Share on Facebook Share on Twitter Share on Google+ Share on Pinterest Share on Linkedin ਮੱਧ ਪ੍ਰਦੇਸ਼ ਦੇ ਬਾਸਮਤੀ ਪੈਦਾ ਕਰਨ ਵਾਲੇ ਜ਼ਿਲ੍ਹਿਆਂ ਨੂੰ ਭੁਗੋਲਿਕ ਸੰਕੇਤਕ ਨੱਥੀਕਰਨ ਦੀ ਆਗਿਆ ਨਾ ਦੇਣ ’ਤੇ ਜ਼ੋਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੱਧ ਪ੍ਰਦੇਸ਼ ਦੇ ਬਾਸਮਤੀ ਪੈਦਾ ਕਰਨ ਵਾਲੇ 13 ਜ਼ਿਲ੍ਹਿਆਂ ਦਾ ਭੁਗੋਲਿਕ ਸੰਕੇਤਕ (ਆਈ.ਜੀ) ਨੱਥੀਕਰਨ ਰੋਕਣ ਦੇ ਸਬੰਧ ਵਿੱਚ ਪੱਤਰ ਲਿਖਿਆ ਹੈ ਕਿਉਂਕਿ ਇਸ ਨਾਲ ਪੰਜਾਬ ਸਣੇ ਦੇਸ਼ ਦੇ ਹੋਰਨਾਂ ਬਾਸਮਤੀ ਪੈਦਾ ਕਰਨ ਵਾਲੇ ਸੂਬਿਆਂ ’ਤੇ ਬੁਰਾ ਪ੍ਰਭਾਵ ਪਵੇਗਾ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੱਧ ਪ੍ਰਦੇਸ਼ ਦੇ 13 ਜ਼ਿਲ੍ਹਿਆਂ ਦੇ ਲਈ ਭੁਗੋਲਿਕ ਸੰਕੇਤਕ ਨੱਥੀਕਰਨ ਦਾ ਵਿਚਾਰ ਛੱਡਣ ਲਈ ਪ੍ਰਧਾਨ ਮੰਤਰੀ ਨੂੰ ਤੁਰੰਤ ਕੇਂਦਰੀ ਕਮਰਸ ਮੰਤਰਾਲੇ ਨੂੰ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ। ਮੱਧ ਪ੍ਰਦੇਸ਼ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਬਾਸਮਤੀ ਦੇ ਭੁਗੋਲਿਕ ਸੰਕੇਤਕ ਨੱਥੀਕਰਨ ਲਈ ਖੇਤਰੀ ਯੋਗਤਾ ਦੀ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਇਸ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਅੰਤਰ-ਰਾਸ਼ਟਰੀ ਪੱਧਰ ’ਤੇ ਮਹੱਤਵਪੂਰਨ ਮੁੱਦਾ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਦੋ ਲੱਖ ਕਿਸਾਨ ਬਾਸਮਤੀ ਦੀ ਕਾਸ਼ਤ ਵਿੱਚ ਲੱਗੇ ਹੋਏ ਹਨ ਅਤੇ ਮੱਧ ਪ੍ਰਦੇਸ਼ ਨੂੰ ਭੁਗੋਲਿਕ ਸੰਕੇਤਕ ਨੱਥੀਕਰਨ ਵਿੱਚ ਸ਼ਾਮਲ ਕਰਨ ਨਾਲ ਸੂਬੇ ਦੀ ਖੇਤੀਬਾੜੀ ਅਤੇ ਨਾਪੱਖੀ ਪ੍ਰਭਾਵ ਪੈਣ ਤੋਂ ਇਲਾਵਾ ਇਸ ਦਾ ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਪੱਛਮੀ ਯੂ.ਪੀ., ਜੰਮੂ ਦੇ ਦੋ ਜ਼ਿਲ੍ਹਿਆਂ ਅਤੇ ਜੰਮੂ-ਕਸ਼ਮੀਰ ਦੇ ਕਠੂਆ ’ਤੇ ਬੁਰਾ ਪ੍ਰਭਾਵ ਪਵੇਗਾ ਜਿਨ੍ਹਾਂ ਦਾ ਪਹਿਲਾਂ ਹੀ ਭੁਗੋਲਿਕ ਸੰਕੇਤਕ ਨੱਥੀਕਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਬਾਸਮਤੀ ਸਣੇ ਸੂਬੇ ਤੋਂ ਕੁੱਲ ਬਰਾਮਦ ਵੱਡੀ ਪੱਧਰ ’ਤੇ ਹੁੰਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ 18 ਅਪ੍ਰੈਲ 2017 ਨੂੰ ਕੇਂਦਰੀ ਕਮਰਸ ਰਾਜ ਮੰਤਰੀ ਨੂੰ ਅਰਧ ਸਰਕਾਰੀ ਪੱਤਰ ਲਿਖ ਕੇ ਪੰਜਾਬ ਦੀਆਂ ਚਿੰਤਾਵਾਂ ਦਾ ਉਲੇਖ ਕੀਤਾ ਸੀ ਪਰ ਇਸ ਮੁੱਦੇ ਦਾ ਅਜੇ ਵੀ ਹੱਲ ਨਹੀਂ ਹੋਇਆ। ਉਨ੍ਹਾਂ ਨੇ ਇਸ ਮੁੱਦੇ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਦੇ ਦਖਲ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਇਸ ਨੂੰ ਛੇਤੀ ਹੱਲ ਕਰਨ ਦੀ ਜ਼ਰੂਰਤ ਹੈ ਅਤੇ ਇਸ ਸਬੰਧ ਵਿੱਚ ਇਸ ਨੂੰ ਜਿਉਂ ਦਾ ਤਿਉਂ ਰੱਖਿਆ ਜਾਵੇ। ਕੈਪਟਨ ਅਮਰਿੰਦਰ ਸਿੰਘ ਨੇ ਲਿਖੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਗੁਡਜ਼ (ਰਜਿਸਟਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਦੇ ਅਨੁਸਾਰ ਭੁਗੋਲਿਕ ਸੰਕੇਤਕ ਨੱਥੀਕਰਨ ਉਨ੍ਹਾਂ ਖੇਤੀਬਾੜੀ, ਕੁਦਰਤੀ ਜਾਂ ਉਤਪਾਦਕ ਵਸਤਾਂ ਲਈ ਜਾਰੀ ਕੀਤਾ ਜਾ ਸਕਦਾ ਹੈ ਜਿਨ੍ਹਾਂ ਦਾ ਮਿਆਰੀ ਰੁਤਬਾ ਅਤੇ ਹੋਰ ਵਿਸ਼ੇਸ਼ਤਾਵਾਂ ਹੋਣ ਅਤੇ ਇਸ ਦਾ ਭੁਗੋਲਿਕ ਮੂਲ ਹੋਵੇ। ਭੁਗੋਲਿਕ ਸੰਕੇਤਕ ਰਜਿਸਟਰੇਸ਼ਨ ਆਈਜੀ ਦੀ ਵੱਡੀ ਪੱਧਰ ’ਤੇ ਵਰਤੋਂ ਵਾਸਤੇ ਕਾਨੂੰਨੀ ਅਧਿਕਾਰ ਦਿੰਦਾ ਹੈ ਅਤੇ ਕੋਈ ਵੀ ਗੈਰ-ਅਧਿਕਾਰਿਤ ਵਿਅਕਤੀ ਇਸ ਟੈਗ ਦੀ ਵਰਤੋਂ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਈ.ਸੀ.ਏ.ਆਰ. ਵੱਲੋਂ ਬਾਸਮਤੀ ਦੇ ਟਰਾਇਲ ਸਿਰਫ ਬਾਸਮਤੀ ਦੇ ਰਿਵਾਈਤੀ ਖੇਤਰਾਂ ਵਿੱਚ ਹੀ ਉੱਤਰੀ ਭਾਰਤ ਦੇ ਇੰਡੋ ਗੈਗੇਂਟਿਕ ਪਲੇਨਜ਼ ਵਿੱਚ ਕੀਤੇ ਗਏ ਹਨ। ਬਾਸਮਤੀ ਦੀਆਂ ਕਿਸਮਾਂ ਨੂੰ ਸੀਡ ਐਕਟ 1966 ਦੇ ਹੇਠ ਜਾਰੀ ਅਤੇ ਨੋਟੀਫਾਈ ਕੀਤਾ ਗਿਆ ਹੈ ਅਤੇ ਇਸ ਵਿੱਚ ਜੀ.ਆਈ. ਦੇ ਖੇਤਰ ਦਾ ਜ਼ਿਕਰ ਕੀਤਾ ਗਿਆ ਹੈ ਜਿੱਥੇ ਇਸ ਦੀ ਕਾਸ਼ਤ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਮੱਧ ਪ੍ਰਦੇਸ਼ ਇੰਡੋ ਗੈਂਗੇਟਿਕ ਪਲੇਨ ਵਿੱਚ ਸ਼ਾਮਲ ਨਹੀਂ ਹੈ ਅਤੇ ਪ੍ਰਸਤਾਵਿਤ ਖੇਤਰ ਦਾ ਵਾਤਾਵਰਨ ਅਤੇ ਭੂਮੀ ਇੰਡੋ ਗੈਂਗੇਟਿਕ ਪਲੇਨ ਖੇਤਰ ਤੋਂ ਵੱਖਰੀ ਹੈ। ਇਸ ਕਰਕੇ ਮੁਢਲੇ ਰੂਪ ਵਿੱਚ ਮੱਧ ਪ੍ਰਦੇਸ਼ ਦੇ ਇਨ੍ਹਾਂ ਜ਼ਿਲ੍ਹਿਆਂ ਨੂੰ ਇਸ ਵਿੱਚ ਸ਼ਾਮਲ ਕਰਨਾ ਗੁਡਜ਼ (ਰਜਿਸਟਰੇਸ਼ਨ ਐਂਡ ਪ੍ਰੋਟੈਕਸ਼ਨ) ਐਕਟ 1999 ਦੀ ਉਲੰਘਣਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ