ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਲਗਾਏ ਖੂਨਦਾਨ ਕੈਂਪ ਦੇ ਦੂਜੇ ਦਿਨ 200 ਵਿਅਕਤੀਆਂ ਵੱਲੋਂ ਖੂਨਦਾਨ

ਖੂਨਦਾਨ ਕਰਨਾ ਹੀ ਜ਼ਿੰਦਗੀ ਦਾ ਸਭ ਤੋਂ ਵੱਡਾ ਦਾਨ: ਚਰਨਜੀਤ ਚੰਨੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 21 ਦਸੰਬਰ:
ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਖੂਨਦਾਨ ਕਰਨਾ ਹੀ ਜਿੰਦਗੀ ਵਿਚ ਸਭ ਤੋਂ ਵੱਡਾ ਦਾਨ ਹੈ ਅਤੇ ਕੈਂਪ ਵਿਚ ਜੋ ਅਸੀ ਖੂਨਦਾਨ ਕਰਦੇ ਹਾਂ ਉਸ ਨਾਲ ਕਿਸੇ ਵੀ ਇਨਸਾਨ ਨੂੰ ਨਵੀਂ ਜਿੰਦਗੀ ਮਿਲ ਸਕਦੀ ਹੈ। ਉਹ ਅੱਜ ਬਾਬਾ ਅਜੀਤ ਸਿੰਘ-ਬਾਬਾ ਜੁਝਾਰ ਸਿੰਘ ਯੂਥ ਕਲੱਬਜ਼ ਤਾਲਮੇਲ ਕਮੇਟੀ ਜਿਲ੍ਹਾ ਰੂਪਨਗਰ ਤੇ ਲਾਈਨਜ ਕਲੱਬ ਖਰੜ ਸਿਟੀ ਦੇ ਸਹਿਯੋਗ ਨਾਲ ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਤੇ ਲਗਾਏ ਗਏ ਤਿੰਨ ਰੋਜ਼ਾ ਵਿਸ਼ਾਲ ਖੂਨਦਾਨ ਕੈਂਪ ਦੇ ਦੂਸਰੇ ਦਿਨ ਉਦਘਾਟਨ ਕਰਨ ਮੌਕੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕੈਂਪ ਵਿਚ ਪੁੱਜ ਕੇ ਵੱਧ ਤੋਂ ਵੱਧ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਖੂਨਦਾਨੀਆਂ ਦਾ ਵਿਸੇਸ ਤੌਰ ਤੇ ਸਨਮਾਨ ਵੀ ਕੀਤਾ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਨਹਿਰੂ ਯੂਵਾ ਕੇਂਦਰ ਰੋਪੜ ਦੇ ਕੋਆਡੀਨੇਟਰ ਸੁਰਿੰਦਰ ਸਿੰਘ ਸੈਣੀ, ਤਾਲਮੇਲ ਕਮੇਟੀ ਦੇ ਪ੍ਰਧਾਨ ਸਮਸ਼ੇਰ ਸਿੰਘ ਭੋਜੇਮਾਜਰਾ, ਪਰਮਿੰਦਰ ਸਿੰਘ ਭੰਗੁ, ਜਸਬੀਰ ਸਿੰਘ ਚੇਅਰਮੈਨ, ਦਰਸ਼ਨ ਸਿੰਘ ਸੰਧੂ, ਕੇਸਰ ਸਿੰਘ ਸੁਰਤਾਪੁਰ, ਵਰਿੰਦਰ ਸਿੰਘ ਸੋਲਰਾ, ਗੁਰਮੀਤ ਸਿੰਘ ਢਿਲੋਂ, ਗੁਰਚਰਨ ਸਿੰਘ ਮਾਣੇਮਾਜਰਾ, ਕਮਲਜੀਤ ਸਿੰਘ ਅਰਨੌਲੀ, ਕਰਨੈਲ ਸਿੰਘ ਜੀਤ, ਤੇਜਪਾਲ ਸਿੰਘ ਸੰਧੂ, ਲਾਇਨਜ਼ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਪੀ.ਡੀ.ਜੀ. ਪ੍ਰੀਤਕੰਵਲ ਸਿੰਘ, ਸੁਭਾਸ ਅਰਗਵਾਲ, ਡਾ. ਕੁਲਵਿੰਦਰ ਸਿੰਘ, ਵਨੀਤ ਜੈਨ, ਕਾਲਾ ਸਿੰਘ ਸੈਣੀ, ਵਿਨੋਦ ਕੁਮਾਰ ਸਮੇਤ ਹੋਰ ਪੰਤਵੱਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰਦੁਆਰਾ ਸੋਹਾਣਾ: ਸ੍ਰੀ ਗੁਰੂ ਗੋਬਿੰਦ ਸਿੰਘ ਦਾ ਜੋਤੀ ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ…