Share on Facebook Share on Twitter Share on Google+ Share on Pinterest Share on Linkedin ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸਤਵੀਰ ਕੌਰ ਮਨਹੇੜਾ ਭਾਰ ਮੁਕਤ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਨਵੰਬਰ: ਪੰਜਾਬ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਸਮਰਥਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸ਼ਨ ਸ੍ਰੀਮਤੀ ਸਤਵੀਰ ਕੌਰ ਮਨਹੇੜਾ ਨੂੰ ਅਹੁਦੇ ਦੀ ਮਿਆਦ ਪੁਰੀ ਹੋਣ ਉਪਰੰਤ ਭਾਰ ਮੁਕਤ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਸਤਵੀਰ ਕੋਰ ਮਨਹੇੜਾ ਨੂੰ ਤਿੰਨ ਸਾਲ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸ਼ਨ ਨਿਯੁਕਤ ਕੀਤਾ ਗਿਆ ਸੀ ਅਤੇ ਇਹ ਮਿਆਦ ਪੁਰੀ ਹੋਣ ਉਪਰੰਤ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਅਨੁਸਾਰ ਉਨ੍ਹਾਂ ਨੂੰ ਅਹੁਦੇ ਤੋਂ ਭਾਰ ਮੁਕਤ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਸਪਾ ਆਗੂ ਮਾਨ ਸਿੰਘ ਮਨਹੇੜਾ ਦੀ ਮੌਤ ਤੋਂ ਬਾਅਦ ਬੀਬੀ ਮਨਹੇੜਾ ਨੇ ਸ੍ਰੀ ਚੰਦੂਮਾਜਰਾ ਦੀ ਪ੍ਰੇਰਣਾ ਸਦਕਾ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸੀ। ਜਿਨ੍ਹਾਂ ਨੂੰ ਬਾਅਦ ਵਿੱਚ ਸ੍ਰੀ ਚੰਦੂਮਾਜਰਾ ਦੀ ਸਿਫਾਰਸ਼ ’ਤੇ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਪਰਸ਼ਨ ਨਿਯੁਕਤ ਕੀਤਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ