Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਝੋਨੇ ਦੇ ਬਕਾਇਆ ਭੁਗਤਾਨ ਕਿਸਾਨਾਂ ਨੂੰ 48 ਘੰਟੇ ਵਿੱਚ ਕਰਨ ਦੇ ਨਿਰਦੇਸ਼ ਆਰਬੀਆਈ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਪ੍ਰਵਾਨ, ਨਗਦ ਕਰਜ਼ਾ ਹੱਦ ਵਧਾ ਕੇ 33,800.22 ਕਰੋੜ ਕੀਤੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 8 ਨਵੰਬਰ: ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਵੱਲੋਂ ਨਗਦ ਕਰਜ਼ਾ ਹੱਦ ਵਿਚ ਵਾਧਾ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਲੰਬਿਤ ਪਿਆ ਸਾਰਾ ਭੁਗਤਾਨ ਕਿਸਾਨਾਂ ਨੂੰ 48 ਘੰਟੇ ਦੇ ਵਿਚ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਦੇਰੀ ਨੂੰ ਨਾ ਸਹਿਣ ਕਰਨ ਬਾਰੇ ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ। ਨਵੰਬਰ 2017 ਦੇ ਆਖਿਰ ਤੱਕ ਝੋਨੇ ਦੀ ਮੌਜੂਦਾ ਖਰੀਦ ਵਾਸਤੇ ਆਰ.ਬੀ.ਆਈ ਵੱਲੋਂ ਨਗਦ ਕਰਜ਼ਾ ਹੱਦ ਵਧਾ ਕੇ 33,800.22 ਕਰੋੜ ਰੁਪਏ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬੇ ਦੇ ਪ੍ਰਮੁੱਖ ਸਕੱਤਰ ਵਿੱਤ ਨੂੰ ਪ੍ਰਾਪਤ ਹੋਏ ਇੱਕ ਪੱਤਰ ਦੇ ਅਨੁਸਾਰ ਆਰ.ਬੀ.ਆਈ ਵੱਲੋਂ ਸਾਉਣੀ 2017-18 ਦੇ ਹੇਠ ਝੋਨੇ ਦੀ ਖਰੀਦ ਲਈ ਸੂਬਾ ਸਰਕਾਰ ਦੀ 30 ਨਵੰਬਰ, 2017 ਤੱਕ ਨਗਦ ਕਰਜ਼ਾ ਹੱਦ ਵਧਾਏ ਜਾਣ ਦੀ ਵੈਧਤਾ ਸਬੰਧੀ ਬੇਨਤੀ ਸ਼ਰਤਾਂ ਦੇ ਤਹਿਤ ਪ੍ਰਵਾਨ ਕਰ ਲਈ ਗਈ ਹੈ। ਪੰਜਾਬ ਵੱਲੋਂ ਭਾਰਤੀ ਸੰਵਿਧਾਨ ਦੀ ਧਾਰਾ 293 (3) ਦੇ ਹੇਠ ਸਹਿਮਤੀ ਪੱਤਰ ਜੋ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਹੋਇਆ ਹੈ, ਪੇਸ਼ ਕੀਤੇ ਜਾਣ ਤੋਂ ਬਾਅਦ ਭਾਰਤੀ ਸਟੇਟ ਬੈਂਕ ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ਅਕਤੂਬਰ ਵਿਚ 28,262.84 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ ਝੋਨੇ ਦੀ ਚਲ ਰਹੀ ਖਰੀਦ ਵਾਸਤੇ ਜਾਰੀ ਕੀਤੀ ਸੀ। ਬੁਲਾਰੇ ਅਨੁਸਾਰ ਮੁੱਖ ਮੰਤਰੀ ਵੱਲੋਂ ਲਗਾਤਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰੀ ਰਾਮ ਵਿਲਾਸ ਪਾਸਵਾਨ ਕੋਲ ਇਹ ਮੁੱਦਾ ਉਠਾਉਣ ਦੇ ਨਤੀਜੇ ਵਜੋਂ ਨਵੰਬਰ ਦੀ ਨਗਦ ਕਰਜ਼ਾ ਹੱਦ ਦੀ ਪ੍ਰਵਾਨਗੀ ਦਿੱਤੀ ਹੈ। ਬੁਲਾਰੇ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਸੂਬੇ ਵਿੱਚ ਝੋਨੇ ਦੀ ਸਮੇਂ ਸਿਰ ਅਤੇ ਬਿਨਾਂ ਅੜਚਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ