ਪੰਜਾਬ ਸਰਕਾਰ ਨੇ ਥਰਮਲ ਪਲਾਂਟ ਬੰਦ ਕਰਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ: ਚੰਦੂਮਾਜਰਾ

ਕੈਪਟਨ ਸਰਕਾਰ ਦੀ ਕਰਜ਼ਾ ਮੁਆਫ਼ੀ ਨਿਰ੍ਹਾ ਢੌਂਗ: ਚੰਦੂਮਾਜਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਦਾ ਕਰਜ਼ਾ ਮੁਆਫ਼ੀ ਦਾ ਐਲਾਨ ਨਿਰਾ ਢੌਂਗ ਹੈ, ਕਰਜ਼ਾ ਮਾਫੀ ਸਬੰਧੀ ਕੈਪਟਨ ਸਰਕਾਰ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ੀ ਮਾਮਲੇ ਵਿੱਚ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਅੱਜ ਇੱਥੇ ਫੇਜ਼ 2 ਸਥਿਤ ਆਪਣੇ ਨਿਵਾਸ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਦੁੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਕਰਜ਼ਾ ਮੁਆਫ਼ੀ ਸਬੰਧੀ ਸਥਿਤੀ ਸਪੱਸ਼ਟ ਨਹੀਂ ਹੈ। ਕੈਪਟਨ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਫਰਕ ਹੈ। ਕਰਜ਼ਾ ਮੁਆਫੀ ਸਬੰਧੀ ਕਮਿਸ਼ਨ ਦੇ ਅੰਕੜੇ ਹੋਰ ਕੁਝ ਕਹਿੰਦੇ ਹਨ ਅਤੇ ਕੈਪਟਨ ਸਰਕਾਰ ਦੇ ਅੰਕੜੇ ਕੁਝ ਹੋਰ ਕਹਿੰਦੇ ਹਨ ਅਤੇ ਦੋਵਾਂ ਵਿਚ ਕੋਈ ਤਾਲਮੇਲ ਨਹੀੱ ਹੈ। ਇਸ ਤਰ੍ਹਾਂ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮਾਫ ਕਰਨ ਸਬੰਧੀ ਸੁਹਿਰਦ ਹੀ ਨਹੀਂ ਹੈ।
ਉਹਨਾਂ ਕਿਹਾ ਕਿ ਬਠਿੰਡਾ ਅਤੇ ਰੋਪੜ ਥਰਮਲ ਪਲਾਂਟ ਬੰਦ ਕਰਕੇ ਕੈਪਟਨ ਸਰਕਾਰ ਨਿੱਜੀ ਖੇਤਰ ਨੂੰ ਖੁੱਲ੍ਹੀ ਖੇਡਣ ਦਾ ਮੌਕਾ ਦੇ ਰਹੀ ਹੈ। ਕੈਪਟਨ ਸਰਕਾਰ ਪ੍ਰਾਈੇਵੇਟ ਖੇਤਰ ਦੀ ਪੁਸਤਪਨਾਹੀ ਕਰ ਰਹੀ ਹੈ। ਅਕਾਲੀ ਦਲ ਪਬਲਿਕ ਖੇਤਰ ਨੂੰ ਕਿਸੇ ਵੀ ਕੀਮਤ ਉਪਰ ਖਤਮ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਥਰਮਲ ਪਲਾਂਟ ਪੰਜਾਬ ਵਿੱਚ ਪਿਛਲੇ ਸਮੇਂ ਦੌਰਾਨ ਬਣੀਆਂ ਅਕਾਲੀ ਭਾਜਪਾ ਸਰਕਾਰਾਂ ਦੀ ਬਹੁਤ ਵੱਡੀ ਤੇ ਇਤਿਹਾਸਿਕ ਦੇਣ ਹੈ ਇਹਨਾਂ ਥਰਮਲ ਪਲਾਂਟਾ ਕਾਰਨ ਹੀ ਪੰਜਾਬ ਵਿੱਚ ਬਿਜਲੀ ਦੀ ਪੈਦਾਵਾਰ ਵਧੀ ਹੈ। ਹੁਣ ਕੈਪਟਨ ਸਰਕਾਰ ਅਕਾਲੀ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਤਮ ਕਰਨ ਦੇ ਰਾਹ ਤੁਰ ਪਈ ਹੈ। ਉਹਨਾਂ ਕਿਹਾ ਕਿ ਸਰਕਾਰ ਦੀਆਂ ਇਹਨਾਂ ਕਾਰਵਾਈਆਂ ਦਾ ਸਖਤ ਵਿਰੋਧ ਕੀਤਾ ਜਾਵੇਗਾ ਅਤੇ ਸਰਕਾਰ ਵਿਰੁੱਧ ਸੜਕਾਂ ਉਪਰ ਵੀ ਸੰਘਰਸ਼ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤੇ ਕੋਈ ਵੀ ਵਾਅਦੇ ਪੂਰੇ ਨਹੀਂ ਕੀਤੇ। ਕੈਪਟਨ ਸਰਕਾਰ ਦੀ ਕੋਈ ਕਾਰਗੁਜ਼ਾਰੀ ਨਹੀਂ। 10 ਮਹੀਨਿਆਂ ਦੌਰਾਨ ਕੈਪਟਨ ਸਰਕਾਰ ਕਿਸੇ ਨੂੰ ਕੋਈ ਰੁਜ਼ਗਾਰ ਨਹੀਂ ਦੇ ਸਕੀ। ਉਹਨਾਂ ਕਿਹਾ ਕਿ ਰੁਜਗਾਰ ਦੇਣ ਦਾ ਲਾਰਾ ਲਾ ਕੇ ਹੀ ਕੈਪਟਨ ਸਰਕਾਰ ਸੱਤਾ ਵਿੱਚ ਆਈ ਸੀ ਪਰ ਰੁਜਗਾਰ ਦੇਣ ਦੀ ਥਾਂ ਇਸ ਸਰਕਾਰ ਨੇ ਪਹਿਲਾਂ ਤੱੋ ਹੀ ਭਰਤੀ ਕੀਤੇ ਹੋਏ ਮੁਲਾਜਮਾਂ ਨੂੰ ਨੌਕਰੀਆਂ ਤੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਭਰਤੀ ਕੀਤੇ ਹੋਏ ਠੇਕਾ ਆਧਿਾਰਿਤ, ਡੇਲੀਵੇਜ਼ ਅਤੇ ਹੋਰ ਕੱਚੇ ਮੁਲਾਜਮਾਂ ਨੂੰ ਕੈਪਟਨ ਸਰਕਾਰ ਨੇ ਨੌਕਰੀਆਂ ਤੋਂ ਕੱਢਣ ਦੇ ਹੁਕਮ ਦੇ ਦਿੱਤੇ ਹਨ। ਇਕਲੇ ਪੂਡਾ ਵਿੱਚ ਹੀ 350 ਮੁਲਾਜ਼ਮ ਨੌਕਰੀ ਤੋੱ ਕੱਢਣ ਦੇ ਹੁਕਮ ਹੋ ਚੁੱਕੇ ਹਨ। ਇਸ ਤਰ੍ਹਾਂ ਕੈਪਟਨ ਸਰਕਾਰ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਰੁਜ਼ਗਾਰ ਖੋਹਣ ਲੱਗ ਪਈ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਕੰਵਲਜੀਤ ਸਿੰਘ ਰੂਬੀ, ਐਡਵੋਕੇਟ ਹਰਸਿਮਰਨ ਸਿੰਘ ਚੰਦੂਮਾਜਰਾ, ਓਐਸਡੀ ਹਰਦੇਵ ਸਿੰਘ ਹਰਪਾਲਪੁਰ ਅਤੇ ਅਵਤਾਰ ਸਿੰਘ ਵਾਲੀਆ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…