ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਵਰੁਣ ਰੂਜ਼ਮ

ਡਾਕਟਰ ਮਰੀਜ਼ਾਂ ਲਈ ਕੇਵਲ ਓਹੀ ਦਵਾਈਆਂ ਲਿਖਣ ਜੋ ਹਸਪਤਾਲ ਵਿੱਚ ਉਪਲਬੱਧ ਹੋਣ

ਪੀਐਚਐਸਸੀ ਦੇ ਐਮ.ਡੀ ਵਰੂਣ ਰੂਜ਼ਮ ਵੱਲੋਂ ਸਿਵਲ ਹਸਪਲਾਤ ਮੁਹਾਲੀ ਦਾ ਦੌਰਾ ਕਰਕੇ ਲਿਆ ਜਾਇਜ਼ਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਦਸੰਬਰ:
ਪੰਜਾਬ ਹੈਲਥ ਸਿਸਟਮਜ਼ ਕਾਰਪੋੋਰੇਸ਼ਨ (ਪੀ.ਐਚ.ਐਸ.ਸੀ) ਦੇ ਮੈਨੇਜਿੰਗ ਡਾਇਰੈਕਟਰ ਅਤੇ ਕੌੌਮੀ ਸਿਹਤ ਮਿਸ਼ਨ, ਪੰਜਾਬ ਦੇ ਮਿਸ਼ਨ ਡਾਇਰੈਕਟਰ ਵਰੁਣ ਰੂਜਮ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹੋੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਵਿੱਚ ਜਾ ਕੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਮੁਆਇਨਾ ਕੀਤਾ ਅਤੇ ਬਿਹਤਰ ਸਿਹਤ ਸੇਵਾਵਾਂ ਦੇਣ ਹਿੱਤ ਪ੍ਰਬੰਧ ਸੁਧਾਰਨ ਲਈ ਸਟਾਫ਼ ਕੋੋਲੋੋਂ ਸੁਝਾਅ ਵੀ ਲਏ। ਸ੍ਰੀ ਰੂਜਮ ਨੇ ਐਮਰਜੈਂਸੀ, ਜੱਚਾ ਅਤੇ ਬੱਚਾ ਕੇਂਦਰ, ਜਨ ਅੌਸ਼ਧੀ ਕੇੇਂਦਰ, ਓਪੀਡੀਜ਼ ਆਦਿ ਦਾ ਦੌੌਰਾ ਕੀਤਾ ਅਤੇ ਹਸਪਤਾਲ ਦੇ ਸਟਾਫ਼ ਨੂੰ ਜ਼ਰੂਰੀ ਹਦਾਇਤਾਂ ਵੀ ਦਿਤੀਆਂ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਮੈਡੀਸਨ ਸਟੋੋਰ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਵਿਚ ਦਵਾਈਆਂ ਦੀ ਉਪਲਭਧਤਾ ਅਤੇ ਮੰਗ ਬਾਰੇ ਜਾਣਿਆ।
ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਮੰਗ, ਉਪਲਭਧਤਾ ਅਤੇ ਕਮੀ ਦਾ ਸਮੁੱਚਾ ਕੰਮ ਆਨਲਾਈਨ ਕੀਤਾ ਜਾ ਰਿਹਾ ਹੈ। ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਮਰੀਜ਼ਾਂ ਨੂੰ ਜ਼ਿਆਦਾਤਰ ਅਜਿਹੀਆਂ ਦਵਾਈਆਂ ਹੀ ਲਿਖੀਆਂ ਜਾਣ ਜਿਹੜੀਆਂ ਹਸਪਤਾਲ ਵਿਚ ਹੀ ਉਪਲਭਧ ਹੋਣ। ਜੇ ਕੋਈ ਖ਼ਾਸ ਦਵਾਈ ਹਸਪਤਾਲ ਵਿਚ ਨਹੀਂ ਤਾਂ ਹਸਪਤਾਲ ਵਿਚ ਹੀ ਖੁਲ੍ਹੇ ਹੋਏ ਜਨ ਅੌਸ਼ਧੀ ਸਟੋੋਰ ਤੋਂ ਮਿਲੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਹਰ ਸਮੇਂ ਲੋੜੀਂਦੀਆਂ ਦਵਾਈਆਂ ਉਪਲਭਧ ਹੋਣੀਆਂ ਚਾਹੀਦੀਆਂ ਹਨ ਅਤੇ ਮੁਆਇਨਾ ਤੇ ਇਲਾਜ ਕਰਵਾਉਣ ਵਿਚ ਮਰੀਜ਼ਾਂ ਨੂੰ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।
ਮੈਨੇਜਿੰਗ ਡਾਇਰੈਕਟਰ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਅਪਣੀ ਵਾਰੀ ਲਈ ਜ਼ਿਆਦਾ ਉਡੀਕ ਨਾ ਕਰਨੀ ਪਵੇ ਅਤੇ ਉਨ੍ਹਾਂ ਦੇ ਬੈਠਣ ਲਈ ਖ਼ਾਸ ਪ੍ਰਬੰਧ ਹੋਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਅਤੇ ਉਹ ਇਸ ਦਿਸ਼ਾ ਵਿਚ ਲੋੜੀਂਦੇ ਕਦਮ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਜ, ਟੈਸਟਾਂ, ਮਾਹਰ ਡਾਕਟਰਾਂ ਤੇ ਹੋੋਰ ਸਟਾਫ਼ ਆਦਿ ਦੇ ਮਾਮਲੇ ਵਿਚ ਜਿਹੜੀ ਵੀ ਘਾਟ ਹੈ, ਉਹ ਜਲਦ ਪੂਰੀ ਕੀਤੀ ਜਾਵੇਗੀ। ਸ੍ਰੀ ਰੂਜ਼ਮ ਨੇ ਕਿਹਾ ਕਿ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਮਾਮਲੇ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਹਸਪਤਾਲ ਦਾ ਨਿਰੀਖਣ ਕਰਨ ਮਗਰੋੋਂ ਉਨ੍ਹਾਂ ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਅਸਿਸਟੈਂਟ ਡਾਇਰੈਕਟਰ ਡਾ. ਜਸਕਿਰਨ ਕੌਰ, ਜ਼ਿਲ੍ਹਾ ਹਸਪਤਾਲ ਦੇ ਐਸਐਮਓ ਡਾ. ਸੁਰਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਨਾਲ ਬੈਠਕ ਕੀਤੀ ਅਤੇ ਹਸਪਤਾਲ ਦੇ ਸਮੁੱਚੇ ਕੰਮਕਾਜ ਅਤੇ ਲੋੋੜੀਂਦੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਜਾਣਿਆ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…