ਭਲਾਈ ਟਰੱਸਟ ਨੇ ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ ਲੋੜਵੰਦ ਬੱਚਿਆਂ ਨੂੰ ਗਰਮ ਜੈਕਿਟਾਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
‘ਸੋ ਕਿਓ ਮੰਦਾ ਆਖੀਐ ਜਿਤੁ ਜੰਮੈ ਰਾਜਾਨ’ ਭਲਾਈ ਟਰੱਸਟ ਵੱਲੋਂ ਅੱਜ ਇੱਥੋਂ ਦੇ ਫੇਜ਼-5 ਵਿੱਚ ਸਥਿਤ ਸਰਕਾਰੀ ਹਾਈ ਸਕੂਲ ਵਿੱਚ ਇੱਕ ਸਮਾਰੋਹ ਆਯੋਜਿਤ ਕਰਕੇ ਸੈਂਕੜੇ ਲੋੜਵੰਦ ਬੱਚਿਆਂ ਨੂੰ ਗਰਮ ਜੈਕਿਟਾਂ ਵੰਡੀਆਂ ਗਈਆਂ। ਟਰੱਸਟ ਦੇ ਚੇਅਰਮੈਨ ਪਰਮਜੀਤ ਸਿੰਘ ਅਤੇ ਚੰਡੀਗੜ੍ਹ-ਮੁਹਾਲੀ ਜ਼ੋਨ ਦੀ ਇੰਚਾਰਜ ਬੀਬਾ ਅਰਵੀਨ ਸੰਧੂ ਨੇ ਦੱਸਿਆ ਕਿ ਭਲਾਈ ਟਰੱਸਟ ਹਮੇਸ਼ਾ ਹੀ ਲੋੜਵੰਦ ਬੱਚਿਆਂ ਦੀ ਮਦਦ ਲਈ ਤਤਪਰ ਰਹਿੰਦਾ ਹੈ ਅਤੇ ਹੁਣ ਤੱਕ ਵੱਖ ਵੰਖ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਅਤੇ ਕਲੋਨੀਆਂ ਵਿੱਚ ਰਹਿੰਦੇ ਗਰੀਬ ਲੋਕਾਂ ਨੂੰ ਗਰਮ ਕੱਪੜੇ ਅਤੇ ਹੋਰ ਨਿੱਤ ਵਰਤੋਂ ਦਾ ਸਮਾਨ ਵੰਡਿਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਵੀ ਸਿਲਸਿਲਾ ਜਾਰੀ ਰਹੇਗਾ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਨੇ ਭਲਾਈ ਟਰੱਸਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਲੋੜਵੰਦ ਬੱਚਿਆਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਸਕੂਲ ਵਿੱਚ ਕਮਰਿਆਂ ਦੀ ਘਾਟ ਸਬੰਧੀ ਅਧਿਆਪਕਾਂ ਦੀ ਮੰਗ ਨੂੰ ਜਾਇਜ਼ ਮੰਨਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀਆਂ ਦੀ ਲੋੜ ਅਨੁਸਾਰ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਜਾਵੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਭੁੱਲਰ, ਸੰਜੀਵ ਰਾਠੋੜ, ਦੀਪਇੰਦਰ ਕੌਰ, ਡੀ.ਐਸ. ਕੱਕੜ, ਅਮਿਤ ਚੌਪੜਾ, ਰਵਨੀਤ ਸੂਰੀ, ਸੁਰਿੰਦਰ ਸਿੰਘ, ਸਕੂਲ ਦੀ ਪ੍ਰਿੰਸੀਪਲ ਨਰਪਿੰਦਰ ਕੌਰ, ਹੈੱਡ ਟੀਚਰ ਸ਼ਾਲੂ ਗੁਪਤਾ, ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਕਮਲਜੀਤ ਕੌਰ, ਪ੍ਰਾਇਮਰੀ ਵਿੰਗ ਦੀ ਪ੍ਰਿੰਸੀਪਲ ਮੈਡਮ ਦਿਲਰੁਬਾ ਅਤੇ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…