ਮੋਰਿੰਡਾ ਟਰੈਫ਼ਿਕ ਪੁਲੀਸ ਦੇ ਇੰਚਾਰਜ਼ ਨੇ ਵਾਹਨਾਂ ’ਤੇ ਲਗਾਏ ਸਟਿੱਕਰ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 21 ਜਨਵਰੀ:
ਮੋਰਿੰਡਾ ਟਰੈਫ਼ਿਕ ਪੁਲੀਸ ਇੰਚਾਰਜ ਏਐਸਆਈ ਰਾਮ ਸਿੰਘ ਮੋਰਿੰਡਾ ਨੇ ਅੱਜ ਰੇਲਵੇ ਫਾਟਕਾਂ ਨੇੜੇ ਵਾਹਨ ਚਾਲਕਾਂਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕਤ ਕਰਦਿਆਂ ਵਾਹਨਾਂ ’ਤੇ ਸਟਿੱਕਰ ਅਤੇ ਰਿਫ਼ਲੈਕਟਰ ਲਗਾਏ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਐਸਆਈ ਰਾਮ ਸਿੰਘ ਨੇ ਕਿਹਾ ਕਿ ਰੂਪਨਗਰ ਦੇ ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਨਾਏ ਜਾ ਰਹੇ ਇਸ ਸੜਕ ਸੁਰੱਖਿਆ ਸਪਤਾਹ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਟੈਕਸੀ ਯੂਨੀਅਨ, ਆਟੋ ਯੂਨੀਅਨ ਅਤੇ ਬੱਸ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਹੀ ਟਰੈਫ਼ਿਕ ਨਿਯਮਾਂ ਦੀ ਪਾਲਣਾ ਦੇ ਸਟਿੱਕਰ ਲਗਾ ਕੇ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਹੌਲਦਾਰ ਧੰਨਾ ਸਿੰਘ, ਕਮਲਜੀਤ ਸਿੰਘ ਤੇ ਬਲਦੇਵ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …