nabaz-e-punjab.com

ਪੰਜਾਬ ਵਿੱਚ 17 ਦਸੰਬਰ ਨੂੰ ਹੋਣਗੀਆਂ 3 ਨਗਰ ਨਿਗਮਾਂ ਤੇ 32 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਚੋਣਾਂ

ਸਬੰਧਤ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਧੀਨ ਆਉਂਦੇ ਖੇਤਰ ਵਿੱਚ ਚੋਣ ਜ਼ਾਬਤਾ ਲਾਗੂ

ਨਾਮਜ਼ਦਗੀ ਪੱਤਰ ਦਾਖ਼ਲ ਦੀ ਆਖਰੀ ਮਿਤੀ 6 ਦਸੰਬਰ, 8 ਦਸੰਬਰ ਤੱਕ ਵਾਪਸ ਲਏ ਜਾ ਸਕਣਗੇ ਨਾਮਜ਼ਦਗੀ ਪੇਪਰ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਨਵੰਬਰ:
ਪੰਜਾਬ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਸੂਬੇ ਦੀਆਂ ਤਿੰਨ ਨਗਰ ਨਿਗਮਾਂ (ਅੰਮ੍ਰਿਤਸਰ,ਜਲੰਧਰ ਅਤੇ ਪਟਿਆਲਾ) ਅਤੇ 32 ਨਗਰ ਕੋਂਸਲਾਂ/ ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ।ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵਲੋਂ ਨੋਟੀਫੇਕਸ਼ਨ ਜਾਰੀ ਕਰ ਦਿੱਤਾ ਗਿਆ ਹੈ। ਚੋਣ ਸਬੰਧੀ ਨੋਟੀਫੀਕੇਸ਼ਨ ਜਾਰੀ ਹੋਣ ਦਾ ਨਾਲ ਹੀ ਸਬੰਧਤ ਨਿਗਮਾਂ ਅਤੇ ਨਗਰ ਕੋਂਸਲਾਂ/ ਨਗਰ ਪੰਚਾਇਤਾਂ ਅਧੀਨ ਆਉਦੇ ਖੇਤਰ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ ਅਤੇ ਚੋਣ ਜਾਬਤਾ 20 ਦਸੰਬਰ 2017 / ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਚੋਣ ਪ੍ਰੋਗਰਾਮ ਸਬੰਧੀ ਪ੍ਰੈਸ ਕਾਨਫਰੰਸ਼ ਦੋਰਾਨ ਜਾਣਕਾਰੀ ਦਿੰਦਿਆ ਸ਼੍ਰੀ ਜਗਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜਦਗੀ ਦਾਖਲ ਕਰਨ ਦੀ ਪ੍ਰੀਕ੍ਰਿਆ ਮਿਤੀ 02 ਦਸੰਬਰ 2017 ਨੂੰ ਸਵੇਰੇ 11:00 ਸ਼ੁਰੂ ਹੋਵੇਗੀ ਅਤੇ ਮਿਤੀ 6 ਦਸੰਬਰ 2017 ਨੂੰ 3:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ ਅਤੇ ਮਿਤੀ 7 ਦਸੰਬਰ 2017 ਨੂੰ ਤੱਕ ਨਾਮਜਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਨਾਲ ਹੀ ਦੱਸਿਆ ਕਿ 08 ਦਸੰਬਰ 2017 ਤੱਕ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ ਅਤੇ ਇਸੇ ਦਿਨ 08 ਦਸੰਬਰ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਮਿਤੀ 17 ਦਸੰਬਰ 2017 ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜਿਆ ਦਾ ਐਲਾਨ ਉਸੇ ਦਿਨ ਸ਼ਾਮ ਨੂੰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾ ਚੋਣਾਂ ਦੋਰਾਨ ਨਗਰ ਨਿਗਮ, ਨਗਰ ਕੋਂਸਲ ਅਤੇ ਨਗਰ ਪੰਚਾਇਤ ਵਿੱਚ ਮਹਿਲਾਵਾ ਨੂੰ 50% ਸੀਟਾ ਉਤੇ ਰਾਖਵਾਕਰਨ ਦਿੱਤਾ ਜਾਵੇਗਾ।
ਸ੍ਰੀ ਸੰਧੂ ਨੇ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਪੁਰ ਅਮਨ ਸ਼ਾਂਤੀ ਪੂਰਵਕ ਨੇਪਰੇ ਚਾੜ੍ਹਨ, ਵੋਟਰਾਂ ਅਤੇ ਆਮ ਲੋਕਾਂ ਦੀ ਸ਼ਿਕਾਇਤਾਂ ਦੇ ਨਿਪਟਾਰੇ ਲਈ 26 ਅਬਜ਼ਵਰ ਲਗਾਏ ਗਏ ਹਨ। ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੋਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਨਗਰ ਨਿਗਮਾਂ ਦੇ ਕਿਸੇ ਇਕ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 2,50,000 ਰੁਪਏ ਮਿੱਥੀ ਗਈ ਹੈ ਜਦਕਿ ਨਗਰ ਕੋਸ਼ਲ ਜਿਸ ਦਾ ਦਰਜਾ ਕਲਾਸ 1 ਹੈ, ਉਸ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ ਖਰਚ ਹੱਦ 2,25,000 ਰੁਪਏ ਮਿੱਥੀ ਗਈ ਹੈ। ਇਸੇ ਤਰ੍ਹਾਂ ਕਲਾਸ 2 ਅਧੀਨ ਅਉਂਦੀ ਨਗਰ ਕੌਂਸਲ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 1,40,000 ਰੁਪਏ ਮਿੱਥੀ ਗਈ ਹੈ ਅਤੇ ਕਲਾਸ 3 ਅਧੀਨ ਆਉਦੀ ਨਗਰ ਕੌਂਸਲ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 1,20,000 ਰੁਪਏ ਮਿੱਥੀ ਗਈ ਹੈ। ਇਸ ਤਰਾਂ ਨਗਰ ਪੰਚਾਇਤ ਦੇ ਕਿਸੇ ਵਾਰਡ ਤੋਂ ਚੋਣ ਲੜ ਰਹੇ ਉਮੀਦਵਾਰ ਲਈ 80,000 ਹਜਾਰ ਰੁਪਏ ਖਰਚ ਹੱਦ ਮਿੱਥੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਚੋਣ ਅਮਲ ਦੋਰਾਨ ਈ.ਵੀ.ਐਮ ਮਸ਼ੀਨਾਂ ਦੀ ਵਰਤੋਂ ਕੀਤੇ ਜਾਵੇਗੀ ਅਤੇ ਵੋਟਰਾਂ ਨੂੰ ਪਹਿਲੀ ਵਾਰ ਨੋਟਾ ਦੇ ਬਟਨ ਦੀ ਸੁਵਿਧਾਂ ਵੀ ਦਿੱਤੀ ਜਾਵੇਗੀ।
ਸ੍ਰੀ ਸੰਧੂ ਨੇ ਦੱਸਿਆ ਕਿ 3 ਨਗਰ ਨਿਗਮਾਂ ਅਤੇ 32 ਨਗਰ ਕੋਸ਼ਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਰ ਸੂਚੀਆ ਨੂੰ 1 ਜਨਵਰੀ 2017 ਤੱਕ ਅਪਡੇਟ ਕਰ ਦਿੱਤਾ ਗਿਆ ਹੈ, ਜੇਕਰ ਫਿਰ ਵੀ ਕੋਈ ਯੋਗ ਵੋਟਰ ਵੋਟ ਬਨਾਉਣ ਤੋਂ ਰਹਿ ਗਿਆ ਹੈ ਤਾਂ ਉਹ ਨਮਜਦਗੀ ਭਰਨ ਦੇ ਆਖਰੀ ਦਿਨ ਭਾਵ 6 ਦਸੰਬਰ ਤੱਕ ਵੋਟ ਬਨਾਉਣ ਲਈ ਅਪਲਾਈ ਕਰ ਸਕਦਾ ਹੈ। ਉਨ੍ਹਾਂ ਸਮੂਹ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਅਮਲ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਚੋਣ ਕਮਿਸ਼ਨਰ ਨੇ ਦੱਸਿਆ ਕਿ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੰਮ੍ਰਿਤਸਰ ਨਿਗਮ ਲਈ 756 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ ਜਦਕਿ ਜਲੰਧਰ ਲਈ 563 ਅਤੇ ਪਟਿਆਲਾ ਵਿੱਚ 254 ਪੋਲਿੰਗ ਸਟੇਸ਼ਨ ਸ਼ਥਾਪਤ ਕੀਤੇ ਗਏ ਹਨ।
ਇਸੇ ਤਰ੍ਹਾਂ ਬਰਨਾਲਾ ਵਿੱਚ 13, ਬਠਿੰਡਾ ਵਿੱਚ 15, ਫਿਰੋਜ਼ਪੁਰ ਵਿੱਚ 19, ਫਤਿਹਗੜ੍ਹ ਸਾਹਿਬ ਵਿੱਚ 13, ਹੁਸ਼ਿਆਰਪੁਰ ਵਿੱਚ 13, ਕਪੂਰਥਲਾ ਵਿੱਚ 37, ਲੁਧਿਆਣਾ ਵਿੱਚ 70,ਮੋਗਾ ਵਿੱਚ 35, ਮਾਨਸਾ ਵਿੱਚ 13, ਸ਼੍ਰੀ ਮੁਕਤਸਰ ਸਾਹਿਬ ਵਿੱਚ 11, ਪਠਾਨਕੋਟ ਵਿੱਚ 11, ਸੰਗਰੂਰ 52,ਸ਼ਹੀਦ ਭਗਤ ਸਿੰਘ ਨਗਰ 15 ਅਤੇ ਤਰਨ ਤਾਰਨ ਵਿੱਚ 13 ਪੋਲਿੰਗ ਸਟੁੇਸ਼ਨ ਸਥਾਪਤ ਕੀਤੇ ਗਏ ਹਨ। ਜਿਨ੍ਹਾਂ ਨਗਰ ਕੋਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੋਟਾ ਪੈਣਗੀਆ, ਉਨ੍ਹਾਂ ਵਿੱਚ ਰਾਜਾਸਾਂਸੀ (ਅੰਮ੍ਰਿਤਸਰ), ਹੰਡਿਆਇਆ (ਬਰਨਾਲਾ), ਅਮਲੋਹ (ਫਤਿਹਗੜ੍ਹ ਸਾਹਿਬ), ਮੱਲ੍ਹਾਂਵਾਲਾ ਖਾਸ ਅਤੇ ਮਖੂ (ਫਿਰੋਜ਼ਪੁਰ), ਭੋਗਪੁਰ, ਸ਼ਾਹਕੋਟ, ਗੋਰਾਇਆ ਅਤੇ ਬਿਲਗਾ (ਜਲੰਧਰ), ਢਿਲਵਾਂ, ਬੇਗੋਵਾਲ ਅਤੇ ਭੁਲੱਥ (ਕਪੂਰਥਲਾ), ਮਾਛੀਵਾੜਾ, ਮੂੱਲਾਂਪੁਰ ਦਾਖਾ, ਮਲੌਦ ਅਤੇ ਸਾਹਨੇਵਾਲ (ਲੁਧਿਆਣਾ), ਬਾਘਾਪੁਰਾਣਾ, ਧਰਮਕੋਟ ਅਤੇ ਪੰਜਤੂਰ (ਮੋਗਾ), ਬਰੀਵਾਲਾ(ਮੁਕਤਸਰ), ਘੱਗਾ ਅਤੇ ਘਨੌਰ (ਪਟਿਆਲਾ) ਨਰੋਟ ਜੈਮਲ ਸਿੰਘ (ਪਠਾਨਕੋਟ), ਦਿੜਬਾ, ਚੀਮਾ, ਘਨੌਰੀ ਅਤੇ ਮੂਣਕ (ਸੰਗਰੂਰ),ਖੇਮਕਰਨ (ਤਰਨ ਤਾਰਨ), ਭਿੱਖੀ (ਮਾਨਸਾ), ਬਲਾਚੌਰ (ਐਸ.ਬੀ.ਐਸ. ਨਗਰ), ਤਲਵੰਡੀ ਸਾਬੋ (ਬਠਿੰਡਾ) ਅਤੇ ਮਾਹਿਲਪੁਰ (ਹੁਸ਼ਿਆਰਪੁਰ) ਸ਼ਾਮਲ ਹਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…