Share on Facebook Share on Twitter Share on Google+ Share on Pinterest Share on Linkedin ਪੰਜਾਬ ਦੀਆਂ ਧੀਆਂ ਨੇ 63ਵੀਆਂ ਕੌਮੀ ਸਕੂਲ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤ ਮਾਣ ਵਧਾਇਆ ਅਰੁਣਾ ਚੌਧਰੀ ਨੇ ਟੀਮ ਨੂੰ ਦਿੱਤੀ ਵਧਾਈ, ਪੰਜਾਬ ਦੀ ਵੀਰਪਾਲ ਕੌਰ ਤੇ ਅਰਸ਼ਦੀਪ ਕੌਰ ਬਣੀਆਂ ਸਰਵੋਤਮ ਬੱਲੇਬਾਜ਼ ਤੇ ਗੇਂਦਬਾਜ਼ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਨਵੰਬਰ: ਪੰਜਾਬ ਦੀ ਅੰਡਰ 17 ਕੁੜੀਆਂ ਦੀ ਕ੍ਰਿਕਟ ਟੀਮ ਨੇ ਖੰਡਵਾ (ਮੱਧ ਪ੍ਰਦੇਸ਼) ਵਿਖੇ ਹੋਈਆਂ 63ਵੀਆਂ ਕੌਮੀ ਸਕੂਲ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਕੌਮੀ ਚੈਂਪੀਅਨਸ਼ਿਪ ਜਿੱਤੀ। ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੌਮੀ ਚੈਂਪੀਅਨ ਬਣੀ ਪੰਜਾਬ ਦੀ ਟੀਮ ਨੂੰ ਮੁਬਾਰਕਬਾਦ ਦਿੱਤੀ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਸ ਜਿੱਤ ਦਾ ਸਿਹਰਾ ਖਿਡਾਰਨਾਂ ਦੀ ਮਿਹਨਤ ਅਤੇ ਕੋਚਿੰਗ ਸਟਾਫ ਦੀ ਅਗਵਾਈ ਨੂੰ ਜਾਂਦਾ ਹੈ। ਉਨ੍ਹਾਂ ਟੀਮ ਨੂੰ ਵਧਾਈ ਦੇਣ ਦੇ ਨਾਲ ਖਿਡਾਰਨਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀਆਂ ਲੜਕੀਆਂ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਖੇਡਾਂ ਵਿੱਚ ਵੀ ਪੰਜਾਬ ਦੀਆਂ ਕੁੜੀਆਂ ਦਾ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਸਿੱਖਿਆ ਵਿਭਾਗ ਦੇ ਖੇਡ ਆਰਗੇਨਾਈਜ਼ਰ ਰੁਪਿੰਦਰ ਰਵੀ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਖੰਡਵਾਂ ਵਿਖੇ 63ਵੀਆਂ ਕੌਮੀ ਸਕੂਲ ਖੇਡਾਂ ਦੇ ਅੰਡਰ 17 ਕ੍ਰਿਕਟ (ਕੁੜੀਆਂ) ਦੇ ਮੁਕਾਬਲੇ ਵਿੱਚ ਪੰਜਾਬ ਨੇ ਫਾਈਨਲ ਸਮੇਤ ਸਾਰੇ ਪੰਜ ਮੈਚ ਜਿੱਤੇ ਅਤੇ ਸੋਨੇ ਦਾ ਤਮਗਾ ਜਿੱਤਿਆ। ਫਾਈਨਲ ਮੁਕਾਬਲੇ ਵਿੱਚ ਮੱਧ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ ਜਦੋਂ ਕਿ ਸੈਮੀ ਫਾਈਨਲ ਵਿੱਚ ਮਹਾਂਰਾਸ਼ਟਰਾਂ ਨੂੰ 4 ਵਿਕਟਾਂ ਨਾਲ ਹਰਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਵੀਰਪਾਲ ਕੌਰ ਨੇ ਕੱੁਲ 199 ਦੌੜਾਂ ਬਣਾਈਆਂ ਅਤੇ ਟੂਰਨਾਮੈਂਟ ਵਿੱਚ ਸਰਵੋਤਮ ਬੱਲੇਬਾਜ਼ ਬਣੀ। ਅਰਸ਼ਦੀਪ ਕੌਰ 8 ਵਿਕਟਾਂ ਨਾਲ ਸਰਵੋਤਮ ਗੇਂਦਬਾਜ਼ ਬਣੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ