ ਪ੍ਰਭਾਵੀ ਹੁੰਘਾਰਾ ਅਤੇ ਸਮਰਥਨ ਮਿਲਿਆ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਇਕ ਵਾਰ ਫਿਰ ਦੇਸ਼ ਦੀ ਵਿਕਾਸ ਦੇ ਸਬੰਧ ’ਚ ਅਗਵਾਈ ਕਰੇਗਾ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…