Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਨੂੰ 252 ਕਰੋੜ 55 ਲੱਖ ਰੁਪਏ ਝੋਨੇ ਦੀ ਅਦਾਇਗੀ ਕੀਤੀ: ਡੀਸੀ ਸਪਰਾ ਮੰਡੀਆਂ ਵਿੱਚ ਹੁਣ ਤੱਕ 1 ਲੱਖ 60 ਹਜ਼ਾਰ 368 ਮੀਟਰਿਕ ਟਨ ਝੋਨੇ ਦੀ ਕੀਤੀ ਖਰੀਦ, 98 ਫੀਸਦੀ ਲਿਫ਼ਟਿੰਗ ਦਾ ਕੰਮ ਮੁਕੰਮਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਦਸੰਬਰ: ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕਿਸਾਨਾਂ ਨੂੰ ਹੁਣ ਤੱਕ ਝੋਨੇ ਦੀ 252 ਕਰੋੜ 55 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿੱਚ ਹੁਣ ਤੱਕ 1 ਲੱਖ 60 ਹਜ਼ਾਰ 368 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਖਰੀਦ ਕੀਤੇ ਝੋਨੇ ਵਿਚੋਂ 01 ਲੱਖ 58 ਹਜਾਰ 850 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੇ ਗਏ ਝੋਨੇ ’ਚੋਂ ਪਨਗਰੇਨ ਨੇ 56 ਹਜ਼ਾਰ 915 ਮੀਟਰਿਕ ਟਨ, ਮਾਰਕਫੈਡ ਨੇ 27 ਹਜ਼ਾਰ 390 ਮੀਟਰਿਕ ਟਨ, ਪਨਸਪ ਨੇ 30 ਹਜਾਰ 495 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 11 ਹਜ਼ਾਰ 009 ਮੀਟਰਿਕ ਟਨ, ਪੰਜਾਬ ਐਗਰੋ ਵੱਲੋਂ 25 ਹਜ਼ਾਰ 653 ਮੀਟਰਿਕ ਟਨ, ਐਫ.ਸੀ.ਆਈ ਵੱਲ 7 ਹਜ਼ਾਰ 388 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 1518 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸ੍ਰੀਮਤੀ ਸਪਰਾ ਨੇ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਇਵਜ਼ ਵਿੱਚ ਕਿਸਾਨਾਂ ਨੂੰ ਹੁਣ ਤੱਕ 252 ਕਰੋੜ 55 ਲੱਖ ਰੁਪਏ ਦੀ ਝੋਨੇ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਜਿਸ ’ਚੋਂ ਸਰਕਾਰੀ ਖਰੀਦ ਏਜੰਸੀ ਪਨਗਰੇਨ ਨੇ 90 ਕਰੋੜ 49 ਲੱਖ, ਮਾਰਕਫੈਡ ਨੇ 43 ਕਰੋੜ 55 ਲੱਖ, ਪਨਸਪ ਨੇ 48 ਕਰੋੜ 49 ਲੱਖ, ਵੇਅਰ ਹਾਊਸ ਵੱਲੋਂ 17 ਕਰੋੜ 50 ਲੱਖ, ਪੰਜਾਬ ਐਗਰੋ ਵੱਲੋਂ 40 ਕਰੋੜ 79 ਲੱਖ, ਐਫ.ਸੀ.ਆਈ ਵੱਲ 11 ਕਰੋੜ 75 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ