ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਾਲਾਨਾ ਗੁਰਮਤਿ ਸਮਾਗਮ ਤੇ ਮੈਗਾ ਖੂਨਦਾਨ ਕੈਂਪ 3 ਦਸੰਬਰ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ) ਦਾ ਜਨਮ ਦਿਹਾੜਾ ਮਿਤੀ 3 ਦਸੰਬਰ ਨੂੰ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀ ਜੱਥੇ, ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਸਮੂਹ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਸਵੇਰੇ 7:30 ਵਜੇ ਅਰੰਭ ਕੀਤਾ ਜਾਵੇਗਾ ਅਤੇ ਸ਼ਾਮ 7 ਵਜੇ ਤੱਕ ਕੈਂਪ ਵਿੱਚ ਖੂਨਦਾਨੀਆਂ ਤੋਂ ਖੂਨ ਪ੍ਰਾਪਤ ਕੀਤਾ ਜਾਵੇਗਾ। ਕਈ ਤਰ੍ਹਾਂ ਦੇ ਮਿਸ਼ਟਾਨਾਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਿਤੀ 2 ਦਸੰਬਰ ਨੂੰ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਗੁਰਦੁਆਰਾ ਹੰਸਾਲੀ ਸਾਹਿਬ ਲਈ ਸਵੇਰੇ 5 ਵਜੇ ਰਵਾਨਾ ਹੋਵੇਗੀ। ਪ੍ਰਭਾਤ ਫੇਰੀ ਦੇ ਹੰਸਾਲੀ ਪੁੱਜਣ ਤੇ ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਵਾਲੇ ਸੰਗਤਾਂ ਨੂੰ ਦਰਸ਼ਨ ਦੇ ਕੇ ਨਿਹਾਲ ਕਰਨਗੇ ਜੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …