ਚੰਦੂਮਾਜਰਾ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੀ ਚੋਣ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ: ਜਥੇਦਾਰ ਕੁੰਭੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਜੱਥਾ ਸ਼ਹਿਰੀ ਦੇ ਨਵੇਂ ਬਣੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦਾਅਵਾ ਕੀਤਾ ਹੈ ਕਿ ਨਗਰ ਨਿਗਮ ਪਟਿਆਲਾ ਦੀ ਚੋਣ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੁਮਾਜਰਾ ਦੀ ਅਗਵਾਈ ਵਿੱਚ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਹੋਵੇਗੀ। ਪਿਛਲੇ ਇੱਕ ਹਫਤੇ ਤੋਂ ਪਟਿਆਲਾ ਵਿਖੇ ਪਾਰਟੀ ਦਾ ਪ੍ਰਚਾਰ ਕਰਕੇ ਪਰਤੇ ਜਥੇਦਾਰ ਕੁੰਭੜਾ ਨੇ ਕਿਹਾ ਕਿ ਪਟਿਆਲਾ ਵਿਖੇ ਮੁਹਾਲੀ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਡਿਊਟੀ ਲੱਗੀ ਹੈ। ਇਸ ਦੌਰਾਨ ਪਾਰਟੀ ਨੂੰ ਪਟਿਆਲਾ ਨਗਰ ਨਿਗਮ ਦੇ ਵੱਖ-ਵੱਖ ਵਾਰਡਾਂ ਵਿਚ ਬਹੁਤ ਭਰਵਾਂ ਹੁੰਗਾਰਾ ਮਿਲਿਆ। ਉਹਨਾਂ ਕਿਹਾ ਕਿ ਨਗਰ ਨਿਗਮ ਪਟਿਆਲਾ ਚੋਣਾਂ ਵਿਚ ਲੋਕਾਂ ਤੋਂ ਮਿਲੇ ਭਰਪੂਰ ਸਮਰਥਣ ਤੋਂ ਇਹ ਆਸ ਬਣ ਗਈ ਹੈ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਅਕਾਲੀ ਦਲ ਦੀ ਹੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਪਟਿਆਲਾ ਨਗਰ ਨਿਗਮ ਚੋਣਾਂ ਵਿਚ ਆਪਣੀ ਹੁੰਦੀ ਹਾਰ ਵੇਖਕੇ ਕਾਂਗਰਸ ਬੁਖਲਾਅ ਗਈ ਹੈ ਅਤੇ ਕਾਂਗਰਸ ਵੱਲੋਂ ਇਹ ਚੋਣਾਂ ਜਿਤਣ ਲਈ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਧੱਕੇਸ਼ਾਹੀ ਕਰਨ ਦੀ ਯੋਜਨਾ ਬਣਾਈ ਹੋਈ ਹੈ। ਜਿਸ ਦਾ ਕਿ ਅਕਾਲੀ ਦਲ ਆਗੂਆਂ ਤੇ ਵਰਕਰਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਾਕ ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ (ਸ਼ਹਿਰੀ) ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…