ਪੰਜਾਬ ਸਰਕਾਰ ਨੇ 10 ਰੁਪਏ ਗੰਨੇ ਦਾ ਮੁੱਲ ਵਧਾ ਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ: ਕਿਸ਼ਨਪੁਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਨਵੰਬਰ:
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਨੇ ਵੱਡੇ-ਵੱਡੇ ਵਾਅਦੇ ਕਰਕੇ ਕਿਸਾਨਾਂ ਨੂੰ ਸੁਪਨੇ ਦਿਖਾਏ ਸਨ ਅਤੇ ਵੋਟਾਂ ਬਟੋਰੀਆਂ ਸਨ ਪਰ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਦੇ ਸਾਹਮਣੇ ਆਉਣਾ ਸ਼ੁਰੂ ਹੋ ਗਿਆ ਹੈ । ਇਹ ਪ੍ਰਗਟਾਵਾ ਕਰਦਿਆਂ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਪੰਜਾਬ (ਕਿਸਾਨ ਵਿੰਗ) ਤੇ ਸਟੇਟ ਅਵਾਰਡੀ ਕਿਸਾਨ ਦਲਵਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਕਿਸਾਨਾਂ ਦੀ ਲੰਬੇ ਸਮੇਂ ਦੀ ਮੰਗ ਸੀ ਕਿ ਸਰਕਾਰ ਗੰਨੇ ਦੇ ਰੇਟ ਵਿੱਚ ਘੱਟੋ-ਘੱਟ 50 ਜਾਂ 60 ਰੁਪਏ ਕੁਇੰਟਲ ਦਾ ਵਾਧਾ ਕਰੇ ਪਰ ਪੰਜਾਬ ਸਰਕਾਰ ਨੇ ਸਿਰਫ਼ 10 ਰੁਪਏ ਗੰਨੇ ਦਾ ਮੁੱਲ ਵਧਾ ਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ ਜਦੋਂ ਕਿ ਪੰਜਾਬ ਦੇ ਗੁਆਂਢੀ ਰਾਜ ਹਰਿਆਣਾ ਨੇ ਆਪਣੇ ਕਿਸਾਨਾਂ ਲਈ 30 ਰੁਪਏ ਮੁੱਲ ਵਿਚ ਵਾਧਾ ਕੀਤਾ ਸੀ। ਕਿਉਂਕਿ ਕਿਸਾਨਾਂ ਵੱਲੋਂ ਇਹ ਸੰਘਰਸ਼ ਸਿਰਫ਼ 10 ਰੁਪਏ ਵਧਾਉਣ ਲਈ ਨਹੀਂ ਕੀਤਾ ਸੀ।
ਕਿਸਾਨਾਂ ਦੀ ਉਮੀਦ ਦੇ ਮੁਤਾਬਕ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਹੈ। ਜਿਸ ਤੋਂ ਲੱਗਦਾ ਹੈ ਕਿ ਕਾਂਗਰਸ ਸਰਕਾਰ ਕਿਸਾਨਾਂ ਨਾਲ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਪਰੈਲ ਦੇ ਮਹੀਨੇ ਵਿੱਚ ਬਹੁਤ ਸਾਰੀਆਂ ਸ਼ੁਗਰ ਮਿੱਲਾਂ ਗੰਨੇ ਨੂੰ 350 ਰੁਪਏ ਕੁਇੰਟਲ ਲੈਣ ਨੂੰ ਵੀ ਤਿਆਰ ਹੁੰਦੀਆਂ ਹਨ ਤਾਂ ਇਸੇ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਸ ਭਾਅ ਤੇ ਗੰਨਾ ਖਰੀਦ ਕੇ ਵੀ ਇਹ ਮਿੱਲਾਂ ਕਰੋੜਾਂ ਰੁਪਏ ਦਾ ਮੁਨਾਫ਼ਾ ਕਮਾਉਂਦੀਆ ਹਨ ਤਾਂ ਹੁਣ ਸਵਾਲ ਇਹ ਉਠਦਾ ਹੈ ਕਿ ਇਹੋ ਮਿੱਲਾਂ ਕਿਸਾਨਾਂ ਨੂੰ ਗੰਨੇ ਦੀਆਂ ਇਹ ਕੀਮਤਾਂ ਹੁਣ ਕਿਉਂ ਨਹੀਂ ਦੇ ਸਕਦੀਆਂ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਇਹ ਫੈਸਲਾ ਇਨਾਂ ਸ਼ੁਗਰ ਮਿੱਲਾਂ ਦੇ ਮਾਲਕਾਂ ਦੇ ਦਬਾਅ ਵਿਚ ਆ ਕੇ ਲਿਆ ਹੈ ਕਿਉਕਿ ਬਹੁਤ ਸਾਰੀਆਂ ਮਿੱਲਾਂ ਸਰਕਾਰ ਦੇ ਮੰਤਰੀਆਂ ਅਤੇ ਵਰਕਰਾਂ ਦੀਆਂ ਹਨ ਇਸ ਲਈ ਸਰਕਾਰ ਨੇ ਸਿਰਫ 10 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਹੈ। ਜੇਕਰ ਸਰਕਾਰ ਨੇ ਆਪਣੇ ਇਸ ਫੈਸਲੇ ਤੇ ਮੁੜ ਵਿਚਾਰ ਨਾ ਕੀਤਾ ਤਾਂ ਕਿਸਾਨਾਂ ਨੂੰ ਮੁੜ ਤੋਂ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…