ਕਾਂਗਰਸ ਸਰਕਾਰ ਨੂੰ ਝੂਠਿਆਂ ਦੀ ਸਰਕਾਰ ਕਹਿਣਾ ਰਾਜਨੀਤੀ ਤੋਂ ਪ੍ਰੇਰਿਤ: ਰਾਣਾ ਕੁਸ਼ਲਪਾਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਨਵੰਬਰ:
ਪਿਛਲੇ ਕੁੱਝ ਦਿਨਾਂ ਤੋਂ ਥਾਂ ਥਾਂ ਉੱਤੇ ਅਕਾਲੀ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੁਮਾਜਰਾਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਨੂੰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਆਉਣ ਵਾਲੀ ਝੂਠਿਆਂ ਦੀ ਸਰਕਾਰ ਕਹਿਣਾ ਬਹੁਤ ਹੀ ਮੰਦਭਾਗਾ ਤੇ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਖਰੜ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਾਣਾ ਕੁਸ਼ਲਪਾਲ ਨੇ ਇਕ ਮਿਲਣੀ ਮੌਕੇ ਕੀਤਾ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਝੂਠ ਅਤੇ ਧਰਮ ਦੇ ਨਾਂ ਤੇ ਹੀ ਰਾਜਨੀਤੀ ਕੀਤੀ ਹੈ ਜਦੋਂ ਕਿ ਕਾਂਗਰਸ ਨੇ ਹਮੇਸ਼ਾ ਲੋਕ ਹਿਤ ਦੀ ਗੱਲ ਕੀਤੀ ਹੈ ਤੇ ਰਾਜਨੀਤੀ ਨੂੰ ਕਦੇ ਵੀ ਧਰਮ ਦੇ ਨਾਲ ਜੋੜ ਕੇ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਅੱਜ ਪੰਜਾਬ ਦਾ ਹਰ ਵਰਗ ਖ਼ੁਸ਼ ਹੈ ਅਤੇ ਸੂਬੇ ਦੀ ਸਰਕਾਰ ਤੇ ਲੋਕਾਂ ਦਾ ਵਿਸ਼ਵਾਸ਼ ਹੋਰ ਕਾਇਮ ਹੋਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਸਮੁੱਚੀ ਟੀਮ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ ਹਨ ‘ਤੇ ਸਰਕਾਰ ਵੱਲੋਂ ਇੱਕ ਇੱਕ ਕਰਕੇ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਤੋਰਨ ਲਈ ਭਾਵੇਂ ਕਾਂਗਰਸ ਸਰਕਾਰ ਸਾਹਮਣੇ ਅਕਾਲੀ ਦਲ ਵਲੋਂ ਆਪਣੇ ਦੱਸ ਸਾਲਾਂ ਦੇ ਰਾਜ ਦੋਰਾਨ ਪੈਦਾ ਕੀਤੀਆਂ ਅਨੇਕਾਂ ਹੀ ਮੁਸ਼ਕਿਲਾਂ ਰੁਕਾਵਟ ਬਣ ਰਹੀਆਂ ਹਨ ਪਰ ਫਿਰ ਵੀ ਕਾਂਗਰਸ ਸਰਕਾਰ ਆਪਣੀ ਸੂਝਬੂਝ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਤੇਜ਼ੀ ਨਾਲ ਆਪਣੀ ਮੰਜ਼ਿਲ ਵੱਲ ਵਧ ਰਹੀ ਹੈ। ਇਸ ਮੌਕੇ ਲਾਡੀ ਚੱਕਲ, ਰਾਏ ਸਿੰਘ, ਰਵੀਂ ਰਾਠੌਰ, ਜੱਸ ਮਾਂਗਟ, ਰੁਪਿੰਦਰ ਮਾਂਗਟ, ਕੁਨਾਲ ਵਸ਼ਿਸ਼ਟ, ਬੱਲੂ ਮਿਰਜ਼ਾਪੁਰ, ਸਿਮਰਨ ਬਾਵੇਜਾ, ਚਰਨਪ੍ਰੀਤ ਸਿੰਘ ਤੇ ਹੋਰ ਸਥਾਨਕ ਕਾਂਗਰਸੀ ਆਗੂ ਅਤੇ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…