Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਪੁਲੀਸ ਨੇ ਨਾਕਾ ਲਗਾ ਕੇ 22 ਵਾਹਨਾਂ ਦੇ ਕੀਤੇ ਚਲਾਨ, 2 ਵਾਹਨ ਜ਼ਬਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਟਰੈਫ਼ਿਕ ਪੁਲੀਸ ਮੁਹਾਲੀ ਨੇ ਇੰਸਪੈਕਟਰ ਸੁਰਿੰਦਰ ਸਿੰਘ ਜ਼ੋਨ 2 ਦੀ ਅਗਵਾਈ ਵਿੱਚ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਸਪੈਕਟਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ 22 ਵਾਹਨਾਂ ਦੇ ਚਾਲਾਨ ਕੀਤੇ ਗਏ ਹਨ ਅਤੇ 2 ਵਾਹਨ ਜ਼ਬਤ ਵੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਤੇ ਬੁਲਟ ਮੋਟਰ ਸਾਇਕਲਾਂ ਉਪਰ ਪਟਾਕੇ ਪਾਉਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਘਰ ਤੋਂ ਬਾਹਰ ਵਾਹਨ ਲੈ ਕੇ ਜਾਣ ਵੇਲੇ ਬਾਲਗ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦਾ ਖਿਆਲ ਰੱਖਣ ਦੀ ਹਦਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਜ਼ਿਆਦਾਤਰ ਸੜਕ ਹਾਦਸੇ ਨਿਯਮਾਂ ਦੀ ਪਾਲਣ ਨਾ ਕਰਨ ਕਰਕੇ ਵਾਪਰਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ