ਸਿੰਚਾਈ ਘੁਟਾਲਾ: ਮੁਲਜ਼ਮ ਮੁੱਖ ਇੰਜੀਨੀਅਰ ਹਰਵਿੰਦਰ ਸਿੰਘ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ

ਮੁਹਾਲੀ ਦੀ ਅਦਾਲਤ ਨੇ ਮੁਲਜ਼ਮ ਨੂੰ 14 ਦਸੰਬਰ ਤੱਕ ਪੁਲੀਸ ਹਿਰਾਸਤ ਵਿੱਚ ਭੇਜਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਦਸੰਬਰ:
ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਸਿੰਚਾਈ ਘੁਟਾਲੇ ਵਿੱਚ ਸ਼ਾਮਲ ਸੇਵਾਮੁਕਤ ਚੀਫ਼ ਇੰਜੀਨੀਅਰ ਹਰਵਿੰਦਰ ਸਿੰਘ ਨੂੰ ਮੁਹਾਲੀ ਵਿਖੇ ਮੁਕੱਦਮਾ ਅਦਾਲਤ ਵਿੱਚ ਆਤਮ ਸਮਰਪਣ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 7 ਦਸੰਬਰ ਨੂੰ ਮੁਲਜ਼ਮ ਹਰਵਿੰਦਰ ਸਿੰਘ ਦੀ ਜ਼ਮਾਨਤ ਅਰਜੀ ਨੂੰ ਖਾਰਜ ਕਰਦਿਆਂ ਉਸ ਨੂੰ ਇਕ ਹਫਤੇ ਦੇ ਅੰਦਰ ਆਤਮ ਸਮਰਪਣ ਕਰਨ ਅਤੇ ਜਾਂਚ ਵਿਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਹਰਵਿੰਦਰ ਸਿੰਘ ਅੱਜ ਮੁਹਾਲੀ ਦੀ ਅਦਾਲਤ ਵਿਚ ਖੁਦ ਹੀ ਪੇਸ਼ ਹੋ ਗਿਆ ਜਿਸ ਪਿਛੋਂ ਉਸ ਨੂੰ ਪੁੱਛ ਪੜਤਾਲ ਲਈ 14 ਦਸੰਬਰ ਤੱਕ ਵਿਜੀਲੈਂਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀੇ ਇੰਜੀਨੀਅਰ ਹਰਵਿੰਦਰ ਸਿੰਘ ਸਮੇਤ ਬਾਕੀ ਮੁਲਜ਼ਮਾਂ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵਿਜੀਲੈਂਸ ਜਾਂਚ ਵਿਚ ਸ਼ਾਮਲ ਹੋਣ ਲਈ ਕਿਹਾ ਸੀ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵਲੋਂ ਸਿੰਚਾਈ ਵਿਭਾਗ ਵਿੱਚ ਬੀਤੇ ਸਮੇਂ ਦੌਰਾਨ ਟੈਂਡਰ ਅਲਾਟ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਲਈ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਡੀ ਤੇ 13(2) ਸਮੇਤ ਆਈ.ਪੀ.ਸੀ ਦੀ ਧਾਰਾ 406, 420, 467, 468, 471, 477-ਏ ਅਤੇ 120-ਬੀ ਅਧੀਨ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਐਸ.ਏ.ਐਸ ਨਗਰ ਸਥਿਤ ਥਾਣੇ ਵਿਚ ਕੇਸ ਦਰਜ ਕੀਤਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਿਊਰੋ ਵੱਲੋਂ ਮੁਲਜ਼ਮ ਤੋਂ ਹਿਰਾਸਤ ਦੌਰਾਨ ਇਸ ਘੁਟਾਲੇ ਸਬੰਧੀ ਹੋਰ ਗਹਿਰਾਈ ਨਾਲ ਤਫਤੀਸ਼ ਕੀਤੀ ਜਾਵੇਗੀ ।

Load More Related Articles
Load More By Nabaz-e-Punjab
Load More In Court and Police

Check Also

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ

ਨਸ਼ਾ ਤਸਕਰੀ ਮਾਮਲਾ: ‘ਸਰਕਾਰ ਜਿੰਨਾ ਮਰਜ਼ੀ ਧੱਕਾ ਕਰ ਲਵੇ ਮੇਰਾ ਮਨੋਬਲ ਨਹੀਂ ਤੋੜ ਸਕਦੀ’: ਮਜੀਠੀਆ ਮੁਹਾਲੀ ਅਦ…