Share on Facebook Share on Twitter Share on Google+ Share on Pinterest Share on Linkedin ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿੱਚ ਧਾਰਮਿਕ ਸਮਾਗਮ ਆਯੋਜਿਤ ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਦਸ਼ਮੇਸ਼ ਪਿਤਾ ਦੇ ਜੀਵਨ ਫ਼ਲਸਫ਼ੇ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ: ਪੰਜਾਬ ਵਿੱਚ ਜਿੱਥੇ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਅਤੇ ਸਕੂਲਾਂ ਵੱਲੋਂ ਕ੍ਰਿਸਮਿਸ ਦਾ ਤਿਓਹਾਰ ਮਨਾਇਆ ਜਾ ਰਿਹਾ ਸੀ, ਉੱਥੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ, ਮਾਤਾ ਗੁੱਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਸਮੂਹਿਕ ਰੂਪ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਤੋਂ ਉਪਰੰਤ ਵਿਦਿਆਰਥਣਾਂ ਨੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਜੀ ਦੇ ਸ਼ਹੀਦੀ ਸਾਕਿਆਂ ਬਾਰੇ ਕਵਿਤਾਵਾਂ ਅਤੇ ਧਾਰਮਿਕ ਗੀਤ ਪੇਸ਼ ਕੀਤੇ। ਕਥਾਵਾਚਕ ਭਾਈ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਨੰਦਪੁਰ ਦਾ ਕਿਲਾ ਛੱਡਣ ਤੋਂ ਲੈ ਕੇ ਸਰਸਾ ਨਦੀ ਅਤੇ ਚਮਕੌਰ ਸਾਹਿਬ ਵਿਖੇ ਹੋਈ ਭਿਆਨਕ ਜੰਗ ਦਾ ਬਾਖੂਬੀ ਵਰਨਣ ਕਰਕੇ ਸੁਣਾਇਆ। ਉਨ੍ਹਾਂ ਬੀਬੀ ਸ਼ਰਨ ਕੌਰ ਦੀ ਸ਼ਹੀਦੀ ਬਾਰੇ ਵੀ ਵਿਸ਼ੇਸ਼ ਤੌਰ ਤੇ ਦੱਸਿਆ। ਵਿਦਿਆਰਥਣਾਂ ਨੇ ਸ਼ਬਦ ਗਾਇਨ ਵੀ ਕੀਤਾ। ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਇਸ ਮੌਕੇ ਦੱਸਿਆ ਕਿ ਉਨ੍ਹਾਂ ਦੇ ਕਾਲਜ ਵਿਚ ਦਸੰਬਰ ਦੇ ਇਨ੍ਹਾਂ ਸ਼ਹੀਦੀ ਦਿਨਾਂ ਦੌਰਾਨ ਕੋਈ ਵੀ ਖੁਸ਼ੀ ਦਾ ਸਮਾਗਮ ਨਹੀਂ ਕੀਤਾ ਜਾਂਦਾ ਬਲਕਿ ਗੁਰਬਾਣੀ ਦਾ ਪਾਠ ਕਰਕੇ ਹੀ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਂਦੀਆ ਹਨ। ਇਸ ਮੌਕੇ ਵਾਈਸ ਚੇਅਰਪਰਸਨ ਜਸਵਿੰਦਰ ਕੌਰ ਵਾਲੀਆ, ਜਪਨੀਤ ਕੌਰ ਵਾਲੀਆ ਪ੍ਰਿੰਸੀਪਲ ਰਾਜਿੰਦਰ ਢੱਡਾ ਅਤੇ ਸਮੁੱਚੇ ਸਟਾਫ ਸਮੇਤ ਸਾਰੀਆਂ ਹੀ ਵਿਦਿਆਰਥਣਾਂ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ