Share on Facebook Share on Twitter Share on Google+ Share on Pinterest Share on Linkedin ‘ਬੋਲ ਪੰਜਾਬ ਦੇ’ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਸੱਭਿਆਚਾਰਕ ਰੰਗ ਬੰਨ੍ਹਿਆ ਮੁਲਾਜ਼ਮਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਅਜਿਹੇ ਪ੍ਰੋਗਰਾਮ ਬਹੁਤ ਜ਼ਰੂਰੀ: ਤ੍ਰਿਪਤ ਬਾਜਵਾ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 19 ਜਨਵਰੀ: ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਉਤਰੀ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਅਤੇ ਪੰਜਾਬ ਸਕੱਤਰੇਤ ਦੀਆਂ ਸਮੂਹ ਜਥੇਬੰਦੀਆਂ ਦੇ ਸਹਿਯੋਗ ਨਾਲ 22ਵਾਂ ਸਾਲਾਨਾ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2018’ ਕਰਵਾਇਆ ਗਿਆ। ਨਵੇਂ ਸਾਲ ਦੇ ਜਸ਼ਨਾਂ ਦੇ ਸੰਦਰਭ ਵਿੱਚ ਕਰਵਾਏ ਇਸ ਪ੍ਰੋਗਰਾਮ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਨੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਲੋਕ ਗੀਤਾਂ, ਨਾਚਾਂ, ਸਕਿੱਟਾਂ ਆਦਿ ਨਾਲ ਖੂਬ ਰੰਗ ਬੰਨ੍ਹਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਅਜਿਹੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਾ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਮੁਲਾਜ਼ਮਾਂ ਦੀਆਂ ਅੰਦਰ ਛਿਪੀਆਂ ਕਲਾਵਾਂ ਬਾਹਰ ਆਉਂਦੀਆਂ ਹਨ ਉਥੇ ਮੁਲਾਜ਼ਮਾਂ ਵਿੱਚ ਉਨ੍ਹਾਂ ਦੀ ਦਫਤਰੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੁੰਦਾ ਹੈ ਜਿਸ ਲਈ ਅਜਿਹੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਸੁਸਾਇਟੀ ਨੂੰ ਸੱਭਿਆਚਾਰਕ ਗਤੀਵਿਧੀਆਂ ਲਈ ਆਪਣੇ ਅਖਤਿਆਰੀ ਕੋਟੇ ਵਿੱਚੋਂ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ। ਸੁਸਾਇਟੀ ਦੇ ਪ੍ਰਧਾਨ ਸ੍ਰੀ ਦਲਜੀਤ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਅਜਿਹੇ ਪ੍ਰੋਗਰਾਮ ਹਰ ਸਾਲ ਕਰਵਾਇਆ ਕਰਨਗੇ। ਪ੍ਰੋਗਰਾਮ ਦੀ ਸ਼ੁਰੂਆਤ ਕਮਲ ਕਿਸ਼ੋਰ ਵੱਲਂੋ ਸ਼ਬਦ ‘ਮਿੱਤਰ ਪਿਆਰੇ ਨੂੰ’ ਨਾਲ ਕੀਤੀ ਗਈ। ਇਸ ਉਪਰੰਤ ਸਕੱਤਰੇਤ ਦੇ ਕਰਮਚਾਰੀਆਂ ਗਗਨਦੀਪ ਸਿੰਘ, ਸੰਦੀਪ ਕੰਬੋਜ, ਕੁਲਵਿੰਦਰ ਰਾਏ ਅਤੇ ਸਤਿੰਦਰ ਸਿੰਘ ਵੱਲੋਂ ਵੱਖ-ਵੱਖ ਗੀਤਾਂ ਰਾਹੀਂ ਹਾਜ਼ਰੀ ਲਗਾਈ ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਮਲਕੀਤ ਅੌਜਲਾ ਵੱਲੋਂ ਕਮੇਡੀ ਅੰਦਾਜ਼ ਵਿੱਚ ਗਾਏ ਗੀਤ ‘ਜਗਤਾਰਾ’ ਅਤੇ ‘ਸਟੈਨੋ’ ਨੇ ਚੰਗਾ ਰੰਗ ਬੰਨ੍ਹਿਆ। ਸਥਾਪਤ ਕਲਾਕਾਰ ਲੱਕੀ ਵਲੋਂ ਗਾਏ ਲੋਕ ਗੀਤ ‘ਬਾਈ ਬਾਈ ਕਹਿੰਦੇ’ ਗੀਤ ਨੇ ਵੀ ਖੂਬ ਤਾੜੀਆਂ ਬਟੋਰੀਆਂ। ਸਟੇਟ ਐਵਾਰਡੀ ਦਵਿੰਦਰ ਜੁਗਨੀ ਵਲੋਂ ਗਿੱਧੇ ਦੀ ਰਵਾਇਤ ਨੂੰ ਨਵਾਂ ਰੂਪ ਦਿੰਦੇ ਹੋਏ ਸਿੱਠਨੀਆਂ ਪੇਸ਼ ਕੀਤੀਆਂ ਗਈਆਂ ਜਿਸ ਵਿੱਚ ਸਕੱਤਰੇਤ ਦੇ ਮੁਲਾਜ਼ਮ ਉਮਾ, ਸੁਖਜੀਤ ਕੌਰ, ਜਸਬੀਰ ਕੌਰ, ਨਰਿੰਦਰ ਕੌਰ, ਲਖਵਿੰਦਰ ਕੌਰ ਆਦਿ ਨੇ ਹਿੱਸਾ ਲਿਆ। ਸਕੱਤਰੇਤ ਦੇ ਹੀ ਕਲਾਕਾਰਾਂ ਕੁਲਵੰਤ ਸਿੰਘ, ਰਵਿੰਦਰ ਰਵੀ, ਸੰਦੀਪ, ਰੋਹਿਤ ਅਤੇ ਹੋਰ ਕਲਾਕਾਰਾਂ ਵੱਲੋਂ ਪੇਸ਼ ਕੀਤੇ ਗਏ ਝੂੰਮਰ ਨੇ ਸੱਚਮੁਚ ਹੀ ਦਰਸ਼ਕਾਂ ਨੂੰ ਝੂੰਮਣ ਲਾ ਦਿੱਤਾ। ਰੁਪਿੰਦਰ ਪਾਲ ਰੂਪੀ ਦੁਆਰਾ ਲਿਖੇ ਅਤੇ ਨਿਰਦੇਸ਼ਨ ਕੀਤੇ ਲਘੂ ਨਾਟਕ ‘ਕਮਲਿਆਂ ਦੇ ਟੱਬਰ’ ਵਿਚਲੇ ਕਲਾਕਾਰਾਂ ਸੁਖਜੀਤ ਕੌਰ ਸੁੱਖੀ, ਦਵਿੰਦਰ ਜੁਗਨੀ, ਜਰਨੈਲ ਹੁਸ਼ਿਆਰਪੁਰੀ, ਕਮਲ ਸ਼ਰਮਾਂ, ਗੁਰਦੀਪ ਸਿੰਘ, ਮੈਂਡੀ, ਗੁਰਮੀਤ ਸਿੰਘ ਨੇ ਦਰਸ਼ਕਾਂ ਦੇ ਢਿੱਡਾਂ ਵਿੱਚ ਪੀੜਾਂ ਪਾ ਦਿੱਤੀਆਂ। ਪ੍ਰਸਿੱਧ ਸੂਫੀ ਗਾਇਕ ਗੁਲਾਮ ਜੁਗਨੀ ਨੇ ਸੂਫੀ ਅਤੇ ਲੋਕ ਗੀਤਾਂ ਨਾਲ ਰੰਗ ਬੰਨ੍ਹਿਆ। ਮੰਚ ਸੰਚਾਲਨ ਦੀ ਭੂਮਿਕਾ ਨਰਿੰਦਰ ਅਬਰਾਵਾ ਨੇ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ