ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਵਾਲੀਆਂ ਕੌਮਾਂ ਹੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੀਆਂ ਨੇ: ਪ੍ਰਿੰਸ

ਸ਼ਹੀਦ ਅਨਿਲ ਸ਼ਰਮਾ ਦੀ ਯਾਦ ਵਿੱਚ ਪਰਿਵਾਰ ਵੱਲੋਂ ਸਕੂਲ ਨੂੰ ਵਾਟਰ ਕੂਲਰ ਤੇ ਆਰਓ ਭੇਟ, ਬੱਚਿਆਂ ਨੂੰ ਫਲ ਤੇ ਸਟੇਸ਼ਨਰੀ ਵੰਡੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਸਥਾਨਕ ਫੇਜ਼-3ਬੀ1 ਵਿਚਲੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸ਼ਹੀਦ ਅਨਿਲ ਸ਼ਰਮਾ ਦੇ ਪਰਿਵਾਰ ਵੱਲੋਂ ਆਪਣੇ ਸ਼ਹੀਦ ਪੁੱਤਰ ਦੀ ਯਾਦ ਵਿਚ ਵਾਟਰ ਕੂਲਰ ਅਤੇ ਆਰਓ ਸਿਸਟਮ ਸਕੂਲ ਨੂੰ ਭੇਟ ਕੀਤਾ ਗਿਆ ਹੈ। ਇਸ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪਸਵਕ ਕਮੇਟੀ ਦੇ ਚੇਅਰਮੈਨ ਅਤੇ ਕੌਂਸਲਰ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦਾ ਨੌਜਵਾਨ ਅਨਿਲ ਸ਼ਰਮਾ ਜੋ ਦੇਸ਼ ਦੀ ਖਾਤਰ ਲੜਦਾ ਹੋਇਆ ਸ਼ਹੀਦ ਹੋ ਗਿਆ ਸੀ, ਉਸ ਦੀ ਯਾਦ ਉਸ ਦੇ ਮਾਪੇ ਐਚ.ਪੀ. ਸ਼ਰਮਾ ਅਤੇ ਮਾਤਾ ਊਸ਼ਾ ਸ਼ਰਮਾ ਵੱਲੋਂ ਸਕੂਲ ਵਿੱਚ ਵਾਟਰ ਕੂਲਰ ਅਤੇ ਆਰਓ ਸਿਸਟਮ ਭੇਟ ਕਰਕੇ ਇਕ ਨੇਕ ਕੰਮ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਜੋ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ ਉਹ ਸਾਡੇ ਸ਼ਹੀਦਾਂ ਵਲੋੱ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਹੀ ਹੈ। ਉਨ੍ਹਾਂ ਬੱਚਿਆਂ ਨੂੰ ਵੀ ਵੱਡੇ ਹੋ ਕੇ ਫ਼ੌਜ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਸ਼ਹੀਦ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਹ ਨੇਕ ਕੰਮ ਕਰਕੇ ਦਿਲ ਨੂੰ ਬਹੁਤ ਖੁਸ਼ੀ ਮਿਲੀ ਹੈ ਕਿਉੱਕਿ ਬੱਚੇ ਇਸ ਦਾ ਲਾਹਾ ਲੈਣਗੇ ਅਤੇ ਉਨ੍ਹਾਂ ਦੇ ਪੁੱਤਰ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਵਿੱਖ ਵਿਚ ਵੀ ਸਕੂਲ ਨੂੰ ਹਰ ਮਦਦ ਦਾ ਭਰੋਸਾ ਦਿੱਤਾ।
ਇਸ ਮੌਕੇ ਬੱਚਿਆਂ ਨੂੰ ਖਾਣ, ਪੀਣ ਅਤੇ ਪੜ੍ਹਨਯੋਗ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਛੋਟੇ ਬੱਚਿਆਂ ਵਲੋੱ ਸ਼ਹੀਦਾਂ ਦੀ ਯਾਦ ਵਿਚ ਨਾਟਕ ਖੇਡਿਆ ਗਿਆ ਅਤੇ ਦੇਸ਼ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸ਼ਹੀਦ ਅਨਿਲ ਸ਼ਰਮਾ ਦੀ ਭੈਣ ਸ਼ੁਭਲਾ ਸ਼ਰਮਾ ਵੀ ਮੌਜੂਦ ਸਨ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਦਲਜੀਤ ਕੌਰ, ਬਲਾਕ ਪ੍ਰਾਇਮਰੀ ਅਫ਼ਸਰ ਅਮਰਜੀਤ ਕੌਰ, ਨੈਨਸੀ ਪ੍ਰਿੰਸ ਵਾਲੀਆ, ਪਰਮਿੰਦਰ ਸਿੰਘ, ਮਨਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਮਲਹੋਤਰਾ, ਮਨਪ੍ਰੀਤ ਸਿੰਘ ਬਬਰਾ, ਇੰਦਰਪ੍ਰੀਤ ਸਿੰਘ ਟਿੰਕੂ, ਸਤਨਾਮ ਸਿੰਘ, ਕਰਨ ਪਹਿਲਵਾਨ, ਪ੍ਰਿੰਸ ਧੀਰ, ਰਤਨ ਸਿੰਘ ਨਾਮਧਾਰੀ, ਜਤਿੰਦਰ ਸਮੇਤ ਯੂਥ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …