ਅਪਰ-ਪ੍ਰਾਇਮਰੀ ਸ਼੍ਰੇਣੀਆਂ ਦਾ ਸਿੱਖਣ ਪੱਧਰ ਉੱਚਾ ਚੁੱਕਣ ਲਈ ਹੋਈ ਅੰਗਰੇਜ਼ੀ ਵਿਸ਼ੇ ਦੀ ਰਿਵਿਊ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਵੱਲੋਂ ਪ੍ਰਾਇਮਰੀ ਸ਼੍ਰੇਣੀਆਂ ਵਿੱਚ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਮੁਹਿੰਮ ਦੇ ਚੰਗੇ ਤੇ ਪ੍ਰਭਾਵੀ ਨਤੀਜੇ ਪ੍ਰਾਪਤ ਹੋਣ ਉਪਰੰਤ ਅਪਰ-ਪ੍ਰਾਇਮਰੀ ਸ਼੍ਰੇਣੀਆਂ ਵਿੱਚ ਵੀ ਆਰੰਭ ਕੀਤਾ ਗਿਆ ਹੈ। ਅੰਗਰੇਜ਼ੀ ਵਿਸ਼ੇ ਦੀ ਰਾਜ ਪੱਧਰੀ ਰਿਵਿਊ ਮੀਟਿੰਗ ਇੱਥੋੱ ਦੇ ਰਤਨ ਪ੍ਰੋਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਸੋਹਾਣਾ ਦੇ ਆਡੀਟੋਰੀਅਮ ਵਿਖੇ ਸਕੱਤਰ ਸਕੂਲ ਸਿੱਖਿਆ ਪੰਜਾਬ ਦੀ ਅਗਵਾਈ ਵਿੱਚ ਹੋਈ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਿਵਿਊ ਮੀਟਿੰਗ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਸ੍ਰੀ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਦੀ ਅਗਵਾਈ ‘ਚ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਪ੍ਰਿੰਸੀਪਲ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ, ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਮੁਹਿੰਮ ਵਿੱਚ ਕੰਮ ਕਰ ਰਹੇ ਅਧਿਆਪਕਾਂ/ਮੈਂਟਰਾਂ ਨੇ ਭਾਗ ਲਿਆ।
ਰਿਵਿਊ ਮੀਟਿੰਗ ਦੌਰਾਨ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਛੇਵੀਂ ਤੋਂ ਅੱਠਵੀਂ ਦੇ ਬੱਚਿਆਂ ਦਾ ਸਿੱਖਣ ਪੱਧਰ ਉੱਚਾ ਚੁੱਕਣ ਲਈ ‘ਸੁਣੋ-ਬੋਲੋ, ਪੜ੍ਹੋ-ਲਿਖੋ’ ਅਧਿਆਪਨ ਵਿਧੀਆਂ ਰਾਹੀਂ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਅਪਰ-ਪ੍ਰਾਇਮਰੀ ਵਿਦਿਆਰਥੀਆਂ ਦੇ ਪੱਧਰ ਦੀ ਜਾਂਚ ਤੇ ਅਧਿਆਪਕਾਂ ਨੂੰ ਸਿੱਖਣ-ਸਿਖਾਉਣ ਦੀ ਵਿਧੀਆਂ ਬਾਰੇ ਹਰ ਜ਼ਿਲ੍ਹੇ ਦੀ ਰਿਪੋਰਟ ਤੇ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਿਆਂ ਦੀ ਅੰਗਰੇਜ਼ੀ ਵਿਸ਼ੇ ਦੀ ਅਪਰ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਕੀਤੀ ਗਈ ਬੇਸ-ਲਾਈਨ ਦੇ ਅੰਕੜਿਆਂ ਸਬੰਧੀ ਫੀਡਬੈਕ ਪੇਸ਼ ਕੀਤੀ ਗਈ। ਮੀਟਿੰਗ ਨੂੰ ਸਹਾਇਕ ਡਾਇਰੈਕਟਰ (ਟ੍ਰੇਨਿੰਗਾਂ) ਜਰਨੈਲ ਸਿੰਘ ਕਾਲੇਕੇ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…