ਕਾਂਗਰਸ ਸਰਕਾਰ ਬੁਰੀ ਤਰ੍ਹਾਂ ਫੇਲ, ਗੁੰਡਾਗਰਦੀ ਦਾ ਰਾਜ ਹਾਵੀ: ਐਨ.ਕੇ. ਸ਼ਰਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਐਨ.ਕੇ. ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋਈ ਹੈ ਅਤੇ ਇਸ ਸਰਕਾਰ ਦੇ ਰਾਜ ਵਿੱਚ ਗੁੰਡਾ ਰਾਜ ਬਹੁਤ ਵੱਧ ਗਿਆ ਹੈ। ਉਹਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੇਲੇ ਹਰ ਵੇਲੇ ਵਿਕਾਸ ਦੀ ਗੱਲ ਹੁੰਦੀ ਸੀ ਜਦੋਂ ਕਿ ਨਵੀਂ ਸਰਕਾਰ ਦੇ 9 ਮਹੀਨਿਆਂ ਦੌਰਾਨ ਰੇਤਾ ਬਜਰੀ ਦੀਆਂ ਖੱਡਾਂ ਤੇ ਕਬਜ਼ੇ, ਗੁੰਡਾਗਰਦੀ, ਥਾਣਿਆਂ ’ਤੇ ਪੈਣ ਵਾਲੇ ਦਬਾਓ ਦੀ ਹੀ ਗੱਲ ਹੁੰਦੀ ਹੈ ਅਤੇ ਅਜਿਹਾ ਲੱਗਦਾ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਦਾ ਰਾਜ ਕਾਇਮ ਹੋ ਗਿਆ ਹੈ।
ਅੱਜ ਇੱਥੇ ਚੋਣਵੇਂ ਪੱਤਕਰਕਾਰ ਨਾਲ ਗੱਲਬਾਤ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਕਾਂਗਰਸੀ ਆਗੂ ਸਿਰਫ ਮਾਲ ਇਕੱਠਾ ਕਰਨ ਵਿੱਚ ਲੱਗੇ ਹੋਏ ਹਨ ਅਤੇ ਉਹਨਾਂ ਨੇ ਲੋਕਾਂ ਦੇ ਮਸਲਿਆਂ ਦਾ ਕੋਈ ਫਿਕਰ ਨਹੀਂ ਹੈ। ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਬੂਥ ਲੈਵਲ ਤੋਂ ਕੰਮ ਆਰੰਭ ਕੇ ਜਥੇਬੰਦੀ ਨੂੰ ਨਵੇੱ ਸਿਰੇ ਤੋੱ ਸੁਰਜੀਤ ਕੀਤਾ ਜਾਵੇਗਾ ਅਤੇ ਹਰ ਵਰਕਰ ਨੂੰ ਬਣਦਾ ਮਾਨ ਸਨਮਾਨ ਦਿਤਾ ਜਾਵੇਗਾ। ਉਹਨਾਂ ਕਿਹਾ ਕਿ ਇਸਦੇ ਨਾਲ ਨਾਲ ਮੁਹਾਲੀ, ਖਰੜ ਅਤੇ ਡੇਰਾਬਸੀ ਵਿੱਚ ਸਮੂਹ ਆਗੂਆਂ ਅਤੇ ਵਰਕਰਾਂ ਦੀ ਸਲਾਹ ਨਾਲ ਸਾਰਿਆਂ ਨੂੰ ਨਾਲ ਲੈ ਕੇ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਜਥੇਬੰਦ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਬੜਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕ੍ਰਿਸ਼ਨਪਾਲ ਸ਼ਰਮਾ, ਗੁਰਮੁੱਖ ਸਿੰਘ ਸੋਹਲ, ਪਰਵਿੰਦਰ ਸਿੰਘ ਸੋਹਾਣਾ, ਸੀਨੀਅਰ ਯੂਥ ਆਗੂ ਜਸਵਿੰਦਰ ਸਿੰਘ ਜੱਸੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਕੰਵਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਜਸਬੀਰ ਕੌਰ, ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਗਿੱਲ, ਮੈਨੇਜਰ ਗੁਰਦੁਆਰਾ ਅੰਬ ਸਾਹਿਬ, ਪਰਮਜੀਤ ਸਿੰਘ ਗਿੱਲ, ਪ੍ਰਧਾਨ ਗੁਰਦੁਆਰਾ ਸਾਚਾ ਧਨੁ, ਤੇਜਿੰਦਰ ਸਿੰਘ ਉਬਰਾਏ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ, ਗੁਰਮੇਲ ਸਿੰਘ ਮੋਜੇਵਾਲ, ਐਸਜੀਪੀਸੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਤੇ ਅਜਮੇਰ ਸਿੰਘ ਖੇੜਾ, ਪਰਮਿੰਦਰ ਸਿੰਘ ਤਸਿੰਬਲੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…