ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 2 ਨਵੰਬਰ:
ਗੁਰਦੁਆਰਾ ਸੱਚਖੰਡ ਸਾਹਿਬ ਖਾਨਪੁਰ ਵੱਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਤੇ ਨਗਰ ਕੀਰਤਨ ਵਿਚ ਛੋਟੇ ਬੱਚੇ ਕੀਰਤਨ ਕਰ ਰਹੇ ਸਨ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪੁਰਾਣੀ ਮੁਰਿੰਡਾ ਰੋਡ, ਬੱਸ ਅੱਡਾ, ਰੋਪੜ ਰੋਡ, ਲੁਧਿਆਣਾ ਰੋਡ ਨੂੰ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਜਾ ਕੇ ਸਮਾਪਿਤ ਹੋਇਆ। ਨਗਰ ਕੀਰਤਨ ਵਿਚ ਸੰਗਤਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ 4 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ ਭੋਗ ਪੈਣਗੇ। ਉਪਰੰਤ ਦੀਵਾਨ ਸਜਣਗੇ ਜਿਥੇ ਕਿ ਰਾਗੀ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …