ਮੁਹਾਲੀ ਟਰੈਫ਼ਿਕ ਪੁਲੀਸ ਵੱਲੋਂ 29ਵੇਂ ਰੋਡ ਸੇਫਟੀ ਹਫ਼ਤੇ ਸਬੰਧੀ ਜਾਗਰੂਕਤਾ ਪ੍ਰੋਗਰਾਮ ਆਰੰਭ

ਵਾਹਨ ਚਾਲਕ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ: ਜੀਪੀ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਜ਼ਿਲ੍ਹਾ ਮੁਹਾਲੀ ਟਰੈਫ਼ਿਕ ਪੁਲੀਸ ਦਾ 29ਵਾਂ ਰੋਡ ਸੇਫ਼ਟੀ ਹਫ਼ਤਾ ਵੀਰਵਾਰ ਨੂੰ ਇੱਥੋਂ ਦੇ ਫੇਜ਼-9 ਅਤੇ ਫੇਜ਼-10 ਦੀਆਂ ਟਰੈਫ਼ਿਕ ਲਾਈਟਾਂ (ਪੀਸੀਏ ਸਟੇਡੀਅਮ ਚੌਂਕ) ਵਿੱਚ ਸ਼ੁਰੂ ਹੋਇਆ। ਜਿਸ ਦਾ ਉਦਘਾਟਨ ਮੁਹਾਲੀ ਦੇ ਡੀਐਸਪੀ (ਟਰੈਫ਼ਿਕ) ਗੁਰਵਿੰਦਰਪਾਲ ਸਿੰਘ ਜੀਪੀ ਨੇ ਕੀਤਾ। ਉਨ੍ਹਾਂ ਵਾਹਨ ਚਾਲਕਾਂ ਨੂੰ ਹਮੇਸ਼ਾ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਨਿਯਮਾਂ ਦੀ ਉਲੰਘਣਾ ਅਤੇ ਅਣਜਾਣਤਾ ਕਾਰਨ ਹੀ ਜ਼ਿਆਦਾਤਰ ਸੜਕ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਤਰਜ਼ ’ਤੇ ਮੁਹਾਲੀ ਵਿੱਚ ਟਰੈਫ਼ਿਕ ਨਿਯਮਾਂ ਨੂੰ ਸਖ਼ਤੀ ਨਾਲ ਨਾਲ ਲਾਗੂ ਕੀਤਾ ਜਾਵੇਗਾ।
ਡੀਐਸਪੀ ਜੀਪੀ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਕਾਲਜਾਂ ਅਤੇ ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਟਰੈਫ਼ਿਕ ਜਾਗਰੂਕਤਾ ਕੈਂਪ ਅਤੇ ਸੈਮੀਨਾਰ ਲਗਾਏ ਜਾਣਗੇ। ਇਸ ਤੋਂ ਇਲਾਵਾ ਸਕੂਲਾਂ ਵਿੱਚ ਸਵੇਰ ਦੀ ਪ੍ਰਾਰਥਨਾ ਸਭਾ ਵੇਲੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਦਾ ਪਾਠ ਪੜ੍ਹਾਉਣ ਲਈ ਅਧਿਆਪਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਥ੍ਰੀਵੀਲਰ ਦੇ ਪਿੱਛੇ ਰਿਫਲੈਕਟਰ ਲਗਾਇਆ। ਇਸ ਮੌਕੇ ਮੁਹਾਲੀ ਟਰੈਫ਼ਿਕ ਜ਼ੋਨ-3 ਦੇ ਇੰਚਾਰਜ ਸਤਪਾਲ ਸਿੰਘ ਤੇ ਹੋਰ ਟਰੈਫ਼ਿਕ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…