ਰੇਹੜੀ ਫੜੀ ਐਸੋਸੀਏਸ਼ਨ ਮੁਹਾਲੀ ਨੇ ਵਾਈਪੀਐਸ ਚੌਕ ਨੇੜੇ ਲਗਾਇਆ ਵਿਸ਼ਾਲ ਲੰਗਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਰੇਹੜੀ ਫੜੀ ਯੂਨੀਅਨ ਮੁਹਾਲੀ ਵੱਲੋਂ ਸਥਾਨਕ ਵਾਈ ਪੀ ਐਸ ਚੌਂਕ ਵਿੱਚ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਸੋਹਨ ਸਿੰਘ ਦੀ ਅਗਵਾਈ ਵਿੱਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਲੰਗਰ ਵਿੱਚ ਸੇਵਾ ਕੀਤੀ। ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਬਲਜੀਤ ਸਿੰਘ ਕੁੰਭੜਾ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਗੋਲਡੀ, ਮੁਹਾਲੀ ਇੰਡਸਟਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੰਜੀਵ ਵਸ਼ਿਸ਼ਟ, ਹਰਮਨਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਮੁਹਾਲੀ, ਸ੍ਰੀਮਤੀ ਪ੍ਰਕਾਸ਼ਵਤੀ, ਅਸ਼ੋਕ ਝਾਅ (ਦੋਵੇਂ ਭਾਜਪਾ ਕੌਂਸਲਰ), ਭਾਜਪਾ ਆਗੂ ਰਮੇਸ਼ ਵਰਮਾ, ਸਤਪਾਲ ਸਿੰਘ, ਮਹਿੰਦਰ ਸਿੰਘ ਸੇਖੋ, ਪ੍ਰਧਾਨ ਗੁਰਦੁਆਰਾ ਫੇਜ਼-9, ਸਰਬਜੀਤ ਸਿੰਘ, ਰਵੀ ਕੁਮਾਰ, ਨਰੇਸ਼ ਕੁਮਾਰ, ਕੰਵਲ ਸਿੰਘ, ਦਿਨੇਸ਼ ਸ਼ਰਮਾ, ਜਤਿੰਦਰ ਗੋਇਲ, ਅਨਿਲ ਕੁਮਾਰ, ਵਿਸ਼ਾਲ ਮੰਡਲ ਸਮੇਤ ਰੇਹੜੀ ਫੜੀ ਮਾਰਕੀਟ ਦੇ ਵੱਡੀ ਗਿਣਤੀ ਦੁਕਾਨਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…