ਐਸਟੀਐਫ਼ ਵੱਲੋਂ ਨਾਇਜੀਰੀਅਨ 200 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਪੰਜਾਬ ਪੁਲੀਸ ਦੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਨੇ ਇੱਕ ਨਾਇਜੀਨੀਅਨ ਨੂੰ 200 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਹਰਭਜਨ ਸਿੰਘ ਨੇ ਪੁਲੀਸ ਕਰਮਚਾਰੀਆਂ ਨਾਲ ਅੱਜ ਇੱਥੋਂ ਦੇ ਸਨਅਤੀ ਏਰੀਆ ਫੇਜ਼-3 ਵਿੱਚ ਸਥਿਤ ਮੈਗੋ ਪਾਰਕ ਨੇੜੇ ਗਸ਼ਤ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਨਾਇਜੀਰੀਅਨ ਨਸ਼ਾ ਸਪਲਾਈ ਕਰਨ ਲਈ ਗਾਹਕਾਂ ਦੀ ਤਲਾਸ਼ ਵਿੱਚ ਹੈ। ਪੁਲੀਸ ਨੇ ਪਾਰਕ ਵਿੱਚ ਛਾਪੇਮਾਰੀ ਕਰਕੇ ਨਾਇਜੀਰੀਅਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੁਲਜ਼ਮ ਦੀ ਤਲਾਸ਼ੀ ਦੌਰਾਨ ਉਸ ਕੋਲੋਂ 200 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸਪੀ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…