Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਯੂਥ ਵਿੰਗ ਨੇ ਫੂਕਿਆ ਖਹਿਰਾ ਅਤੇ ਕੇਜਰੀਵਾਲ ਦਾ ਪੁਤਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਨਵੰਬਰ: ਡਰਗ ਕੇਸ ਵਿੱਚ ਮਾਨਯੋਗ ਅਦਾਲਤ ਵਲੋੱ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਅਸਤੀਫੇ ਦੀ ਮੰਗ ਲੈ ਕੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋੱ ਅੱਜ ਖਹਿਰਾ ਅਤੇ ਕੇਜਰੀਵਾਲ ਦਾ ਪੁਤਲਾ ਫੂਕਿਆ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਜਿਲ੍ਹਾ ਮੁਹਾਲੀ ਦੇ ਦਿਹਾਤੀ ਪ੍ਰਧਾਨ ਸਤਿੰਦਰ ਸਿੰਘ ਗਿੱਲ ਅਤੇ ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਯੂਥ ਅਕਾਲੀ ਵਰਕਰਾਂ ਨੇ ਕੇਜਰੀਵਾਲ ਅਤੇ ਖਹਿਰਾ ਦੇ ਖਿਲਾਫ ਜਬਰਦਸਤ ਮੁਜਾਹਰਾ ਕੀਤਾ। ਇਸ ਮੌਕੇ ਸ਼ਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਖਿਲਾਫ ਝੂਠਾ ਪ੍ਰਚਾਰ ਕਰਦਾ ਰਿਹਾ ਪਰ ਹੁਣ ਅਸਲੀਅਤ ਸਾਹਮਣੇ ਆਉਣ ਤੋੱ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦਰ ਕੇਜਰੀਵਾਲ ਨੂੰ ਤੁਰੰਤ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਲੈਣਾ ਚਾਹੀਦਾ ਸੀ। ਪਰ ਹੁਣ ਤੱਕ ਕੇਜਰੀਵਾਲ ਚੁਪ ਹਨ। ਉਹਨਾਂ ਕਿਹਾ ਕਿ ਇਸ ਨਾਲ ਸਾਬਤ ਹੁੰਦਾ ਹੈ ਕਿ ਕੇਜਰੀਵਾਲ ਅਤੇ ਸੁਖਪਾਲ ਖਹਿਰਾ ਦੀ ਮਿਲੀਭੁਗਤ ਹੈ। ਉਹਨਾਂ ਮੰਗ ਕੀਤੀ ਕਿ ਸੁਖਪਾਲ ਖਹਿਰਾ ਤੋੱ ਨਸ਼ਿਆਂ ਬਾਰੇ ਸਚਾਈ ਜਾਨਣ ਲਈ ਸੁਖਪਾਲ ਸਿੰਘ ਖਹਿਰਾ ਦਾ ਪੁਲੀਸ ਰਿਮਾਂਡ ਲੈ ਕੇ ਪੁੱਛ ਗਿੱਛ ਕੀਤੀ ਜਾਵੇ। ਉਹਨਾਂ ਕਿਹਾ ਕਿ ਜਦ ਤੱਕ ਸੁਖਪਾਲ ਸਿੰਘ ਖਹਿਰਾ ਅਸਤੀਫਾ ਨਹੀੱ ਦਿੰਦੇ ਤਦ ਤੱਕ ਯੂਥ ਅਕਾਲੀ ਦਲ ਵਲੋੱ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਯੂਥ ਅਕਾਲੀ ਦਲ ਦੇ ਆਗੂ ਮਨਦੀਪ ਸਿੰਘ ਸੰਧੂ, ਗੁਰਦੀਪ ਸਿੰਘ ਸੇਠੀ, ਭੁਪਿੰਦਰ ਸਿੰਘ ਮਲਹੋਤਰਾ, ਮਨਪ੍ਰੀਤ ਸਿੰਘ ਬੱਬਰਾ, ਸਤਨਾਮ ਸਿੰਘ, ਇੰਦਰਪ੍ਰੀਤ ਸਿੰਘ ਟਿੰਕੂ, ਪ੍ਰਿੰਸ ਧੀਰ, ਕਰਨ ਪਹਿਲਵਾਲ, ਗੁਰਵਿੰਦਰ ਸਿੰਘ ਰੰਧਾਵਾ, ਦੀਪਕ ਭਾਟੀਆ, ਹਰਵਿੰਦਰ ਸਿੰਘ, ਮਨਦੀਪ ਮਾਨ, ਮੰਨਾ ਸੰਧੂ, ਕ੍ਰਿਸ਼ਨ ਅਨਕੋਲੀ, ਜਤਿੰਦਰ ਕੁਰੀ ਸ਼ਾਮਿਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ