nabaz-e-punjab.com

ਪੰਜਾਬ ਵਿਜੀਲੈਸ ਵੱਲੋਂ ਨਕੋਦਰ ਦਾ ਏਐਸਆਈ ਤੇ ਦਲਾਲ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ:
ਪੰਜਾਬ ਵਿਜੀਲੈਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸਦਰ ਥਾਣਾ ਨਕੌਦਰ ਵਿਖੇ ਤਾਇਨਾਤ ਇਕ ਏ.ਐਸ.ਆਈ ਤੇ ਉਸਦੇ ਵਿਚੋਲੇ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਵਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸਦਰ ਪੁਲਿਸ ਥਾਣਾ ਨਕੌਦਰ, ਜਲੰਧਰ ਵਿਖੇ ਤਾਇਨਾਤ ਏ.ਐਸ.ਆਈ ਦਰਸ਼ਨ ਲਾਲ ਅਤੇ ਉਸਦਾ ਵਿਚੌਲਾ ਪਰਮਜੀਤ ਸਿੰਘ ਵਾਸੀ ਨਕੌਦਰ ਨੂੰ ਸ਼ਿਕਾਇਤਕਰਤਾ ਮਹਿੰਦਰ ਸਿੰਘ ਵਾਸੀ ਨਕੌਦਰ ਦੀ ਸ਼ਿਤੇ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਵਦਿਆਂ ਰੰਗੇ ਹੱਥੀਵ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਏ.ਐਸ.ਆਈ ਅਤੇ ਉਸਦੇ ਵਿਚੌਲੇ ਵਲੋਵ ਉਸਦੇ ਪੁੱਤਰ ਖਿਲਾਫ ਚਲ ਰਹੇ ਰੇਪ ਦੇ ਕੇਸ ਵਿਚ ਮਦਦ ਕਰਨ ਬਦਲੇ 60 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਹੈ। ਵਿਜੀਲੈਵਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਅਤੇ ਉਸਦੇ ਵਿਚੋਲੇ ਨੂੰ 60 ਹਜ਼ਾਰ ਰੁਪਏ ਦੀ ਰਿਸ਼ਵਤ ਲੈਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ਿਆਂ ਖਿਲਾਫ ਵਿਜੀਲੈਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Vigilance

Check Also

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

ਬਾਕਰਪੁਰ ਬਾਗਾਂ ਦੇ ਅਮਰੂਦ ਖੱਟੇ: ਵਿਜੀਲੈਂਸ ਵੱਲੋਂ ਮੁਆਵਜ਼ਾ ਰਾਸ਼ੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ ਬਹੁ-ਕ…