ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 15 ਨਵੰਬਰ ਨੂੰ

ਕੈਂਪ ਵਿੱਚ ਹਜ਼ਾਰ ਤੋਂ ਵੱਧ ਕਿਸਾਨ ਤੇ ਬੀਬੀਆਂ ਲੈਣਗੀਆਂ ਹਿੱਸਾ, ਕਿਸਾਨਾਂ ਨੂੰ ਕਿਸਾਨ ਸਿਖਲਾਈ ਕੈਂਪ ਦਾ ਲਾਹਾ ਲੈਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਖੇਤੀਬਾੜੀ ਵਿਭਾਗ ਵੱਲੋਂ 15 ਨਵੰਬਰ ਨੂੰ ਕਿਸਾਨ ਵਿਕਾਸ ਚੈਂਬਰ (ਐਰੋਸਿਟੀ) ਐਸ.ਏ.ਐਸ.ਨਗਰ ਵਿਖੇ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਜ਼ਿਲ੍ਹੇ ਦੇ ਇੱਕ ਹਜ਼ਾਰ ਦੇ ਕਰੀਬ ਕਿਸਾਨ ਅਤੇ ਕਿਸਾਨ ਬੀਬੀਆਂ ਭਾਗ ਲੈਣਗੀਆਂ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਪੰਜਾਬ ਅਤੇ ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰ ਕਿਸਾਨਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਗੇ। ਕਿਸਾਨ ਸਿਖਲਾਈ ਕੈਂਪ ਦੋਰਾਨ ਖੇਤੀਬਾੜ੍ਹੀ ਮਾਹਿਰ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਮੌਕੇ ਤੇ ਹੀ ਦੇਣਗੇ।
ਉਨ੍ਹਾਂ ਹੋਰ ਦੱਸਿਆ ਕਿ ਕੈਂਪ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿਚ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸਾਨਾਂ ਨੂੰ ਖੇਤੀਬਾੜ੍ਹੀ ਦੇ ਨਾਲ-ਨਾਲ ਸਹਾਇਕ ਧੰਦਿਆਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਲਗਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਜੋ ਉਨ੍ਹਾਂ ਨੂੰ ਹਾੜ੍ਹੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਹੋ ਸਕੇ ਅਤੇ ਉਹ ਘੱਟ ਲਾਗਤ ਨਾਲ ਵੱਧ ਉਪਜ ਲੈ ਸਕਣ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…