ਹਿਮਾਚਲ ਤੇ ਗੁਜਰਾਤ ਫਤਹਿ: ਭਾਜਪਾ ਪ੍ਰਤੀ ਦੇਸ਼ ਵਾਸੀਆਂ ਦਾ ਭਰੋਸਾ ਵਧਿਆ: ਕਮਲ ਸ਼ਰਮਾ

ਭਾਜਪਾ ਦੀ ਜਿੱਤ ਦੀ ਖੁਸ਼ੀ ਵਿੱਚ ਖਰੜ ਵਿੱਚ ਭਾਜਪਾਈਆਂ ਨੇ ਲੱਡੂ ਵੰਡੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 18 ਦਸੰਬਰ:
ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਮਿਲੇ ਭਾਰੀ ਬਹੁਮਤ ਤੋਂ ਬਾਅਦ ਸਥਾਨਕ ਸ਼ਹਿਰ ਖਰੜ ਦੇ ਭਾਜਪਾ ਵਰਕਰਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਵਰਕਰਾਂ ਨੇ ਢੋਲ ਦੇ ਡੱਗੇ ’ਤੇ ਧਮਾਲਾਂ ਪਾਈਆਂ ਅਤੇ ਲੱਡੂ ਵੰਡੇ। ੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੇ ਕਿਹਾ ਕਿ ਇਹ ਜਿੱਤ ਦੇਸ਼ ਵਾਸੀਆਂ ਦੇ ਭਾਜਪਾ ਵਿੱਚ ਅਥਾਹ ਪਿਆਰ ਅਤੇ ਵਿਸ਼ਵਾਸ਼ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਗੁਜਰਾਤ ਵਿਚ ਕਾਂਗਰਸ ਪਾਰਟੀ ਨੇ ਜਾਤੀਵਾਦੀ ਨੂੰ ਉਭਾਰਿਆ ਹੈ ਪਰ ਗੁਜਰਾਜ ਵਿਚ ਪਿਛਲੇ ਸਮੇਂ ਭਾਜਪਾ ਦੇ ਸੱਤਾ ਵਿਚ ਰਹਿਣ ਤੇ ਕਰਵਾਏ ਗਏ ਵਿਕਾਸ ਦੇ ਏਜੰਡੇ ਨੂੰ ਉਥੋ ਦੀ ਜਨਤਾ ਨੇ ਮੁੜ ਤੋਂ ਸਵੀਕਾਰ ਕਰਦੇ ਹੋਏ ਭਾਜਪਾ ਦੇ ਹੱਕ ਵਿਚ ਫਤਵਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਹਿਮਾਂਚਲ ਪ੍ਰਦੇਸ ਵਿਚ ਕਾਂਗਰਸ ਸਰਕਾਰ ਦੇ ਭ੍ਰਿਸ਼ਟਾਚਾਰ ਦੇ ਖਿਲਾਫ ਲੋਕਾਂ ਨੇ ਭਾਜਪਾ ਦੇ ਹੱਕ ਵਿਚ ਫਤਵਾ ਦੇ ਕੇ ਮਿਸਾਲ ਕਾਇਮ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਚੋਟੀ ਦੇ ਭਾਜਪਾ ਆਗੂ ਅਤੇ ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰ ਪ੍ਰੇਮ ਕੁਮਾਰ ਧੂਮਲ ਦੀ ਹਾਰ ’ਤੇ ਦੁੱਖ ਜ਼ਾਹਿਰ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਵਿੱਚ ਹੋਈਆਂ ਨਗਰ ਨਿਗਮਾਂ ਦੀਆਂ ਚੋਣਾਂ ਦੌਰਾਨ ਹੋਈ ਕਾਂਗਰਸ ਦੀ ਜਿੱਤ ਨੂੰ ਗੁੰਡਾਗਰਦੀ ਦੇ ਦਮ ’ਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਲਈ ਗਈ ਸਫ਼ਲਤਾ ਦੱਸਿਆ। ਇਸ ਦੌਰਾਨ ਕਮਲ ਸ਼ਰਮਾ ਨੇ ਆਪ ਸਥਾਨਕ ਵਰਕਰਾਂ ਨਾਲ ਬਜ਼ਾਰ ਵਿੱਚ ਜਾ ਕੇ ਦੁਕਾਨਦਾਰਾਂ, ਆਟੋ ਚਾਲਕਾਂ ਅਤੇ ਸ਼ਹਿਰ ਵਾਸੀਆਂ ਨੂੰ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ, ਤੇਜਿੰਦਰ ਕੌਰ, ਖਰੜ ਮੰਡਲ ਪ੍ਰਧਾਨ ਅਮਿਤ ਸ਼ਰਮਾ, ਪ੍ਰਦੀਪ ਸ਼ਰਮਾ, ਸ਼ਿਆਮ ਵੇਦਪੁਰੀ, ਦਵਿੰਦਰ ਸਿੰਘ ਬਰਮੀ, ਸ਼ਵਿੰਦਰ ਸਿੰਘ ਛਿੰਦੀ ਆਦਿ ਸਮੇਤ ਵੱਡੀ ਗਿਣਤੀ ਸਥਾਨਕ ਭਾਜਪਾ ਆਗੂ ਅਤੇ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…