ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਉਦਯੋਗ ਤਬਾਹ ਹੋਏ: ਸੈਹਬੀ ਆਨੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਨਵੰਬਰ:
ਭਾਜਪਾ ਦੇ ਕੌਂਸਲਰ ਸ੍ਰੀ ਸੈਹਬੀ ਆਨੰਦ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਵਿੱਚ ਉਦਯੋਗ ਤਬਾਹ ਹੋ ਗਏ ਹਨ ਅਤੇ ਉਹਨਾਂ ਨੇ ਆਪਣੇ ਪੰਜਾਬ ਵਿਚਲੇ ਯੂਨਿਟ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਇੱਥੇ ਜਾਰੀ ਬਿਆਨ ਵਿੱਚ ਯੁਵਾ ਆਗੂ ਸ੍ਰੀ ਆਨੰਦ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਮੁਹਾਲੀ ਵਿੱਚ ਫਿਲਿਪਸ ਕੰਪਨੀ ਵੱਲੋਂ ਆਪਣਾ ਯੂਨਿਟ ਬੰਦ ਕੀਤਾ ਜਾ ਰਿਹਾ ਹੈ। ਇਸ ਯੂਨਿਟ ਵਿੱਚ 800 ਵਿਅਕਤੀ ਕੰਮ ਕਰਦੇ ਹਨ, ਜੋ ਕਿ ਹੁਣ ਇਸ ਯੂਨਿਟ ਦੇ ਬੰਦ ਹੋ ਜਾਣ ਕਾਰਨ ਬੇਰੁਜ਼ਗਾਰ ਹੋ ਜਾਣਗੇ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਦੇ ਵੀ ਫਿਲਿਪਸ ਕੰਪਨੀ ਦੀ ਸਾਰ ਨਹੀਂ ਲਈ। ਉਹ ਪੰਦਰਾਂ ਸਾਲ ਤੋਂ ਲਗਾਤਾਰ ਵਿਧਾਇਕ ਚਲੇ ਆ ਰਹੇ ਹਨ ਪਰ ਫਿਲਿਪਸ ਕੰਪਨੀ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਹੁਣ ਤਾਂ ਪੰਜਾਬ ਵਿੱਚ ਕਾਂਗਰਸ ਦੀ ਹੀ ਸਰਕਾਰ ਹੈ ਅਤੇ ਸਿੱਧੂ ਵੀ ਕਾਂਗਰਸ ਦੇ ਹੀ ਵਿਧਾਇਕ ਹਨ ਇਸ ਲਈ ਉਹ ਇਸ ਕੰਪਨੀ ਦੀਆਂ ਸਮੱਸਿਆਵਾਂ ਹੱਲ ਕਰਵਾ ਸਕਦੇ ਸਨ ਪਰ ਫਿਰ ਵੀ ਸਿੱਧੂ ਨੇ ਇਸ ਕੰਪਨੀ ਦੀ ਸਾਰ ਨਹੀਂ ਲਈ ਜਿਸ ਕਰਕੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹੋ ਕੇ ਇਸ ਕੰਪਨੀ ਨੇ ਮੁਹਾਲੀ ਵਿਚਲੇ ਆਪਣੇ ਯੂਨਿਟ ਨੂੰ ਬੰਦ ਕਰਨ ਦਾ ਫੈਸਲਾ ਕਰ ਲਿਆ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…