Share on Facebook Share on Twitter Share on Google+ Share on Pinterest Share on Linkedin ਮ੍ਰਿਤਕ ਹੋਮਗਾਰਡ ਜਵਾਨਾਂ ਦੇ ਵਾਰਸਾਂ ਨੇ ਧਰਨੇ ਦੌਰਾਨ ਮੋਮਬੱਤੀਆਂ ਬਾਲ ਕੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ: ਪੰਜਾਬ ਹੋਮਗਾਰਡ ਮ੍ਰਿਤਕ ਪਰਿਵਾਰਕ ਮੈਂਬਰ ਯੂਨੀਅਨ ਨੇ ਫੇਜ਼-8 ਦੀ ਦੁਸ਼ਹਿਰਾ ਗਰਾਉਂਡ ਵਿਖੇ ਦਿੱਤੇ ਜਾ ਰਹੇ ਲਗਾਤਾਰ ਧਰਨੇ ਦੌਰਾਨ ਮੋਮਬੱਤੀਆਂ ਬਾਲ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਕੜਾਕੇ ਦੀ ਠੰਢ ਵਿੱਚ ਬੈਠੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਪੱਟੀ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਮੌਕੇ ਲੋਕਾਂ ਨਾਲ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਮ੍ਰਿਤਕ ਹੋਮਗਾਰਡਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਲੈਣ ਲਈ ਧਰਨੇ ਦੇਣੇ ਪੈ ਰਹੇ ਹਨ। ਉਹਨਾਂ ਕਿਹਾ ਕਿ 18 ਸਤੰਬਰ 2016 ਤੋੱ 26 ਦਸੰਬਰ 2016 ਤੱਕ ਵੀ ਇਨ੍ਹਾਂ ਪਰਿਵਾਰਾਂ ਨੇ ਧਰਨਾ ਦਿੱਤਾ ਸੀ। ਉਸ ਮੌਕੇ ਪੰਜਾਬ ਦੇ ਮੰਤਰੀ ਮੰਡਲ ਨੇ ਮ੍ਰਿਤਕ ਹੋਮਗਾਰਡਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀਆਂ ਦੇਣ ਦੀ ਮੰਜੂਰੀ ਦੇ ਦਿੱਤੀ ਸੀ। ਗ੍ਰਹਿ ਵਿਭਾਗ ਵੱਲੋਂ 23 ਦਸੰਬਰ 2016 ਨੂੰ ਡਾਇਰੈਕਟਰ ਜਨਰਲ ਹੋਮਗਾਰਡ ਪੰਜਾਬ ਨੂੰ ਇਸ ਸਬੰਧੀ ਪੱਤਰ ਵੀ ਭੇਜਿਆ ਗਿਆ ਸੀ ਪਰ ਅਜੇ ਤੱਕ ਉਹਨਾਂ ਨੂੰ ਨੌਕਰੀ ਨਹੀਂ ਦਿੱਤੀ ਗਈ। ਉਹਨਾਂ ਮੰਗ ਕੀਤੀ ਕਿ ਮ੍ਰਿਤਕ ਹੋਮਗਾਰਡ ਜਵਾਨਾਂ ਦੇ ਵਾਰਸਾਂ ਨੂੰ ਤਰਸ ਦੇ ਅਧਾਰ ਤੇ ਤੁਰੰਤ ਨੌਕਰੀਆਂ ਦਿੱਤੀਆਂ ਜਾਣ। ਇਸ ਮੌਕੇ ਆਗਿਆਪਾਲ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਲਵਪ੍ਰੀਤ, ਅੰਜੂ ਬਾਲਾ, ਮਨਜੀਤ ਕੌਰ, ਕਿਰਨਦੀਪ ਕੌਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ