ਭਾਜਪਾ ਕੌਂਸਲਰ ਸੈਹਬੀ ਆਨੰਦ ਨੇ ਫੇਜ਼ 7 ਵਿੱਚ ਕੀਤੀ ਜਾ ਰਹੀ ਫੌਗਿੰਗ ਦਾ ਲਿਆ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਇੱਥੋਂ ਦੇ ਵਾਰਡ ਨੰਬਰ 20 ਤੋਂ ਭਾਜਪਾ ਦੇ ਯੁਵਾ ਕੌਂਸਲਰ ਸੈਹਬੀ ਆਨੰਦ ਨੇ ਅੱਜ ਉਨ੍ਹਾਂ ਦੇ ਵਾਰਡ ਫੇਜ਼ 7 ਵਿੱਚ ਕੀਤੀ ਜਾ ਰਹੀ ਫੌਗਿੰਗ ਸਪਰੇਅ ਦੀ ਕਾਰਵਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਕਰਮਚਾਰੀਆਂ ਨੂੰ ਕਿਹਾ ਕਿ ਵਾਰਡ ਵਿੱਚ ਫੌਗਿੰਗ ਦੀ ਕਾਰਵਾਈ ਠੀਕ ਢੰਗ ਨਾਲ ਕੀਤੀ ਜਾਵੇ। ਸ੍ਰੀ ਆਨੰਦ ਨੇ ਦੱਸਿਆ ਕਿ ਨਗਰ ਨਿਗਮ ਅਤੇ ਜਨ ਸਿਹਤ ਵਿਭਾਗ ਵੱਲੋਂ ਸ਼ਹਿਰ ਵਿੱਚ ਪਲਦੇ ਮੱਛਰਾਂ ਦੀ ਸਮੱਸਿਆ ’ਤੇ ਕਾਬੂ ਕਰਨ ਵਾਲੀ ਕਾਰਵਾਈ ਠੀਕ ਤਰੀਕੇ ਨਾਲ ਨਾ ਕੀਤੇ ਜਾਣ ਕਾਰਨ ਸ਼ਹਿਰ ਵਿੱਚ ਲਗਾਤਾਰ ਡੇਂਗੂ ਦੇ ਮਾਮਲੇ ਵਧ ਰਹੇ ਹਨ। ਜਿਸ ’ਤੇ ਕਾਬੂ ਕਰਨ ਲਈ ਕਾਰਵਾਈ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਵੀ ਮੰਗ ਕੀਤੀ ਕਿ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਅਤੇ ਸਿਵਲ ਡਿਸਪੈਂਸਰੀਆਂ ਵਿੱਚ ਡੇਂਗੂ, ਮਲੇਰੀਆ ਅਤੇ ਸਵਾਈਨ ਫਲੂ ਸਮੇਤ ਹੋਰਨਾਂ ਬੀਮਾਰੀਆਂ ਦੇ ਇਲਾਜ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਜਾਣ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…