ਸਰਕਾਰੀ ਸਕੂਲ ਪਵਾਲਾ ਦੇ ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ ਤੇ ਟੋਪੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਦਸੰਬਰ:
ਸਮਾਜ ਸੇਵੀ ਸੰਸਥਾ ਹੱਸਦਾ ਗਾਉਂਦਾ ਪੰਜਾਬ ਵੈਲਫੇਅਰ ਟਰੱਸਟ ਦੇ ਚੇਅਰਮੈਨ ਗੁਰਨਾਮ ਸਿੰਘ ਸੈਣੀ ਅਤੇ ਪ੍ਰਧਾਨ ਦਲਬੀਰ ਸਿੰਘ ਸੈਣੀ ਵੱਲੋਂ ਇੱਥੋਂ ਦੇ ਲਾਂਡਰਾਂ ਤੋਂ ਸਰਹਿੰਦ ਸੜਕ ’ਤੇ ਸਥਿਤ ਪਿੰਡ ਪਵਾਲਾ ਦੇ ਸਰਕਾਰੀ ਸਕੂਲ ਦੇ 150 ਲੋੜਵੰਦ ਬੱਚਿਆਂ ਨੂੰ ਗਰਮ ਜਰਸੀਆਂ ਅਤੇ ਟੋਪੀਆਂ ਵੰਡੀਆਂ ਗਈਆਂ। ਟਰੱਸਟ ਦੇ ਆਗੂਆਂ ਨੇ ਸਕੂਲ ਵਿੱਚ ਕਮਰਿਆਂ ਦੀ ਮੁਰੰਮਤ ਕਰਵਾਉਣ ਅਤੇ ਲਾਈਟਾਂ ਲਗਵਾਉਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗਰੀਬ ਵਰਗ ਦੇ ਬੱਚਿਆਂ ਨੂੰ ਗਰਮ ਜਰਸੀਆਂ, ਕਾਪੀਆਂ, ਕਿਤਾਬਾਂ ਅਤੇ ਸਟੇਸਨਰੀ ਆਦਿ ਵੰਡੀ ਜਾਵੇਗੀ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗੁਰਦੀਪ ਕੌਰ ਅਤੇ ਪਿੰਡ ਦੀ ਸਰਪੰਚ ਸਰਬਜੀਤ ਕੌਰ ਨੇ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਦਾ ਬੱਚਿਆਂ ਦੀ ਸਹਾਇਤਾ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸਕੂਲ ਦੇ ਪੀਟੀਆਈ ਮਾਸਟਰ ਪ੍ਰਦੂਮਨ ਸਿੰਘ, ਜਸਪ੍ਰੀਤ ਕੌਰ, ਸ਼ਿਵਾਨੀ ਚੌਧਰੀ, ਬਬੀਤਾ, ਪੰਚ ਦਰਬਾਰਾ ਸਿੰਘ ਅਤੇ ਕੰਵਰ ਸਿੰਘ, ਨੰਬਰਦਾਰ ਸੁਖਚੈਨ ਸਿੰਘ, ਸਾਹਿਬ ਸਿੰਘ ਅਤੇ ਸਤਨਾਮ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…