nabaz-e-punjab.com

ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਅਜੇ ਮਨਜ਼ੂਰ ਨਹੀਂ ਕੀਤਾ: ਮੁੱਖ ਮੰਤਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 16 ਜਨਵਰੀ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਉਹਨਾਂ ਨੇ ਅਜੇ ਮਨਜੂਰ ਨਹੀਂ ਕੀਤਾ ਹੈ। ਇਸ ਸਬੰਧੀ ਆਖਰੀ ਫੈਸਲਾ ਵਿਚਾਰ ਵਿਟਾਂਦਰੇ ਤੋਂ ਬਾਅਦ ਹੀ ਲਿਆ ਜਾਵੇਗਾ। ਅੱਜ ਮੁਹਾਲੀ ਦੇ ਉਦਯੋਗਿਕ ਖੇਤਰ ਵਿਖੇ ਇਕ ਨਿੱਜੀ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਨੇ 4 ਜਨਵਰੀ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਉਹਨਾਂ ਨੇ ਅਜੇ ਤੱਕ ਇਸ ਅਸਤੀਫੇ ਨੂੰ ਮਨਜੂਰ ਨਹੀਂ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਭਲਕੇ 17 ਜਨਵਰੀ ਨੂੰ ਮੀਟਿੰਗ ਹੋ ਰਹੀ ਹੈ, ਜਿਸ ਵਿੱਚ ਰਾਣਾ ਗੁਰਜੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਿਆ ਜਾਵੇਗਾ। ਉਸ ਤੋਂ ਬਾਅਦ 18 ਜਨਵਰੀ ਨੂੰ ਮੁੱਖ ਮੰਤਰੀ ਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਣੀ ਹੈ ਜਿਸ ਵਿੱਚ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਬਾਰੇ ਕੋਈ ਆਖਰੀ ਫੈਸਲਾ ਲਿਆ ਜਾਵੇਗਾ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜੂਰ ਕਰਨ ਦੀ ਥਾਂ ਉਸ ਨੂੰ ਬਚਾਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਮਹਿਜ਼ ਢੋਂਗ ਹੈ। ਇਸ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਕਿਉਂਕਿ ਉਹਨਾਂ ਵੱਲੋਂ ਮੌਜੂਦਾ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਹੋਰ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ਼ ਉਜਾਗਰ ਕੀਤੇ ਜਾ ਰਹੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਸਰਕਾਰ ਨੇ ਬਣਦੀ ਕਾਰਵਾਈ ਕਰਨ ਦੀ ਥਾਂ ਚੁੱਪ ਧਾਰ ਲਈ ਹੈ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…