ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕਰਕੇ ਪੰਜਾਬੀਆਂ ਨਾਲ ਧੋਖਾ ਕਮਾਇਆ: ਐਨਕੇ ਸ਼ਰਮਾ

ਪਿੰਡ ਸੋਹਾਣਾ ਵਿੱਚ ਬਣੇਗਾ ਜ਼ਿਲ੍ਹਾ ਅਕਾਲੀ ਦਲ ਦਾ ਮੁੱਖ ਦਫ਼ਤਰ, ਹਲਕਾ ਇੰਚਾਰਜ ਵੀ ਸੁਣਿਆ ਕਰਨਗੇ ਸਮੱਸਿਆਵਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਪੰਜਾਬ ਦੀ ਸੱਤਾ ਤੇ ਕਾਬਿਜ਼ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਚੋਣ ਵਾਇਦਿਆਂ ਤੋਂ ਮੁੱਕਰ ਕੇ ਹੁਣ ਕਿਸਾਨਾਂ ਦੀ ਕਰਜਾ ਮੁਆਫ਼ੀ ਦੇ ਮੁੱਦੇ ’ਤੇ ਧੋਖੇਬਾਜੀ ਤੇ ਉਤਰ ਆਏ ਹਨ ਅਤੇ ਸਰਕਾਰ ਵੱਲੋਂ ਅਜਿਹਾ ਕਰਕੇ ਪੰਜਾਬੀਆਂ ਦੇ ਨਾਲ ਧਰੋਹ ਕਮਾਇਆ ਜਾ ਰਿਹਾ ਹੈ। ਇਹ ਗੱਲ ਜਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਐਨ ਕੇ ਸ਼ਰਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੰਲ ਦੌਰਾਨ ਆਖੀ। ਉਹਨਾਂ ਕਿਹਾ ਕਿ ਚੋਣਾਂ ਵੇਲੇ ਕਿਸਾਨਾਂ ਨੂੰ ਕਰਜਾ ਮਾਫੀ ਦਾ ਲਾਰਾ ਲਗਾਉਣ ਵਾਲੀ ਕਾਂਗਰਸ ਸਰਕਾਰ ਹੁਣ ਨਵੇਂ ਨਵੇਂ ਪੈਂਤੜੇ ਅਪਣਾ ਕੇ ਕਰਜਾ ਮੁਆਫ਼ੀ ਤੋਂ ਭੱਜ ਰਹੀ ਹੈ ਅਤੇ ਕਰਜਾ ਮਾਫੀ ਬਾਰੇ ਸਰਕਾਰ ਵੱਲੋਂ ਜਿਹੜੀ ਸੂਚੀ ਜਾਰੀ ਕੀਤੀ ਗਈ ਹੈ ਉਸ ਵਿੱਚ ਵੀ ਜ਼ਿਆਦਾਤਰ ਨਾਮ ਕਾਂਗਰਸੀ ਆਗੂਆਂ ਜਾਂ ਉਹਨਾਂ ਦੇ ਨਜਦੀਕੀਆਂ ਦੇ ਹੀ ਹਨ ਜਦੋਂਕਿ ਅਸਲ ਮਾਇਨੇ ਵਿੱਚ ਪੀੜਿਤ ਕਿਸਾਨਾਂ ਨੂੰ ਰਾਹਤ ਮਿਲਣ ਦੀ ਕੋਈ ਆਸ ਨਹੀਂ ਹੈ।
ਕਾਂਗਰਸ ਪਾਰਟੀ ਦੀ ਸਰਕਾਰ ਨੂੰ ਝੂਠ ਦੀ ਸਰਕਾਰ ਦਾ ਦਰਜਾ ਦਿੰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਤੋੱ ਪਹਿਲਾਂ ਕੀਤੇ ਗਏ ਸਾਰੇ ਹੀ ਵਾਇਦੇ ਕੋਰੀ ਗੱਪ ਸਾਬਿਤ ਹੋਏ ਹਨ ਅਤੇ ਲੋਕਾਂ ਵਿੱਚ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਭਾਰੀ ਨਿਰਾਸ਼ਾ ਹੈ। ਉਹਨਾਂ ਕਿਹਾ ਕਿ ਅੱਜ ਸਮਾਜ ਦਾ ਹਰ ਵਰਗ ਸਰਕਾਰ ਦੇ ਖਿਲਾਫ ਸੜਕਾਂ ਤੇ ਆ ਕੇ ਸੰਘਰਸ਼ ਕਰਨ ਲਈ ਤਿਆਰ ਹੈ। ਸਰਕਾਰੀ ਮੁਲਾਜਮ ਹੋਣ ਜਾ ਵਪਾਰੀ ਇਸ ਸਰਕਾਰ ਨੇ ਕਿਸੇ ਦੀ ਵੀ ਸਾਰ ਨਹੀਂ ਲਈ ਅਤੇ ਕਾਂਗਰਸੀ ਆਗੂ ਆਪਣੇ ਘਰ ਭਰਨ ਅਤੇ ਆਪਣੇ ਨਜਦੀਕੀਆਂ ਨੂੰ ਫਾਇਦਾ ਪਹੁੰਚਾਉਣ ਵਿੱਚ ਰੁੱਝੇ ਹੋਏ ਹਨ।
ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਨਸ਼ਿਆਂ ਦਾ ਕਾਰੋਬਾਰ ਹੋਰ ਵੀ ਤੇਜੀ ਨਾਲ ਫੈਲ ਰਿਹਾ ਹੈ ਅਤੇ ਲੈਂਡ ਮਾਫੀਆ ਬੇਖੌਖ ਹੋ ਕੇ ਲੋਕਾਂ ਨੂੰ ਲੁੱਟਣ ਵਿੱਚ ਲੱਗਾ ਹੋਇਆ ਹੈ। ਕਾਂਗਰਸ ਸਰਕਾਰ ਲੋਕਤੰਤਰ ਦਾ ਵੀ ਘਾਣ ਕਰ ਰਹੀ ਹੈ ਅਤੇ ਅਕਾਲੀ ਭਾਜਪਾ ਗਠਜੋੜ ਦੇ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਿਲ ਹੋਣ ਜਾਂ ਫਿਰ ਮਾੜੇ ਨਤੀਜੇ ਭੁਗਤਣ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਅਕਾਲੀ ਆਗੂਆਂ ਉੱਪਰ ਝੂਠੇ ਮਾਮਲੇ ਦਰਜ ਕਰਵਾਏ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਛੇਤੀ ਹੀ ਅਕਾਲੀ ਦਲ ਦੀ ਜ਼ਿਲ੍ਹਾ ਇਕਾਈ ਦਾ ਮੁੱਖ ਦਫਤਰ ਸੋਹਾਣਾ ਵਿੱਚ ਖੋਲਿਆ ਜਾ ਰਿਹਾ ਹੈ ਜਿੱਥੇ ਉਹਨਾਂ ਦੇ ਨਾਲ ਨਾਲ ਮੁਹਾਲੀ ਅਤੇ ਖਰੜ ਹਲਕਿਆਂ ਦੇ ਇਚਾਰਜ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਰਣਜੀਤ ਸਿੰਘ ਗਿੱਲ ਵੀ ਬੈਠਿਆ ਕਰਣਗੇ। ਉਹਨਾਂ ਕਿਹਾ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋੱ ਵੀ ਉਹਨਾਂ ਨੂੰਭਰੋਸਾ ਦਿੱਤਾ ਗਿਆ ਹੈ ਕਿ ੳਹ ਵੀ ਸਮਾਂ ਕੱਢ ਕੇ ਪਾਰਟੀ ਦੇ ਜਿਲ੍ਹਾ ਦਫਤਰ ਵਿੱਚ ਬੈਠਿਆ ਕਰਨਗੇ ਅਤੇ ਵਰਕਰਾਂ ਨਾਲ ਨਿੱਜੀ ਰਾਬਤਾ ਰੱਖਿਆਂ ਕਰਣਗੇ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …