Share on Facebook Share on Twitter Share on Google+ Share on Pinterest Share on Linkedin ਸ਼ਿਵਾਲਿਕ ਪਬਲਿਕ ਸਕੂਲ ਵਿੱਚ ‘ਅਫੋਰਡੇਬਲ ਹੈਲਥ ਕੇਅਰ’ ਵਿਸ਼ੇ ’ਤੇ ਸੈਮੀਨਾਰ ਬਜ਼ੁਰਗਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮਾਰਟ ਫੋਨ, ਫੇਸਬੁੱਕ ਅਤੇ ਵਸਟਐਪ ਦੀ ਵਰਤੋਂ ਬਾਰੇ ਕੀਤਾ ਜਾਗਰੂਕ: ਛੀਨਾ ਕੈਪਟਨ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਸੀਨੀਅਰ ਸਿਟੀਜ਼ਨਾਂ ਨਾਲ ਕੀਤੇ ਵਾਅਦੇ ਜਲਦੀ ਪੁਰੇ ਕਰੇ: ਖਹਿਰਾ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ: ਮੁਹਾਲੀ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ (ਐਮਐਸਸੀਏ) ਵੱਲੋਂ ਪ੍ਰਧਾਨ ਜੀ.ਐਸ. ਛੀਨਾ ਅਤੇ ਚੇਅਰਮੈਨ ਅਮਰਜੀਤ ਸਿੰਘ ਖਹਿਰਾ (ਸਾਬਕਾ ਵਾਈਸ ਚਾਂਸਲਰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ) ਦੀ ਅਗਵਾਈ ਹੇਠ ਐਤਵਾਰ ਨੂੰ ਇੱਥੋਂ ਦੇ ਫੇਜ਼-6 ਵਿੱਚ ਸਥਿਤ ਸ਼ਿਵਾਲਿਕ ਪਬਲਿਕ ਸਕੂਲ ਦੇ ਆਡੀਟੋਰੀਅਮ ਵਿੱਚ ਪੀਐਚ ਵੈਸ਼ਨਸ ਦੀ ਯਾਦ ਵਿੱਚ ‘ਅਫੋਰਡੇਬਲ ਹੈਲਥ ਕੇਅਰ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਸਮਾਜਿਕ ਸੁਰੱਖਿਆ ਅੌਰਤਾਂ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂ ਕਿ ਪੀਜੀਆਈ ਦੇ ਡੀਨ ਡਾ. ਰਾਜੇਸ਼ ਕੁਮਾਰ ਅਤੇ ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਡਾ. ਜੀ.ਐਸ. ਗਰੇਵਾਲ ਸੀਨੀਅਰ ਸਿਟੀਜ਼ਨਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕ ਕੀਤਾ। ਇਸ ਮੌਕੇ ਬੋਲਦਿਆਂ ਸ੍ਰੀਮਤੀ ਕਵਿਤਾ ਸਿੰਘ ਨੇ ਐਸੋਸੀਏਸ਼ਨ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਵਿਲੱਖਣ ਕਾਰਜਾਂ ਦੀ ਭਰਵੀਂ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਬਜ਼ੁਰਗਾਂ ਦੀ ਭਲਾਈ ਸਕੀਮਾਂ ਨੂੰ ਹੂਬਹੂ ਲਾਗੂ ਕੀਤਾ ਜਾਵੇਗਾ। ਇਸ ਸਬੰਧੀ ਸੂਬੇ ਭਰ ਵਿੱਚ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸੀਨੀਅਰ ਸਿਟੀਜ਼ਨਜ਼ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਜੀਐਸ ਛੀਨਾ ਨੇ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਰੂਬਰੂ ਪ੍ਰੋਗਰਾਮ, ਮੁਫ਼ਤ ਮੈਡੀਕਲ ਕੈਂਪ, ਫੋਰਟਿਸ, ਮੈਕਸ ਅਤੇ ਆਈਵੀਵਾਈ ਹਸਪਤਾਲ ਵਿੱਚ ਸੈਮੀਨਾਰ ਆਯੋਜਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮਾਰਟ ਫੋਨ, ਸੋਸ਼ਲ ਨੈੱਟਵਰਕ, ਫੇਸਬੁੱਕ ਅਤੇ ਵਸਟਐਪ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਇਸ ਮੌਕੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਤੇ ਸੰਸਥਾ ਦੇ ਚੇਅਰਮੈਨ ਅਮਰਜੀਤ ਸਿੰਘ ਖਹਿਰਾ ਨੇ ਆਪਣੇ ਸੰਬੋਧਨ ਵਿੱਚ ਵਿਧਾਨ ਸਭਾ ਚੋਣਾਂ ਵੇਲੇ ਮੁੱਖ ਮੰਤਰੀ ਤੇ ਕਾਂਗਰਸ ਆਗੂਆਂ ਵੱਲੋਂ ਸੀਨੀਅਰ ਸਿਟੀਜ਼ਨਾਂ ਦੀ ਭਲਾਈ ਲਈ ਕੀਤੇ ਚੋਣ ਵਾਅਦਿਆਂ ਨੂੰ ਚੇਤੇ ਕਰਵਾਉਂਦੇ ਹੋਏ ਇਹ ਸਾਰੇ ਵਾਅਦੇ ਪੁਰੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ ਅਤੇ ਮੌਜੂਦਾ ਸਮੇਂ ਵਿੱਚ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਮ ਤੋੜਦੀਆਂ ਜਾ ਰਹੀਆਂ ਹਨ ਅਤੇ ਅਧਿਕਾਰੀਆਂ ਦੀ ਬੇਧਿਆਨੀ ਦੇ ਚੱਲਦਿਆਂ ਬਹੁਤੀਆਂ ਸਕੀਮਾਂ ਸ਼ੁਰੂ ਹੀ ਨਹੀਂ ਹੋ ਸਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਬੁਢਾਪਾ ਪੈਨਸ਼ਨ 1500 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇ ਅਤੇ ਸੂਬੇ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਓਲਡ ਏਡ ਹੋਮ (ਬਿਰਧ ਆਸ਼ਰਮ) ਅਤੇ ਮਲਟੀ ਪਰਪਜ ਸੀਨੀਅਰ ਸਿਟੀਜ਼ਨ ਸੈਂਟਰ ਖੋਲ੍ਹੇ ਜਾਣ। ਇਸ ਮੌਕੇ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਪ੍ਰੋਫੈਸਰ ਡਾ. ਸ਼ਵਿੰਦਰ ਸਿੰਘ ਗਿੱਲ, ਸੰਸਥਾ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਅਤੇ ਐਮ.ਐਸ. ਸਹਾਨੇ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ