Share on Facebook Share on Twitter Share on Google+ Share on Pinterest Share on Linkedin ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਚੰਦੂਮਾਜਰਾ ਦੇ ਕੋਟੇ ’ਚੋਂ ਗਰਾਂਟਾਂ ਦੇ ਚੈੱਕ ਵੰਡੇ ਹਲਕਾ ਖਰੜ ਦਾ ਵਿਕਾਸ ਹੀ ਅਕਾਲੀ ਦਲ ਦਾ ਮੁੱਖ ਟੀਚਾ: ਰਣਜੀਤ ਗਿੱਲ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 6 ਨਵੰਬਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਅਖਤਿਆਰੀ ਫੰਡਾਂ ਵਿੱਚੋਂ ਅੱਜ ਖਿਜਰਬਾਦ ਤੇ ਕਾਦੀਮਾਜਰਾ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਸੌਂਪੇ ।ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਉਨਾਂ ਲਈ ਹਲਕਾ ਖਰੜ ਦਾ ਵਿਕਾਸ ਹੀ ਮੁੱਖ ਟੀਚਾ ਹੈ ਤੇ ਇਲਾਕੇ ਦੇ ਵਿਕਾਸ ਕਾਰਜਾਂ ਤੋਂ ਵਾਂਝੇ ਪਿੰਡਾਂ ਨੂੰ ਅਕਾਲੀ ਦੱਲ ਬਾਦਲ ਦੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਜੀ ਦੇ ਐਮ.ਪੀ. ਕੋਟੇ ਵਿਚੋਂ ਹਲਕੇ ਦੇ ਪਿੰਡਾਂ ਨੂੰ ਸਮੇਂ ਸਮੇਂ ਤੇ ਹੋਰ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ । ਜਿਸ ਨਾਲ ਹਲਕੇ ਦੇ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ਤੇ ਬਹੁਪੱਖੀ ਵਿਕਾਸ ਸੰਭਵ ਹੋ ਸਕੇ। ਇਸ ਮੌਕੇ ਸੰਮਤੀ ਮੈਂਬਰ ਸਰਬਜੀਤ ਸਿੰਘ ਕਾਦੀਮਾਜਰਾ ਨੇ ਦੱਸਿਆ ਕਿ ਰਣਜੀਤ ਸਿੰਘ ਗਿੱਲ ਨੇ ਗ੍ਰਾਮ ਪੰਚਾਇਤ ਖਿਜਰਬਾਦ ਹੇਠਲੀ ਪੱਤੀ ਦੇ ਹਰੀਜਨ ਭਾਈਚਾਰੇ ਦੇ ਸ਼ਮਸ਼ਾਨਘਾਟ ਦੀ ਉੱਸਾਰੀ ਲਈ 2 ਲੱਖ ਰੁਪਏ ‘ਤੇ ਪਿੰਡ ਕਾਦੀਮਾਜਰਾ ਦੇ ਬੱਸ ਅੱਡੇ ‘ਚ ਸੈੱਡ ਦੀ ਉੱਸਾਰੀ ਲਈ 2 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਜਾਰੀ ਕੀਤੇ ਹਨ । ਇਸ ਮੌਕੇ ਸਰਪੰਚ ਸੱਜਣ ਸਿੰਘ ਕਾਦੀਮਾਜਰਾ, ਸਰਪੰਚ ਸੁਖਵੰਤ ਕੌਰ ਖਿਜਰਾਬਾਦ ਨਿਚਲੀ ਪੱਤੀ, ਸਰਪੰਚ ਹਰਦੀਪ ਸਿੰਘ ਖਿਜ਼ਰਾਬਾਦ ਉਪਰਲੀ ਪੱਤੀ, ਸਰਪੰਚ ਹਰਜਿੰਦਰ ਸਿੰਘ ਮੁੰਧੋਂ ਸੰਗਤੀਆਂ, ਸਰਕਲ ਪ੍ਰਧਾਨ ਕੁਲਵੰਤ ਸਿੰਘ ਪੰਮਾ, ਪੰਚ ਨਿਰਮਲ ਸਿੰਘ, ਸੀਨੀਅਰ ਅਕਾਲੀ ਆਗੂ ਰਣਧੀਰ ਸਿੰਘ ਧੀਰਾ, ਬਲਦੇਵ ਸਿੰਘ ਖ਼ਿਜ਼ਰਾਬਾਦ, ਨਿਰਮਲ ਸਿੰਘ, ਹਰਨੇਕ ਸਿੰਘ ਕਰਤਾਰਪੁਰ, ਮਲਕੀਤ ਸਿੰਘ ਢਕੋਰਾਂ, ਭਗਤ ਸਿੰਘ ਭਗਤਮਾਜਰਾ ਤੇ ਹੋਰ ਆਕਾਲੀ ਆਗੂ ਹਾਜ਼ਰ ਸਨ ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ