Share on Facebook Share on Twitter Share on Google+ Share on Pinterest Share on Linkedin ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਨਾਲ ਵਧੇਰੇ ਮਜ਼ਬੂਤ ਹੋਵੇਗੀ ਪਾਰਟੀ: ਰਾਜਪਾਲ ਬੇਗੜਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਦਸੰਬਰ: ਪੰਜਾਬ ਕਾਂਗਰਸ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਨੂੰ ਸਮਰਥਨ ਕਰਨ ਦਾ ਜੋ ਇਤਿਹਾਸਿਕ ਫੈਸਲਾ ਲਿਆ ਗਿਆ ਹੈ, ਉਸ ਨਾਲ ਕਾਂਗਰਸ ਦੀ ਸਥਿਤੀ ਪੂਰੇ ਦੇਸ਼ ਅੰਦਰ ਮਜ਼ਬੂਤ ਹੋ ਕੇ ਉੱਭਰੇਗੀ ਤੇ ਨੌਜਵਾਨ ਵਰਗ ਵਿੱਚ ਹੋਰ ਉਤਸਾਹ ਭਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਕਾਂਗਰਸ ਐਸਸੀ ਵਿੰਗ ਦੇ ਜਨਰਲ ਸਕੱਤਰ ਰਾਜਪਾਲ ਬੇਗੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਕਿ ਪਿਛਲੇ ਲੰਮੇ ਸਮੇਂ ਤੋਂ ਰਾਹੁਲ ਗਾਂਧੀ ਵਲੋਂ ਬਣਾਈਆਂ ਯੋਜਨਾਵਾਂ ਦਾ ਪਾਰਟੀ ਨੂੰ ਲਾਭ ਮਿਲਿਆ ਹੈ ਅਤੇ ਕਾਂਗਰਸ ਪਾਰਟੀ ਹੀ ਇਕੋ ਇੱਕ ਅਜਿਹੀ ਪਾਰਟੀ ਹੈ ਜੋ ਦਬੇ-ਕੁਚਲੇ ਤੇ ਗਰੀਬ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਦੀ ਆਈ ਹੈ ਤੇ ਪਾਰਟੀ ਸ੍ਰੀ ਰਾਹੁਲ ਗਾਧੀ ਦੀ ਅਗਾਂਹ ਵਧੂ ਸੋਚ ਤੇ ਚੱਲਦਿਆਂ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇ ਰਹੀ ਹੈ ਤੇ ਉਨ੍ਹਾਂ ਦੀ ਸੋਚ ਸਦਕਾ ਹੀ ਨੌਜਵਾਨਾਂ ਨੂੰ ਅੱਜ ਸਿਆਸਤ ਵਿੱਚ ਆਉਣ ਦਾ ਮੌਕਾ ਮਿੱਲ ਰਿਹਾ ਹੈ ਤੇ ਨੌਜਵਾਨ ਵਰਗ ਦੇਸ਼ ਨੂੰ ਅਗਾਹ ਲਿਜਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ। ਉਨਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਰਾਹੁਲ ਗਾਂਧੀ ਦੁਆਰਾ ਨੌਜਵਾਨ ਵਰਗ ਨੂੰ ਵੱਡੇ ਪੱਧਰ ‘ਤੇ ਟਿਕਟ ਦੇਣ ਦੇ ਫ਼ੈਸਲੇ ਸਦਕਾ ਹੀ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨ ਵਿਚ ਸਫਲ ਹੋ ਸਕੀ ਹੈ ਤੇ ਹੁਣ ਗੁਜਰਾਤ ਵਿੱਚ ਕਾਂਗਰਸ ਪਾਰਟੀ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਤੇ ਹੁਣ ਕਾਂਗਰਸ ਕਮਾਨ ਮੁਕਮੱਲ ਤੋਰ ਤੇ ਰਾਹੁਲ ਗਾਂਧੀ ਦੇ ਹੱਥ ਵਿਚ ਆਉਣ ਨਾਲ 2019 ਦੇ ਲੋਕ ਸਭਾ ਚੋਣਾਂ ਵਿਚ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਪੈਦਾ ਹੋਵੇਗਾ ਅਤੇ ਵਿਸ਼ੇਸ਼ ਤੌਰ ‘ਤੇ ਪਾਰਟੀ ਦੇ ਨੋਜਵਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲੇਗਾ । ਜਿਸ ਦਾ ਸਿੱਧਾ ਫ਼ਾਇਦਾ ਪਾਰਟੀ ਨੂੰ ਮਿਲੇਗਾ ਤੇ ਪਾਰਟੀ ਆਉਣ ਵਾਲੀਆਂ 2019 ਦੀਆਂ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹੋਏ ਮੁੜ ਤੋਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ