ਛੋਟੇ ਅਤੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ਕੌਮੀ ਮਾਰਗ ਨਾਲ ਜੋੜੇ ਜਾਣਗੇ: ਚੰਨੀ

500 ਕਰੋੜੀ ਬਣੇਗਾ 31 ਕਿੱਲੋਮੀਟਰ ਲੰਮਾ ਕੌਮੀ ਰਾਜਮਾਰਗ, ਹਿਮਾਚਲ ਤੋਂ ਦਿੱਲੀ ਜਾਣ ਵਾਲੇ ਟਰੈਫਿਕ ਨੂੰ ਹੁਣ ਨਹੀਂ ਜਾਣਾ ਪਵੇਗਾ ਖਰੜ

ਰਾਸ਼ਟਰੀ ਰਾਜ ਮਾਰਗ ਬਣਾਉਣ ਦਾ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨਾਲ ਕੀਤਾ ਚੋਣ ਵਾਅਦਾ ਹੋਇਆ ਪੂਰਾ: ਚੰਨੀ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਨਵੰਬਰ:
ਦਸਮ ਪਿਤਾ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਵੱਡੇ ਸਾਹਿਬਜਾਦਿਆਂ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਸਥਾਨ ਸ੍ਰੀ ਚਮਕੌਰ ਸਾਹਿਬ ਨੂੰ ਰਾਸ਼ਟਰੀ ਰਾਜਮਾਰਗ ਨਾਲ ਜੋੜਨ ਲਈ ਕੇਂਦਰ ਸਰਕਾਰ ਵੱਲੋਂ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਚਮਕੌਰ ਸਾਹਿਬ ਹਲਕੇ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਦੋਵਾਂ ਇਤਿਹਾਸਿਕ ਧਾਰਮਿਕ ਸ਼ਹੀਦੀ ਸਥਾਨਾਂ ਨੂੰ ਜੋੜਨ ਲਈ 500 ਕਰੋੜ ਰੁਪਏ ਦੀ ਲਾਗਤ ਨਾਲ ਰਾਸ਼ਟਰੀ ਰਾਜਮਾਰਗ ਦਾ ਨਿਰਮਾਣ ਕੀਤਾ ਜਾਵੇਗਾ।
ਇਸ ਅਹਿਮ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਬਣਾਉਣ ਦੀ ਪ੍ਰਵਾਨਗੀ ਮਿਲਣ ’ਤੇ ਖੁਸ਼ੀ ਜਾਹਿਰ ਕਰਦਿਆਂ ਸ. ਚੰਨੀ ਨੇ ਅੱਜ ਇੱਥੇ ਦੱਸਿਆ ਕਿ ਲੋਕਾਂ ਦੀ ਲੰਮੇ ਅਰਸੇ ਤੋਂ ਇਸ ਸੜਕ ਨੂੰ ਰਾਸ਼ਟਰੀ ਰਾਜਮਾਰਗ ਬਣਉਣ ਦੀ ਮੰਗ ਪੂਰੀ ਹੋਈ ਹੈ। ਉਨ੍ਹਾਂ ਇਸ ਕਾਰਜ ਨੂੰ ਨੇਪਰੇ ਚਾੜਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ ਸਿੰਘ ਬਦਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਗਵਰਨਰ ਵਲੋਂ ਇਨ੍ਹਾਂ ਦੋਵਾਂ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਨੂੰ ਆਪਸ ਵਿਚ ਰਾਸ਼ਟਰੀ ਰਾਜਮਾਰਗ ਨਾਲ ਜੋੜਨ ਲਈ ਦਿੱਤੇ ਗਏ ਲਿਖਤੀ ਪ੍ਰਸਤਾਵਾਂ ਨੂੰ ਕੇਂਦਰ ਸਰਕਾਰ ਦੇ ਸੜਕੀ ਆਵਾਜਾਈ, ਹਾਈਵੇਜ ਅਤੇ ਜਹਾਜਰਾਨੀ ਮੰਤਰਾਲੇ ਕੋਲ ਪ੍ਰਮੁੱਖਤਾ ਨਾਲ ਭੇਜਿਆ ਸੀ। ਉਨ੍ਹਾਂ ਨਾਲ ਹੀ ਇਹ ਪ੍ਰਸਤਾਵ ਪ੍ਰਵਾਨ ਕਰਨ ਲਈ ਕੇਂਦਰੀ ਮੰਤਰੀ ਸ੍ਰੀ ਨਿਤਨ ਗਡਕਰੀ ਦਾ ਵੀ ਵਿਸੇਸ਼ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਸ. ਚੰਨੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਰਾਜਮਾਰਗ-5 ਤੋਂ ਸ੍ਰੀ ਚਮਕੌਰ ਸਾਹਿਬ ਰਾਹੀਂ ਬੇਲਾ ਤੋਂ ਪਨਿਆਲੀ ਰਾਹੀਂ ਰਾਸ਼ਟਰੀ ਰਾਜਮਾਰਗ-344-ਏ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਰਾਜਮਾਰਗ ਦੇ ਬਣਨ ਨਾਲ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਸਥਾਨ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਵੱਡੇ ਸਾਹਿਬਜਾਦਿਆਂ ਦੇ ਸ਼ਹੀਦੀ ਸਥਾਨ ਸ੍ਰੀ ਚਮਕੌਰ ਸਾਹਿਬ ਅਤੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਸਿੱਧੇ ਰਾਸ਼ਟਰੀ ਰਾਜਮਾਰਗ ਰਾਹੀਂ ਇੱਕ ਦੂਜੇ ਨਾਲ ਜੁੜ ਜਾਣਗੇ। ਇਸ ਦੇ ਨਾਲ ਉਨ੍ਹਾ ਕਿਹਾ ਇਸ ਰਾਸ਼ਟਰੀ ਰਾਜਮਾਰਗ ਦੇ ਬਣਨ ਨਾਲ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਰਾਹੀਂ ਸਿੱਧਾ ਲੋਕੀ ਰਾਸ਼ਟਰੀ ਰਾਜਮਾਰਗ-1 ਨਾਲ ਜੁੜ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਹਿਮਾਚਲ ਪ੍ਰਦੇਸ਼ ਅਤੇ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਖਰੜ ਰਾਹੀਂ ਦਿੱਲੀ ਜਾਣ ਵਾਲੇ ਟਰੈਫ਼ਿਕ ਵਿੱਚ ਵੱਡੀ ਕਮੀ ਆਵੇਗੀ, ਜਿਸ ਨਾਲ ਖਰੜ ਅਤੇ ਚੰਗੀਗੜ੍ਹ ਦੇ ਲੋਕਾਂ ਨੂੰ ਟਰੈਫ਼ਿਕ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…