ਪ੍ਰਦੂਸ਼ਣ ਦੀ ਰੋਕਥਾਮ ਲਈ ਅਦਾਰਾ ਮਾਰਕਫੈੱਡ ਵੱਲੋਂ ਸਾਡਾ ਸੋਹਣਾ ਪੰਜਾਬ ਵਿਸ਼ੇ ’ਤੇ ਪ੍ਰੋਗਰਾਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਨਵੰਬਰ:
ਭਾਰਤ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਸਬੰਧੀ ਅਦਾਰਾ ਮਾਰਕਫੈਡ (ਪੰਜਾਬ) ਵੱਲੋਂ ਸਾਡਾ ਸੋਹਣਾ ਪੰਜਾਬ ਵਿਸ਼ੇ ’ਤੇ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿੱਚ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮ”ੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਐਮ. ਆਈ. ਈ. ਭਾਰਤ ਸਰਕਾਰ ਇੰਜ: ਸੰਦੀਪ ਬਹਿਲ ਅਤੇ ਉੱਘੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਨੇ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਸਬੰਧੀ ਵਿਚਾਰ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਵੱਧਣ ਦੇ ਮੁੱਖ ਕਾਰਨ ਨਦੀ, ਨਾਲੇ, ਪਹਾੜਾ, ਜੰਗਲਾਂ ਦੀ ਬੇਤਹਾਸ਼ਾ ਕਟਾਈ, ਵੱਡੀਆਂ ਵੱਡੀਆਂ ਉਸਾਰੀਆਂ, ਰੁੱਖਾਂ ਦਾ ਨਾ ਲਗਾਉਣਾ, ਪਲਾਸਟਿਕ ਤੇ ਪਾਬੰਧੀ ਦੇ ਬਾਵਜੂਦ ਲਿਫਾਇਆਂ ਦੀ ਵਰਤੋਂ ਇਹ ਸਭ ਜੰਗਲੀ ਜੀਵ ਜੰਤੂ ਅਤੇ ਮਨੁੱਖਤਾ ਲਈ ਬਹੁਤ ਵੱਡਾ ਖਤਰਾ ਬਣਦਾ ਜਾ ਰਹੀ ਹੈ। ਇਸ ਮੌਕੇ ਇੰਜ: ਸੰਦੀਪ ਬਹਿਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਨੈਸ਼ਨਲ ਗਰੀਨਲ ਟਰਬਿਉਨਲ ਦੀਆਂ ਅਤੇ ਨਿਆਂ ਪਾਲਕਾ ਵੱਲੋਂ ਕੋਰਟ ਦੀਆਂ ਹਦਾਇਤਾਂ ਮੁਤਾਬਕ ਸਖਤੀ ਨਾਲ ਇਸ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦੀ ਹੈ। ਇਸ ਮੌਕੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਬਾਲ ਮੁਕੰਦ ਸ਼ਰਮਾ ਨੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…