Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਧਨੋਆ ਵੱਲੋਂ ਸਮਾਜਿਕ ਭਾਈਚਾਰਾ ਸੰਸਥਾ ਦੀ ਡਾਇਰੈਕਟਰੀ ਰਿਲੀਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ: ਸਮਾਜਿਕ ਭਾਈਚਾਰਾ ਸੰਸਥਾ ਫੇਜ਼-2 ਦੀ ਮੀਟਿੰਗ ਐਸ.ਐਸ. ਵਾਲੀਆ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਸੰਸਥਾ ਦੀ ਡਾਇਰੈਕਟਰੀ 2018 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਰਿਲੀਜ ਕੀਤਾ। ਇਸ ਮੌਕੇ ਸੰਬੋਧਨ ਕਰਦਿਆ ਕੌਂਸਲਰ ਧਨੋਆ ਨੇ ਕਿਹਾ ਕਿ ਇਹ ਡਾਇਰੈਕਟਰ ਸਥਾਨਕ ਵਸਨੀਕਾਂ ਲਈ ਸਾਰਥਿਕ, ਲਾਭਕਾਰੀ ਹੋਵੇਗੀ। ਇਸ ਮੌਕੇ ਸੰਸਥਾ ਦੇ ਕੋਆਰਡੀਨੇਟਰ ਮੰਗਤ ਰਾਏ ਅਰੋੜਾ ਨੇ ਦੱਸਿਆ ਕਿ ਇਸ ਡਾਇਰੈਕਟਰੀ ਵਿੱਚ ਮੈਂਬਰਾਂ ਦੇ ਨਾਮ ਪਤੇ, ਟੈਲੀਫੋਨ ਨੰਬਰਾਂ ਦੇ ਨਾਲ ਸ਼ਹਿਰ ਦੇ ਪਤਵੰਤੇ ਸੱਜਣਾਂ ਦੇ ਨਾਮ ਪਤੇ, ਟੈਲੀਫੋਨ ਨੰਬਰ, ਨੰਬਰ ਨਵੇੱ ਸਾਲ ਦਾ ਕੈਲੰਡਰ, ਸੰਸਥਾ ਦਾ ਮੋਟੋ, ਮਿਸ਼ਨ ਸਟੇਟਮੈਂਟ, ਮੁਹਾਲੀ ਸ਼ਹਿਰ ਵਿੱਚ ਲੱਗਣ ਵਾਲੀਆਂ ਮੰਡੀਆਂ ਦਾ ਵੇਰਵਾ ਵੀ ਦਿੱਤਾ ਗਿਆ ਹੈ। ਇਸ ਮੌਕੇ ਕੌਂਸਲਰ ਸਤਵੀਰ ਸਿੰਘ ਧਨੋਆ, ਭੁਪਿੰਦਰ ਸਿੰਘ ਅਤੇ ਵਿਦਿਆਰਥੀ ਸ੍ਰੀ ਰਹਿਮਤ ਚਾਵਲਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਜੀਤ ਸਿੰਘ ਸਿੱਧੂ, ਅਮਰਜੀਤ ਸਿੰਘ ਬੈਂਸ, ਸੁਰਿੰਦਰ ਸਿੰਘ ਫਰਨੀਚਰ ਵਾਲੇ, ਭਾਈ ਬਲਵਿੰਦਰ ਸਿੰਘ, ਤੇਜਿੰਦਰ ਸਿੰਘ ਸੈਣੀ, ਐਚ ਐਲ ਕਪੂਰ, ਆਰ ਐਸ ਪਰੀਤੀ, ਬੀ.ਐਸ. ਸੋਹੀ, ਗੁਰਬਚਨ ਸਿੰਘ, ਐਸ਼ ਐਸ ਚਾਵਲਾ, ਹਰਵਿੰਦਰ ਸਿੰਘ, ਅਤੂਲ ਸ਼ਰਮਾ, ਜੇ.ਪੀ. ਵੋਹਰਾ, ਬੀਬੀ ਮਨਮੋਹਨ ਕੌਰ ਸਾਬਕਾ ਐਮ ਸੀ, ਭਗਤ ਸਿੰਘ, ਆਸ਼ਮਨ ਅਰੋੜਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ