ਡੀਜੀਪੀ ਅਰੋੜਾ ਤੇ ਗੁਪਤਾ ਨੂੰ ਪਦਮਸ੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇ: ਨਿਸ਼ਾਂਤ ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਸ਼ਿਵ ਸੈਨਾ (ਹਿੰਦੂ) ਦੀ ਇੱਕ ਮੀਟਿੰਗ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਡੀ ਜੀ ਪੀ ਸੁਰੇਸ਼ ਅਰੋੜਾ ਅਤੇ ਡੀ ਜੀ ਪੀ ਇੰਟੈਲੀਜੈਂਸ ਦਿਨਕਰ ਗੁਪਤਾ ਨੂੰ ਪਦਮਸ੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦੋਵਾਂ ਪੁਲੀਸ ਅਧਿਕਾਰੀਆਂ ਉੱਪਰ ਪੰਜਾਬ ਵਾਸੀਆਂ ਨੂੰ ਮਾਣ ਹੈ। ਇਹਨਾਂ ਦੋਵਾਂ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿੱਚ ਹੀ ਪੁਲੀਸ ਨੇ ਹਿੰਦੂ ਨੇਤਾਵਾਂ ਦੇ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਦੀ ਅਗਵਾਈ ਵਿਚ ਪੁਲੀਸ ਕਰਮਚਾਰੀਆਂ ਨੇ ਵੀ ਜਾਨ ਦੀ ਬਾਜੀ ਲਗਾ ਕੇ ਅਤਿਵਾਦੀਆਂ ਨੂੰ ਕਾਬੂ ਕੀਤਾ। ਉਹਨਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਪਤਾ ਚੱਲ ਗਿਆ ਹੈ ਕਿ ਪੰਜਾਬ ਪੁਲੀਸ ਉਹਨਾਂ ਦੇ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਉਹਨਾਂ ਨੇ ਡੀਜੀਪੀ ਅਰੋੜਾ ਅਤੇ ਗੁਪਤਾ ਨੂੰ ਪਦਮ ਸ੍ਰੀ ਐਵਾਰਡ ਦੇਣ ਲਈ ਰਾਸ਼ਟਰਪਤੀ ਨੂੰ ਵੀ ਪੱਤਰ ਲਿਖਿਆ ਹੈ। ਇਸ ਮੌਕੇ ਸ਼ਿਵ ਸੈਨਾ ਆਗੂ ਰਾਹੁਲ ਸ਼ਰਮਾ, ਇਸ਼ਾਂਤ ਸ਼ਰਮਾ ਤੇ ਸੰਦੀਪ ਵਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…