ਨਰਿੰਦਰ ਮੋਦੀ ਇੱਕ ਅਸਫਲ ਪ੍ਰਧਾਨ ਮੰਤਰੀ: ਸੁਨੀਲ ਜਾਖੜ

ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਨੌਜਵਾਨ ਵਰਗ ਵਿੱਚ ਭਾਰੀ ਉਤਸ਼ਾਹ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸ੍ਰੀ ਰਾਹੁਲ ਗਾਂਧੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ਨਾਲ ਨੌਜਵਾਨ ਵਰਗ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮੇੱ ਦੇਸ਼ ਅੰਦਰ ਨੌਜਵਾਨਾਂ ਦੀ ਗਿਣਤੀ ਸਭ ਤੋੱ ਜ਼ਿਆਦਾ ਹੋਣ ਕਾਰਨ ਸ੍ਰੀ ਗਾਂਧੀ ਦੀ ਨਿਯੁਕਤੀ ਨਾਲ ਵੱਧ ਤੋਂ ਵੱਧ ਨੌਜਵਾਨ ਕਾਂਗਰਸ ਪਾਰਟੀ ਨਾਲ ਜੁੜਨਗੇ, ਜਿਸ ਨਾਲ ਕਾਂਗਰਸ ਪਾਰਟੀ ਨੂੰ ਬਹੁਤ ਜ਼ਿਆਦਾ ਮਜ਼ਬੂਤੀ ਮਿਲੇਗੀ। ਸ੍ਰੀ ਜਾਖੜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਸ੍ਰੀ ਜਾਖੜ ਦੇ ਨਾਲ ਵਿਧਾਇਕ ਬਲਬੀਰ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵੀ ਮੌਜੂਦ ਸਨ।
ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਹਾਰਨ ਦਾ ਡਰ ਸਤਾ ਰਹੀ ਹੈ ਅਤੇ ਭਾਜਪਾ ਆਗੂ ਸ੍ਰੀ ਰਾਹੁਲ ਗਾਂਧੀ ਕੋਲੋੱ ਬੁਰੀ ਤਰ੍ਹਾਂ ਡਰੇ ਹੋਏ ਹਨ। ਇਸੇ ਕਾਰਨ ਹੀ ਇਕੱਲੇ ਸ੍ਰੀ ਗਾਂਧੀ ਨੂੰ ਘੇਰਨ ਲਈ ਭਾਜਪਾ ਨੇ ਆਪਣੇ ਦਸ-ਦਸ ਨੇਤਾਵਾਂ ਦੀਆਂ ਡਿਊਟੀਆਂ ਲਗਾਈਆਂ ਹੋਈਆਂ ਹਨ। ਗੱਲਬਾਤ ਕਰਦਿਆਂ ਸ੍ਰੀ ਜਾਖੜ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੋਣਾਂ ਵਿਚ ਖੜ੍ਹੇ ਕਰਨ ਲਈ ਉਮੀਦਵਾਰ ਹੀ ਨਹੀਂ ਮਿਲੇ ਕਿਉੱਕਿ ਇਹ ਦੋਵੇੱ ਪਾਰਟੀਆਂ ਲੋਕਾਂ ਵਿਚੋੱ ਆਪਣਾ ਅਧਾਰ ਪੂਰੀ ਤਰ੍ਹਾਂ ਗੁਆ ਚੁਕੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੁਆਰਾ ਪਿਛਲੇ ਦਿਨੀਂ ਲਗਾਏ ਧਰਨਿਆਂ ਦੀ ਨਿਖੇਧੀ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀਆਂ ਦੇ ਧਰਨਿਆਂ ਕਾਰਨ ਆਮ ਜਨਤਾ ਨੂੰ ਭਾਰੀ ਪ੍ਰੇਸ਼ਾਨੀ ਸਹਿਣੀ ਪਈ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਧਰਨੇ ਲਾਉਣ ਦੀ ਡਰਾਮੇਬਾਜ਼ੀ ਕਰ ਰਿਹਾ ਹੈ, ਜਦਕਿ ਪਿਛਲੇ ਦਸ ਸਾਲਾਂ ਦੌਰਾਨ ਅਕਾਲੀ ਸਰਕਾਰ ਦੇ ਰਾਜ ਸਮੇੱ ਅਕਾਲੀ ਲੀਡਰਾਂ ਨੇ ਪੰਜਾਬ ਦੀ ਜਨਤਾ ਨੂੰ ਜਮ ਕੇ ਲੁੱਟਿਆ ਤੇ ਕੁੱਟਿਆ। ਅਕਾਲੀ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਕੰਗਾਲ ਬਣਾਕੇ ਰੱਖ ਦਿੱਤਾ ਹੈ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੀ ਆਰਥਿਕਤਾ ਦੀ ਗੱਡੀ ਨੂੰ ਲੀਹ ਉਤੇ ਲਿਆਉਣ ਲਈ ਬਹੁਤ ਮਿਹਨਤ ਕਰਨੀ ਪੈ ਰਹੀ ਹੈ।
ਪਰ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਿਕਾਸ ਦੇ ਰਾਹ ਵਿਚ ਰੋੜੇ ਅਟਕਾਉਣ ਦਾ ਕੰਮ ਕਰ ਰਿਹਾ ਹੈ, ਜਿਸ ਦਾ ਖਮਿਆਜਾ ਅਕਾਲੀ ਦਲ ਨੂੰ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨੇ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਤਰ੍ਹਾਂ ਵਚਨਬੱਧ ਹਨ।
ਕੇੱਦਰ ਦੀ ਭਾਜਪਾ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਨਰਿੰਦਰ ਮੋਦੀ ਨੂੰ ਇਕ ਅਸਫਲ ਪ੍ਰਧਾਨ ਮੰਤਰੀ ਕਰਾਰ ਦਿੱਤਾ ਅਤੇ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਡਾਵਾਂਡੋਲ ਹੋ ਚੁਕੀ ਹੈ। ਨੋਟਬੰਦੀ ਅਤੇ ਜੀ.ਐਲ਼ਸ.ਟੀ. ਨੇ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ। ਐਲ਼ਨ.ਡੀ.ਏ. ਸਰਕਾਰ ਦੇ ਰਾਜ ਵਿਚ ਦੇਸ਼ ਅੰਦਰ ਮਹਿੰਗਾਈ ਵਧੀ ਹੈ, ਜਦਕਿ ਰੁਜ਼ਗਾਰ ਦੇ ਮੌਕੇ ਘਟੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਹੋਣ ਵਾਲੀਆਂ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨਵਨਿਯੁਕਤ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।
ਇਸ ਮੌਕੇ ਬਲਾਕ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਸੋਮਲ, ਨਰੈਣ ਸਿੰਘ ਸਿੱਧੂ, ਸੁਰਿੰਦਰ ਸਿੰਘ ਰਾਜਪੂਤ, ਨਛੱਤਰ ਸਿੰਘ (ਸਾਰੇ ਕੌਂਸਲਰ), ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾਂ, ਗੁਰਚਰਨ ਸਿੰਘ ਭੰਵਰਾ, ਪੰਡਤ ਭੁਪਿੰਦਰ ਕੁਮਾਰ ਨਗਾਰੀ, ਅਮਰੀਕ ਸਿੰਘ ਕੰਬਾਲਾ, ਰਣਜੀਤ ਸਿੰਘ ਗਿੱਲ ਤੋੱ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…