ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਸਿਰਫ਼ ਝੂਠੇ ਵਾਅਦੇ ਹੀ ਕੀਤੇ: ਕਾਦੀਮਾਜਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਕਾਦੀਮਾਜਰਾ ਨੇ ਸਥਾਨਕ ਸ਼ਹਿਰ ਦੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਮੁੰਗੇਰੀ ਲਾਲ ਦੇ ਹਸੀਨ ਸੁਪਨੇ ਦੱਸਦੇ ਹੋਏ ਕਿਹਾ ਕਿ ਇਸ ਦੀ ਅਸਲ ਸਚਾਈ ਆਉਣ ਵਾਲੇ ਦਿਨਾਂ ਵਿੱਚ ਸਾਹਮਣੇ ਆ ਜਾਵੇਗੀ।
ਸ੍ਰੀ ਕਾਦੀਮਜਰਾ ਨੇ ਆਖਿਆ ਕਿ ਜਦੋਂ ਦੀ ਸਰਕਾਰ ਬਣੀ ਹੈ ਓਦੋਂ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਖ਼ਜ਼ਾਨਾ ਖ਼ਾਲੀ ਹੋਣ ਦੀ ਰਟ ਲਾਈ ਹੋਈ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 10 ਸਾਲਾਂ ਦੇ ਰਾਜ ਵਿੱਚ ਕਦੇ ਵੀ ਖ਼ਜ਼ਾਨੇ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਆਈ ‘ਤੇ ਅੱਜ ਕਾਂਗਰਸ ਕੋਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਲਈ ਸਰਕਾਰ ਦੇ ਖ਼ਜ਼ਾਨੇ ਵਿੱਚ ਪੈਸੇ ਨਹੀਂ ਹਨ।ਅੱਠ ਮਹੀਨਿਆਂ ਵਿਚ ਕਾਂਗਰਸ ਨੇ ਸੂਬੇ ਦੇ ਵਿਕਾਸ ਕਾਰਜਾਂ ਲਈ ਇਕ ਰੁਪਇਆ ਵੀ ਨਹੀਂ ਲਾਇਆ ਤੇ ਅੱਜ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ । ਉਨ੍ਹਾਂ ਆਖਿਆ ਕਿ ਅਕਾਲੀ ਦਲ ਦੀ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ਵਿੱਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਹੋਈ ਸੀ ਤੇ ਜਦੋਂ ਤੋਂ ਕਾਂਗਰਸ ਦੀ ਸਰਕਾਰ ਬਣੀ ਹੈ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜ ਠੱਪ ਹੋਕੇ ਰਹਿ ਗਏ ਹਨ।
ਸ੍ਰੀ ਕਾਦੀਮਾਜਰਾ ਨੇ ਆਖਿਆ ਕਿ ਪੰਜਾਬ ਦੇ ਕਿਸਾਨਾਂ ਨਾਲ ਵੀ ਕਾਂਗਰਸ ਨੇ ਧੋਖਾ ਕੀਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਜ਼ਮੀਨੀ ਪੱਧਰ ‘ਤੇ ਜਾ ਕੇ ਅਸਲ ਸਮੱਸਿਆਵਾਂ ਨੂੰ ਦੇਖਣ ਤੇ ਹੱਲ ਕਰਾਉਣ। ਇਸ ਮੌਕੇ ਉਨ੍ਹਾਂ ਨਾਲ ਹਰਜਿੰਦਰ ਸਿੰਘ ਮੁੰਧੋ, ਰਣਧੀਰ ਸਿੰਘ ਧੀਰਾ ਸਰਪੰਚ ਝੁੰਗੀਆਂ, ਸਰਕਲ ਇੰਚਾਰਜ ਕੁਲਵੰਤ ਸਿੰਘ ਪੰਮਾ, ਨਿਰਮਲ ਸਿੰਘ ਕਾਦੀਮਜਰਾਂ, ਸਰਪੰਚ ਹਰਦੀਪ ਸਿੰਘ ਖਿਜਰਬਾਦ,ਮਨਜੀਤ ਸਿੰਘ ਢਕੌਰਾਂ, ਸਰਪੰਚ ਸੱਜਣ ਸਿੰਘ ਆਦਿ ਹਾਜ਼ਿਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…