ਆਧਾਰ ਮਾਮਲਾ: ਟ੍ਰਿਬਿਊਨ ਇੰਪਲਾਈਜ ਯੂਨੀਅਨ ਵੱਲੋਂ ਸੈਕਟਰ-17 ਵਿੱਚ ਵਿਸ਼ਾਲ ਧਰਨਾ

ਪੰਜਾਬ ਕਾਂਗਰਸ ਦੇ ਪ੍ਰਧਾਨ ਜਾਖੜ, ਮੰਤਰੀ ਬਾਜਵਾ, ਸੰਸਦ ਮੈਂਬਰ ਬਿੱਟੂ ਤੇ ਪੱਤਰਕਾਰ ਯੂਨੀਅਨਾਂ ਤੇ ਬੁੱਧੀਜੀਵੀਆਂ ਨੇ ਕੀਤੀ ਸ਼ਿਰਕਤ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਜਨਵਰੀ:
ਟ੍ਰਿਬਿਊਨ ਇੰਪਲਾਈਜ ਯੂਨੀਅਨ ਵੱਲੋਂ ਅੱਜ ਸੈਕਟਰ-17, ਚੰਡੀਗੜ੍ਹ ਸਥਿਤ ਨੀਲਮ ਸਿਨੇਮਾ ਦੇ ਸਾਹਮਣੇ ਵਾਲੇ ਖੁੱਲ੍ਹੇ ਗਰਾਉਂਡ ਵਿਖੇ ਟ੍ਰਿਬਿਊਨ ਅਤੇ ਸੀਨੀਅਰ ਪੱਤਰਕਾਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਵਿਰੁੱਧ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਐਮਪੀ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਹੀ ਆਧਾਰ ਸਕੀਮ ਨੂੰ ਸ਼ੁਰੂ ਕੀਤਾ ਸੀ ਅਤੇ ਇਸ ਦੀ ਜ਼ਰੂਰੀ ਗੋਪਨੀਅਤਾ ਅਤੇ ਪਾਰਦਰਸ਼ਤਾ ਰੱਖੀ ਗਈ ਸੀ ਪਰ ਮੌਜੂਦਾ ਮੋਦੀ ਸਰਕਾਰ ਆਧਾਰ ਅਥਾਰਟੀ ਦੀ ਗੋਪਨੀਅਤਾ ਰੱਖਣ ਵਿੱਚ ਨਾਕਾਮ ਹੋ ਗਈ ਹੈ। ਇਸ ਨੂੰ ਮੋਦੀ ਸਰਕਾਰ ਦੀਆਂ ਵੱਡੀਆਂ ਨਾਕਾਮੀਆਂ ਵਿੱਚ ਗਿਣਿਆ ਜਾਵੇਗਾ।
ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਟ੍ਰਿਬਿਊਨ ਅਤੇ ਇਸ ਦੀ ਮਹਿਲਾ ਪੱਤਰਕਾਰ ਵਿਰੁੱਧ ਐਫਆਈਆਰ ਦਰਜ ਕਰਨਾ ਬਹੁਤ ਮੰਦਭਾਗੀ ਗੱਲ ਹੈ। ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਅਥਾਰਟੀ ਦੀ ਇਸ ਕਾਰਵਾਈ ਪ੍ਰੈੱਸ ਦੀ ਆਜ਼ਾਦੀ ’ਤੇ ਹਮਲਾ ਦੱਸਦਿਆਂ ਕਿਹਾ ਕਿ ਕਿੰਨਾ ਹੁੰਦਾ ਜੇਕਰ ਇਸ ਖੁਲਾਸੇ ਤੋਂ ਬਾਅਦ ਕੇਂਦਰ ਸਰਕਾਰ ਮਾਮਲੇ ਦੀ ਤੈਅ ਤੱਕ ਜਾਂਚ ਲਈ ਉੱਚ ਪੱਧਰੀ ਜਾਂਚ ਕਰਵਾਈ ਜਾਂਦੀ। ਉਨ੍ਹਾਂ ਕਿਹਾ ਕਿ ਕਾਂਗਰਸ ਆਉਣ ਵਾਲੇ ਲੋਕ ਸਭਾ ਸੈਸ਼ਨ ਵਿੱਚ ਇਸ ਮੁੱਦੇ ਨੂੰ ਬੜੀ ਪ੍ਰਮੁੱਖਤਾ ਨਾਲ ਚੁੱਕੇਗੀ।
ਇਸ ਮੌਕੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਟ੍ਰਿਬਿਊਨ ਇੰਪਲਾਈਜ ਯੂਨੀਅਨ ਦੇ ਪ੍ਰਧਾਨ ਅਨਿਲ ਗੁਪਤਾ, ਜਨਰਲ ਸਕੱਤਰ ਬਲਵਿੰਦਰ ਸਿੰਘ ਜੰਮੂ, ਪੰਜਾਬ ਚੰਡੀਗੜ੍ਹ ਜਨਰਲਲਿਸਟ ਯੂਨੀਅਨ ਦੇ ਚੇਅਰਮੈਨ ਬਲਬੀਰ ਸਿੰਘ ਜੰਡੂ, ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਸਿੱਧੂ, ਸੀਨੀਅਰ ਪੱਤਰਕਾਰ ਸੁਰਿੰਦਰ ਸਿੰਘ, ਪ੍ਰੋ. ਮਨਜੀਤ ਸਿੰਘ, ਬਾਬਾ ਫਰੀਦ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ ਪਿਆਰੇ ਲਾਲ ਗਰਗ, ਸ਼ੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਬਲਵੰਤ ਸਿੰਘ ਖੇੜਾ, ਸੀਨੀਅਰ ਆਗੂ ਅਸ਼ੋਕ ਨਿਰਦੋਸ਼ ਨੇ ਵੀ ਸੰਬੋਧਨ ਕੀਤਾ। ਇਸੇ ਦੌਰਾਨ ਜ਼ਿਲ੍ਹਾ ਪ੍ਰੈੱਸ ਕਲੱਬ ਐਸਏਐਸ ਨਗਰ ਮੁਹਾਲੀ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ ਨੇ ਟ੍ਰਿਬਿਉਨ ਅਤੇ ਪੱਤਰਕਾਰ ਵਿਰੁੱਧ ਐਫਆਈਆਰ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਐਫਆਈਆਰ ਦਰਜ ਕਰਨਾ ਪ੍ਰੈਸ ਦੀ ਆਜ਼ਾਦੀ ਉਪਰ ਸਿੱਧਾ ਹਮਲਾ ਹੈ। ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…