ਮੁੱਖ ਮੰਤਰੀ ਤੇ ਪੁਲੀਸ ਅਧਿਕਾਰੀਆਂ ਨੂੰ ਸਨਮਾਨਿਤ ਕਰੇਗੀ ਸ਼ਿਵ ਸੈਨਾ ਹਿੰਦ: ਨਿਸ਼ਾਤ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਸ਼ਿਵ ਸੈਨਾ ਹਿੰਦ ਦੇ ਆਗੂਆਂ ਨੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਮੁਹਾਲੀ ਦੇ ਜ਼ਿਲ੍ਹਾ ਪੁਲੀਸ ਹੈਡਕੁਆਟਰ ਵਿੱਚ ਲੱਡੂ ਵੰਡੇ ਅਤੇ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਹਿੰਦੂਆਂ ਨੂੰ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ ਇੰਟੈਲੀਜੈਸ ਦਿਨਕਰ ਗੁਪਤਾ ਉਪਰ ਬਹੁਤ ਮਾਣ ਹੈ। ਜਿਨ੍ਹਾਂ ਦੀ ਅਗਵਾਈ ਵਿੱਚ ਪਿਛਲੇ ਦਿਨਾਂ ਪੰਜਾਬ ਵਿੱਚ ਮਾਰੇ ਗਏ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਹਿੰਦੂ ਆਗੂਆਂ ਦੇ ਕਤਲਾਂ ਪਿੱਛੇ ਆਈ ਐਸ ਆਈ, ਗੈਂਗਸਟਰਾਂ ਅਤੇ ਗਰਮ ਖਿਆਲੀਆਂ ਦਾ ਗੱਠਜੋੜ ਵੀ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਸ਼ਿਵ ਸੈਨਾ ਵੱਲੋਂ ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਡੀਜੀਪੀ ਸੁਰੇਸ਼ ਅਰੋੜਾ, ਡੀਜੀਪੀ ਇੰਟੈਲੀਜੈਸ ਦਿਨਕਰ ਗੁਪਤਾ ਨੂੰ ਸਨਮਾਨਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…