ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਕੰਮ ਕਰਨ: ਵੀਕੇ ਮੀਨਾ

ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮਕਾਜ਼ ਪੂਰੀ ਪਾਰਦਰਸ਼ਤਾ ਨਾਲ ਕਰਨਾ ਯਕੀਨੀ ਬਣਾਉਣ

ਇੰਤਕਾਲ ਤੇ ਗਿਰਦਾਵਰੀਆਂ ਆਦਿ ਦੇ ਕੰਮਾਂ ਨੂੰ ਮਿੱਥੇ ਸਮੇਂ ਤੋਂ ਪਹਿਲਾਂ ਕਰਨ ਦੇ ਨਿਰਦੇਸ਼

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਨਵੰਬਰ:
ਜ਼ਿਲ੍ਹੇ ’ਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਿਲ੍ਹਾ ਪੱਧਰ ਤੇ ਸਬ-ਡਵੀਜਨ ਪੱਧਰ ਤੇ ਅਧਿਕਾਰੀ ਹਰ ਮਹੀਨੇ ਮੀਟਿੰਗ ਕਰਕੇ ਅਮਨ ਕਾਨੂੰਨ ਦੀ ਵਿਵਸਥਾ ਦਾ ਜਾਇਜਾ ਲੈਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਵੀ.ਕੇ. ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅਮਨ ਕਾਨੁੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਸੱਦੀ ਗਈ ਸਿਵਲ ਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਵੀ ਪੇਸ਼ ਕੀਤਾ ਗਿਆ।
ਸ੍ਰੀ ਵੀ.ਕੇ.ਮੀਨਾ ਨੇ ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਆਖਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋ ਧਾਰਾ 144 ਅਧੀਨ ਜੋ ਵੀ ਹੁਕਮ ਹੁੰਦੇ ਹਨ ਉਨ੍ਹਾਂ ਦੀ ਇੰਨ-ਬਿੰਨ ਪਾਲਣਾ ਨੁੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਵੱਲੋਂ ਜ਼ਿਲ੍ਹੇ ਦੇ ਅਪਰਾਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਸ੍ਰੀ ਚਾਹਲ ਨੇ ਇਸ ਮੌਕੇ ਕਮਿਸ਼ਨਰ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਪਿਛਲੇ ਸਾਲ ਨਾਲੋਂ ਇਸ ਸਾਲ ਅਪਰਾਧਾਂ ਵਿਚ ਕਮੀ ਆਈ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਸਥਾਨਾਂ ਤੋਂ ਇਲਾਵਾ ਸ਼ਹਿਰ ਦੀਆਂ ਨਾਜੁਕ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ।
ਸ੍ਰੀ ਵੀ ਕੇ ਮੀਨਾ ਨੇ ਕਿਹਾ ਕਿ ਸ਼ਹਿਰ ਚ ਹਰ ਚੌਂਕ ਵਿਚ ਚੰਡੀਗੜ੍ਹ ਦੀ ਤਰਜ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਿਵਲ ਤੇ ਪੁਲਿਸ ਪ੍ਰਸਾਸ਼ਨ ਮਿਲ ਕੇ ਕੰਮ ਕਰਨ ਤਾਂ ਕੋਈ ਵਜ੍ਹਾ ਨਹੀਂ ਕਿ ਅਮਨ ਕਾਨੁੰਨ ਦੀ ਵਿਵਸਥਾ ਭੰਗ ਹੋ ਸਕੇ। ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦਾ ਜ਼ਿਲ੍ਹੇ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ ਵਿਸੇਸ਼ ਤੌਰ ਸਲਾਘਾ ਵੀ ਕੀਤੀ। ਬਾਅਦ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਨੁੰ ਸੰਬੋਧਨ ਕਰਦਿਆਂ ਸ੍ਰੀ ਵੀ.ਕੇ ਮੀਨਾ ਨੇ ਆਖਿਆ ਕਿ ਮਾਲ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣਾ ਕੰਮ ਪੂਰੀ ਪਾਰਦਰਸ਼ਤਾ ਢੰਗ ਨਾਲ ਕਰਨ ਅਤੇ ਰਜਿਸਟਰੀਆਂ ਵੇਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਇੰਤਕਾਲ, ਬਟਵਾਰੇ ਤੇ ਗਿਰਦਾਵਰੀਆਂ ਆਦਿ ਦੇ ਕੰਮਾਂ ਨੂੰ ਮਿੱਥੇ ਸਮੇਂ ਤੋਂ ਪਹਿਲਾਂ ਕੀਤਾ ਜਾਵੇ।
ਉਨ੍ਹਾਂ ਇਸ ਮੌਕੇ ਸਮੂਹ ਐਸ.ਡੀ.ਐਮਜ਼ ਨੂੰ ਹਫਤੇ ਵਿਚ ਇੱਕ ਵਾਰ ਸੇਵਾ ਕੇਂਦਰਾਂ ਵਿਚ ਜਾ ਕੇ ਕੰਮਕਾਜ਼ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਅਤੇ ਕੋਈ ਵੀ ਕੰਮ ਬਿਨ੍ਹਾਂ ਵਜ੍ਹਾਂ ਪੈਡਿੰਗ ਨਾ ਰਹਿਣ ਦਿੱਤਾ ਜਾਵੇ। ਸੇਵਾ ਕੇਂਦਰ ਰਾਂਹੀ ਕੀਤੇ ਗਏ ਕੰਮ ਨੂੰ ਸਮੇਂ ਸਿਰ ਡਲੀਵਰ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਬਜੈਕਸ਼ਨ ਫਾਇਲਾਂ ਨੂੰ ਵੀ ਚੈਕ ਕੀਤਾ ਜਾਵੇ। ਇਸ ਤੋਂ ਇਲਾਵਾ ਸੇਵਾ ਦਾ ਅਧਿਕਾਰ ਐਕਟ ਤਹਿਤ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਸਮਾਂਬੱਧ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਵੀ ਸਮੇਂ ਸਿਰ ਕਰਨ ਲਈ ਆਖਿਆ। ਬਾਅਦ ਵਿਚ ਡਵੀਜਨਲ ਕਮਿਸ਼ਨਰ ਸ੍ਰੀ ਵੀ.ਕੇ. ਮੀਨਾ ਨੇ ਜ਼ਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ ਅਤੇ ਲੋਕ ਭਲਾਈ ਦੀਆਂ ਸ਼ਕੀਮਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਦੇ ਵੱਖ ਵੱਖ ਅਧਿਕਾਰੀਆਂ ਨੂੰ ਆਪੋ ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਆਮ ਲੋਕਾਂ ਨੂੰ ਮਿਲਣ ਦਾ ਸਮਾਂ ਨਿਸਚਿਤ ਕਰਨ ਲਈ ਆਖਿਆ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇੱਕ ਟੀਮ ਵਰਕ ਦੇ ਤੌਰ ਤੇ ਕੰਮ ਕਰਨ ਲਈ ਵੀ ਆਖਿਆ ਅਤੇ ਜ਼ਿਲ੍ਹੇ ਵਿੱਚ ਚਲ ਰਹੇ ਪ੍ਰੋਜੈਕਟਾਂ ਨੂੰ ਮਿੱਥੇ ਸਮੇਂ ਤੇ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਇਸ ਮੌਕੇ ਆਖਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਵੀ.ਕੇ. ਮੀਨਾ ਨੇ ਜ਼ਿਲ੍ਹੇ ਦੇ ਵਿਕਾਸ ਕੰਮਾਂ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ, ਲੋਕ ਨਿਰਮਾਣ ਵਿਭਾਗ, ਸਿੱਖਿਆ ਵਿਭਾਗ, ਸਮਾਜ ਭਲਾਈ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜ੍ਹੀ ਵਿਭਾਗ, ਮਗਨਰੇਗਾ ਸਕੀਮ, ਪਸ਼ੂ ਪਾਲਣ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਕੰਮਕਾਜ਼ ਦੀ ਸਮੀਖਿਆ ਵੀ ਕੀਤੀ।
ਸ੍ਰੀ ਵੀ.ਕੇ. ਮੀਨਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਕੰਮ ਕਰਾਉਣ ਆਏ ਆਮ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਿਸ ਤੇ ਉਨ੍ਹਾਂ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ’ਚ ਚਲ ਰਹੇ ਵਿਕਾਸ ਕਾਰਜਾਂ, ਲੋਕ ਭਲਾਈ ਸਕੀਮਾਂ, ਮਹਾਤਮਾਂ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ, ਏ.ਸੀ.ਏ. ਗਮਾਡਾ ਸ੍ਰੀ ਰਾਜੇਸ਼ ਕੁਮਾਰ ਧੀਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਸਮੂਹ ਐਸ.ਡੀ.ਐਮਜ਼, ਸਹਾਇਕ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ: ਪਾਲਿਕਾ ਅਰੋੜਾ, ਮੁੱਖ ਖੇਤੀਬਾੜ੍ਹੀ ਅਫਸਰ ਪਰਮਿੰਦਰ ਸਿੰਘ, ਐਕਸੀਅਨ ਜਨ ਸਿਹਤ ਸੁਖਮਿੰਦਰ ਸਿੰਘ ਪੰਧੇਰ, ਐਕਸ਼ੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਇੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ: ਪਰਮਾਤਮਾ ਸਰੂਪ, ਸਹਾਇਕ ਰਜਿਸ਼ਟਰਾਰ ਸਹਿਕਾਰੀ ਸਭਾਵਾਂ ਸ੍ਰੀਮਤੀ ਬਰਜਿੰਦਰ ਕੌਰ ਬਾਜਵਾ ਸਮੇਤ ਹੋਰਨਾ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …